ਮਾਲੇਰਕੋਟਲਾ, ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– ਹਰ ਮਹੀਨੇ ਦਸਵੀਂ ਦਾ ਦਿਹਾੜਾ ਗੁਰਦੁਆਰਾ ਸ਼ਹੀਦ ਸ਼ਹੀਦ ਸਿੰਘਾਂ, ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ,ਕੁੱਪ ਕਲਾਂ ਮਾਲੇਰਕੋਟਲਾ ਵਿਖੇ ਮਨਾਏ ਜਾਣ ਮਰਯਾਦਾ ਤਹਿਤ ਹਾੜ ਸੁਦੀ ਦਸਮੀਂ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਅਖੰਡਪਾਠ ਸਾਹਿਬ ਜੀ ਦੇ ਰੱਖੇਂ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਆਏ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ,ਸਮੂਹ ਬੁਲਾਰਿਆਂ ਤੇ ਅਖੰਡ ਪਾਠ ਸ਼ਰਧਾਲੂਆਂ ਤੋਂ ਇਲਾਵਾ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਬਾਅਦ ਇੱਕ ਲਿਖਤੀ ਪਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਇਸ ਅਸਥਾਨ ਦੇ ਬਾਨੀ ਸੱਚਖੰਡ ਸ੍ਰੀ ਮਾਨ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਜੀ ਹੋਰਾਂ ਵੱਲੋਂ ਹਰ ਦਸਵੀਂ ਤੇ ਅਖੰਡ ਪਾਠ ਸਾਹਿਬਾਂ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨਾਂ ਰਾਹੀਂ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ, ਗੁਰਬਾਣੀ ਅਤੇ ਸਿੱਖੀ ਦੇ ਸੁਨਹਿਰੇ ਵਿਰਸੇ ਇਤਿਹਾਸ ਨਾਲ ਜੋੜਨ ਦੀ ਮਰਯਾਦਾ ਚਲਾਈ ਹੋਈ ਹੈ, ਭਾਈ ਖਾਲਸਾ ਨੇ ਦੱਸਿਆ ਉਸੇ ਪਰੰਪਰਾ ਮਰਯਾਦਾ ਤੇ ਪਹਿਰਾ ਦੇ ਰਹੇ ਮਜੌਦਾ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਅੱਜ ਦਸਵੀਂ ਦੇ ਦਿਹਾੜੇ ਤੇ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਅਤੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ, ਇਸ ਮੌਕੇ ਤੇ ਬੋਲਦਿਆਂ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਵੱਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਸ਼੍ਰੀਮਾਨ ਸੰਤ ਬਾਬਾ ਜੰਗ ਸਿੰਘ ਜੀਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਵੱਡਾ ਗੁਰਮਤਿ ਸਮਾਗਮ ਮਿਤੀ 05 ਅਗਸਤ 2026 ਦਿਨ ਬੁੱਧਵਾਰ ਨੂੰ ਮਨਾਇਆ ਜਾਵੇਗਾ ਸਾਰੀਆਂ ਸੰਗਤਾਂ ਹੁੰਮ ਹੁਮਾ ਕੇ ਆਪਣੇ ਦੋਸਤਾਂ ਮਿੱਤਰਾਂ ਸਾਕ ਸਬੰਧੀਆਂ ਸਮੇਤ ਇਨ੍ਹਾਂ ਸਮਾਗਮਾਂ ਵਿੱਚ ਹਾਜ਼ਰੀ ਲਵਾਉਣ ਦੀ ਲੋੜ ਤੇ ਜ਼ੋਰ ਦੇਣਾ ਆਪ ਜੀ ਮੇਹਰਬਾਨੀ ਹੋਵੇਗੀ, ਇਸ ਮੌਕੇ ਤੇ ਤਰ੍ਹਾਂ ਤਰ੍ਹਾਂ ਪਦਾਰਥੀ ਲੰਗਰ ਵਰਤਾਏ ਜਾਣਗੇ ।


