ਹੜ੍ਹ ਪ੍ਰਭਾਵਿਤ ਖੇਤਰ ਵਿੱਚ ਡੇਂਗੂ ਤੇ ਮੇਲਰੀਏ ਤੋਂ ਬਚਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੌਗਿੰਗ ਤੇ ਸਪਰੇਅ ਕਰਨ ਦੀ ਮੁਹਿੰਮ ਜਾਰੀ

ਗੁਰਦਾਸਪੁਰ

ਸਿਹਤ ਵਿਭਾਗ ਵੱਲੋਂ ਪਿੰਡ-ਪਿੰਡ ਲਗਾਏ ਜਾ ਰਹੇ ਹਨ ਮੈਡੀਕਲ ਕੈਂਪ

ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਵਿੱਚ ਰਾਹਤ ਕਾਰਜ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਜਿਥੇ ਪਿੰਡਾਂ ਵਿੱਚ ਵਿਸ਼ੇਸ਼ ਟੀਮਾ ਬਣਾ ਕੇ ਮੱਛਰਾਂ ਨੂੰ ਮਾਰਨ ਲਈ ਫੌਗਿੰਗ ਅਤੇ ਸਪਰੇਅ ਕੀਤੀ ਜਾ ਰਹੀ ਹੈ ਓਥੇ ਸਿਹਤ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਹੜ੍ਹ ਪੀੜਿਤ ਲੋਕਾਂ ਨੂੰ ਹੈਜਾ, ਦਸਤ, ਡੇਂਗੂ, ਮਲੇਰੀਆ, ਚਮੜੀ ਰੋਗ ਅਤੇ ਆਈ ਫਲੂ ਆਦਿ ਤੋਂ ਬਚਾਉਣ ਲਈ ਪਿੰਡਾਂ ਵਿਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਵੱਲੋਂ ਮੈਡੀਕਲ ਕੈਂਪ ਲਗਾ ਕੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆ ਹਨ।

ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਾਣੀ ਕਾਰਨ ਕਈ ਮਾਰੂ ਬਿਮਾਰੀਆਂ ਫੈਲਣ ਦਾ ਖ਼ਤਰਾ ਹੁੰਦਾ ਹੈ ਜਿਸ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਫ਼ ਖੜੇ ਪਾਣੀ ਵਿਚ ਡੇਂਗੁ ਮਲੇਰੀਆ ਦਾ ਲਾਰਵਾ ਪੈਦਾ ਨਾ ਹੋਵੇ ਇਸ ਲਈ ਪਿੰਡਾਂ ਵਿਚ ਲਗਾਤਾਰ ਸਪਰੇਅ ਅਤੇ ਫੋਗਗਿੰਗ ਕਰਵਾਈ ਜਾ ਰਹੀ ਹੈ। ਪਿੰਡਾਂ ਦੇ ਛੱਪੜਾਂ ਵਿਖੇ ਗੰਬੂਜੀਆ ਮੱਛੀਆਂ ਪਾਈਆਂ ਜਾ ਰਹੀਆਂ ਹਨ ਜੋ ਡੇਂਗੂ ਦੇ ਲਾਰਵੇ ਨੂੰ ਖ਼ਤਮ ਕਰਦੀਆਂ ਹਨ। ਇਸਦੇ ਨਾਲ ਹੀ ਹੜ੍ਹਾਂ ਦੇ ਪਾਣੀ ਦੇ ਦੁਸ਼ਪ੍ਰਭਾਵਾਂ ਤੋਂ ਬਚਾਅ ਕਰਨ ਹਿਤ ਘਰ-ਘਰ ਜਾ ਕੇ ਸਿਹਤ ਕਾਮੇ ਕਲੋਰੀਨ ਅਤੇ ਓ.ਆਰ.ਐੱਸ ਅਤੇ ਜ਼ਿੰਕ ਦੀਆਂ ਗੋਲੀਆਂ ਵੰਡ ਰਹੇ ਹਨ। ਆਰ.ਡੀ.ਟੀ. ਕਿੱਟਾਂ ਦਵਾਰਾ ਮਲੇਰੀਏ ਦੀ ਜਾਂਚ ਵੀ ਮੈਡੀਕਲ ਕੈਂਪ ਦੌਰਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਤ ਖੇਤਰ ਵਿੱਚ ਹਲਾਤ ਆਮ ਵਾਂਘ ਹੋਣ ਤੱਕ ਸਿਹਤ ਵਿਭਾਗ ਦੀਆਂ ਟੀਮਾਂ ਫੀਲ਼ਡ ਵਿੱਚ ਕੰਮ ਕਰਦੀਆਂ ਰਹਿਣਗੀਆਂ।   

Leave a Reply

Your email address will not be published. Required fields are marked *