ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)–ਬੀਤੇ ਦਿਨੀਂ ਚੰਡੀਗੜ੍ਹ ਵਿਖੇ ਮੋਰਚਾ ਲਾਉਣ ਜਾਂ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਪੁਲਿਸ ਰਾਹੀਂ ਫੜੋ ਫੜਾਈ ਅਤੇ ਲਾਠੀਚਾਰਜ ਵੀ ਕੀਤਾ ਇਸ ਦਰਮਿਆਨ ਲੋਂਗੋਵਾਲ ਵਿਖੇ ਕਿਸਾਨਾਂ ਤੇ ਹੋਏ ਲਾਠੀਚਾਰਜ ਦੌਰਾਨ ਇਕ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਲੋਂਗੋਵਾਲ ਵਿਖੇ ਕੁਝ ਮੰਗਾਂ ਮਨਵਾਉਣ ਲਈ ਸ਼ਾਂਤਮਈ ਧਰਨਾ ਲਗਾ ਦਿੱਤਾ ਸੀ ਅਤੇ ਮੰਗਾਂ ਨਾ ਮੰਨਣ ਤਕ ਧਰਨਾ ਲਗਾਤਾਰ ਜਾਰੀ ਰੱਖਣ ਦਾ ਐਲਾਨ ਕੀਤਾ ਸੀ,ਸਰਕਾਰ ਨੇ ਕਿਸਾਨਾਂ ਵੱਲੋਂ ਰੱਖੀਆਂ ਮੰਗਾਂ ਪ੍ਰਵਾਨ ਕੀਤੀਆਂ ਅਤੇ ਕਿਸਾਨਾਂ ਨੇ ਸ਼ਹੀਦ ਹੋਏ ਕਿਸਾਨ ਪ੍ਰੀਤਮ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਕਿਸਾਨਾਂ ਵੱਲੋਂ ਲੈ ਫੈਸਲੇ ਦੀ ਲੋਕਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਇਨ੍ਹਾਂ ਧਰਨਿਆਂ ਕਰਕੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੀ ਮੰਗਾਂ ਮੰਨ ਲੈਣ ਵਾਲੇ ਫੈਸਲੇ ਦੀ ਪੁਰਜ਼ੋਰ ਸ਼ਬਦਾਂ’ਚ ਸ਼ਲਾਘਾ ਕਰਦੀ ਹੈ,ਉਥੇ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਖ਼ਤਮ ਕਰਕੇ ਸ਼ਹੀਦ ਕਿਸਾਨ ਪ੍ਰੀਤਮ ਸਿੰਘ ਦਾ ਅੰਤਿਮ ਸੰਸਕਾਰ ਕਰਨ ਵਾਲੀ ਨੀਤੀ ਦੀ ਸ਼ਲਾਘਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿਸਾਨ ਜਥੇਬੰਦੀਆਂ ਨਾਲ ਕੀਤੇ ਸਮਝੌਤੇ ਤਹਿਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਤਾਂ ਕਿ ਅੱਗੇ ਤੋਂ ਕਿਸਾਨਾਂ ਨੂੰ ਧਰਨਾ ਲਾਉਣ ਦੀ ਜ਼ਰੂਰਤ ਨਾਂ ਪਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਲਾਠੀਚਾਰਜ ਦੌਰਾਨ ਸ਼ਹੀਦ ਹੋਏ ਪ੍ਰੀਤਮ ਸਿੰਘ ਦੇ ਪ੍ਰਵਾਰ ਦਸ ਲੱਖ ਪ੍ਰਵਾਰ ਦੇ ਇੱਕ ਮੈਂਬਰ ਨੂੰ ਯੋਗਤਾ ਦੇ ਆਧਾਰ ਤੇ ਨੌਕਰੀ ਦੇਣ ਵਾਲੇ ਫੈਸਲੇ ਦੀ ਸ਼ਲਾਘਾ ਅਤੇ ਸਰਕਾਰ ਤੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਸਪਸ਼ਟ ਕੀਤਾ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਕੀਤੀ ਵਾਹਦਾ ਖਲਾਫੀ ਤੇ ਮੰਗਾਂ ਮਨਵਾਉਣ ਲਈ ਚੰਡੀਗੜ੍ਹ ਵਿਖੇ ਪੱਕਾ ਧਰਨਾ ਲਾਉਣ ਲਈ ਜੰਗੀ ਪੱਧਰ ਤੇ ਸੱਦਾ ਦਿੱਤਾ ਸੀ ਅਤੇ ਸੱਦੇ ਮੁਤਾਬਕ ਪੰਜਾਬ ਹਰਿਆਣਾ ਨੂੰ ਵੱਡੀ ਗਿਣਤੀ ਵਿੱਚ ਕਿਸਾਨ ਸੰਗਰਸੀ ਆਪਣੀਆਂ ਟਰਾਲੀਆਂ ਤੇ ਹੋਰ ਵਹੀਕਲਾਂ ਰਾਹੀਂ ਚੰਡੀਗੜ੍ਹ ਨੂੰ ਕੂਚ ਕਰ ਰਹੇ ਸਨ ਭਾਈ ਖਾਲਸਾ ਨੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਲਈ ਪਹਿਲਾਂ ਘਰੋਂ ਘਰ ਫੜੋ ਫੜਾਈ ਕੀਤੀ ਅਤੇ ਸੜਕਾਂ ਤੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕਰ ਦਿੱਤੀ ਭਾਈ ਖਾਲਸਾ ਨੇ ਕਿਹਾ 300/350 ਦੇ ਲਗਭਗ ਕਿਸਾਨਾਂ ਨੂੰ ਫੜ ਕੇ ਜੇਲ੍ਹ ਭੇਜਿਆ ਗਿਆ ਅਤੇ ਬਹੁਤ ਕਿਸਾਨ ਨੂੰ ਲਾਠੀਚਾਰਜ ਰਾਹੀਂ ਜ਼ਖ਼ਮੀ ਕੀਤਾ ਗੱਡੀਆਂ ਦੀ ਤੋੜਭੰਨ ਕੀਤੀ ਅਤੇ ਲੋਂਗੋਵਾਲ ਵਿਖੇ ਇਕ ਕਿਸਾਨ ਪ੍ਰੀਤਮ ਸਿੰਘ ਦੀ ਲਾਠੀਚਾਰਜ ਦੌਰਾਨ ਮੌਤ ਹੋ ਗਈ ਭਾਈ ਖਾਲਸਾ ਨੇ ਕਿਹਾ ਕਿਸਾਨਾਂ ਨੇ ਸ਼ਹੀਦ ਹੋਏ ਪ੍ਰੀਤਮ ਸਿੰਘ ਦੇ ਰੋਸ’ਚ ਲੋਂਗੋਵਾਲ ਵਿਖੇ ਧਰਨਾ ਲਾ ਦਿੱਤਾ ਸੀ ਅਤੇ ਅੱਜ ਸਰਕਾਰ ਨੇ ਜਿਥੇ ਮਿਰਤਕ ਪ੍ਰਵਾਰ ਨੂੰ ਦਸ ਲੱਖ ਰੁਪਏ ਮੁਆਵਜ਼ਾ ਯੋਗਤਾ ਅਨੁਸਾਰ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ ਨਾਲ 120 ਦੇ ਲੱਗਭਗ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਤੋੜਭੰਨ ਵਾਲੀਆਂ ਸਾਰੀਆਂ ਗੱਡੀਆਂ ਦੀ ਮੁਰੰਮਤ ਅਤੇ ਕਿਸਾਨਾਂ ਨੂੰ ਮੁਆਵਜ਼ਾ ਆਦਿ ਦੇਣ ਵਰਗੀਆਂ ਮੰਗਾਂ ਪ੍ਰਵਾਨ ਕਰਨ ਤੋਂ ਉਪਰੰਤ ਸ਼ਹੀਦ ਹੋਏ ਪ੍ਰੀਤਮ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਵਾਲੇ ਫੈਸਲੇ ਤੋਂ ਬਾਅਦ ਸੰਸਕਾਰ ਕਰ ਦਿੱਤਾ ਅਤੇ ਕਿਸਾਨ ਜਥੇਬੰਦੀਆਂ ਨੇ ਅਗਲੇ ਹੁਕਮਾਂ ਤੱਕ ਸਰਕਾਰ ਵਿਰੁੱਧ ਸਾਰੇ ਧਰਨੇ ਲਾਉਣੇ ਮੁਲਤਵੀ ਕਰ ਦਿੱਤੇ ਹਨ ,ਜੋਂ ਕਿ ਕਿਸਾਨਾਂ ਦੀ ਬਹੁਤ ਹੀ ਸ਼ਲਾਘਾਯੋਗ ਕਾਰਵਾਈ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਗਵੰਤ ਮਾਨ ਸਰਕਾਰ ਵੱਲੋਂ ਸ਼ਹੀਦ ਹੋਏ ਪ੍ਰੀਤਮ ਸਿੰਘ ਦੇ ਪਰਿਵਾਰ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਅਤੇ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ,ਗੱਡੀਆਂ ਦੀ ਮੁਰੰਮਤ ਕਰਾਉਣ ਤੇ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਇਲਾਜ ਦੇ ਨਾਲ ਨਾਲ ਹੜ ਪੀੜਤਾਂ ਨੂੰ ਮੁਆਵਜ਼ਾ ਦੇਣ ਵਰਗੀਆਂ ਮੰਗਾਂ ਪ੍ਰਵਾਨ ਕਰਨ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦੀ ਹੈ,ਉਥੇ ਕਿਸਾਨਾਂ ਵੱਲੋਂ ਸਾਰੇ ਧਰਨੇ ਮੁਲਤਵੀ ਕਰਨ ਵਾਲੀ ਨੀਤੀ ਨੂੰ ਸਮੇਂ ਦੀ ਲੋੜ ਵਾਲੀ ਨੀਤੀ ਮੰਨਦੀ ਹੋਈ ਕੇਂਦਰ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਦਿੱਲੀ ਸਮਝੌਤੇ ਤਹਿਤ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ, ਤਾਂ ਕਿ ਕਿਸਾਨਾਂ ਨੂੰ ਧਰਨੇ ਆਦਿ ਲਾਉਣ ਦੀ ਨੌਬਤ ਨਾ ਪਵੇ। ਇਸ ਮੌਕੇ ਭਾਈ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਸੁਰਜੀਤ ਸਿੰਘ ਧਰਮਕੋਟ ਭਾਈ ਸਰਵਜੀਤ ਸਿੰਘ ਮਾਨੋਕੇ ਭਾਈ ਅਵਤਾਰ ਸਿੰਘ ਅਤੇ ਭਾਈ ਬਾਗੀ ਗੁਰਦਾਸਪੁਰ ਆਦਿ ਆਗੂ ਹਾਜਰ ਸਨ।


