ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਕਪੂਰਥਲਾ ਵਿਖੇ ਮੁੱਖ ਪ੍ਰਬੰਧਕ ਸੰਤ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਦੀ ਅਗਵਾਈ ਹੇਠ ਸਲਾਨਾ ਸਮਾਗਮ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ

ਦੋਆਬਾ

ਕਪੂਰਥਲਾ, ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੱਡੇ ਮਹਾਂਪੁਰਖਾਂ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ,ਅਖੰਡ ਪਾਠਾਂ ਦੀ 21 ਜੁਲਾਈ ਤੋਂ ਚੱਲ ਰਹੀ ਲੜੀ ਤੋ ਉਪਰੰਤ ਧਾਰਮਿਕ ਗੁਰਮਤਿ ਸਮਾਗਮ ਦੀ ਆਰੰਭਤਾ ਇਤਿਹਾਸਕ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਦੀ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ ਦੇ ਜਥੇ ਵੱਲੋਂ ਹਾਜ਼ਰੀ ਲਗਵਾਉਣ ਅਪਰੰਤ ਸ਼ੁਰੂ ਹੋਇਆ, ਸਾਬਕਾ ਜਥੇਦਾਰ ਅਕਾਲਤਖਤ ਸਾਹਿਬ,ਹੈਡ ਗ੍ਰੰਥੀ ਗੋਇੰਦਵਾਲ ਸਾਹਿਬ ਵਿਖੇ , ਜਥੇਦਾਰ ਬਾਬਾ ਲੀਡਰ ਸਿੰਘ ਗੁਰਸਰਵਾਲਿਆ, ਜਥੇਦਾਰ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਤਰਨਦਲ, ਬਿੰਦੀ ਚੰਦੀਆਂ ਤੋਂ ਇਲਾਵਾ ਕਈ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾ ਤੇ ਹਜ਼ਾਰਾਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਹਾਜ਼ਰੀ ਲਵਾਈ ਅਤੇ ਮਹਾਂਪੁਰਖਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸੇਵਾ ਸਿਮਰਨ ਅਤੇ ਭਗਤੀ ਸਬੰਧੀ ਰੌਸ਼ਨੀਆਂ ਪਾਉਂਦਿਆਂ ਆਈ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ 25 ਜੁਲਾਈ ਨੂੰ ਵੱਡੇ ਮਹਾਂਪੁਰਖਾਂ ਦੀ ਯਾਦ ਵਿੱਚ ਸਲਾਨਾ ਸਮਾਗਮ ਕਰਵਾਇਆ ਜਾਂਦਾ ਹੈ ਅਤੇ ਇਸ ਮਰਯਾਦਾ ਤੇ ਪਹਿਰਾ ਦੇਂਦਿਆਂ ਮਜੌਦਾ ਗੱਦੀ ਨਸ਼ੀਨ ਸੰਤ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਦੀ ਦੇਖ ਰੇਖ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਸਲਾਨਾ ਗੁਰਮਤਿ ਸਮਾਗਮ ਮਨਾਉਣ ਹਿਤ 21 ਜੁਲਾਈ ਤੋਂ ਡੇਰਾ ਭਾਈ ਹਰਿ ਜੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰੱਬੀ ਬਾਣੀ ਦੇ ਲੜੀਵਾਰ ਅਖੰਡਪਾਠ ਸਾਹਿਬ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਬਾਅਦ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਦੇ ਹੈਡ ਰਾਗੀ ਭਾਈ ਹਰਜਿੰਦਰ ਸਿੰਘ ਦੇ ਜਥੇ ਵੱਲੋਂ ਸਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾਉਣ ਉਪਰੰਤ ਹੋਇਆ, ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਡੇਡ ਦਰਜਨ ਦੇ ਲਗਭਗ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਅਤੇ ਆਈ ਸੰਗਤ ਨੂੰ ਵੱਡੇ ਮਹਾਂਪੁਰਖਾਂ ਦੇ ਜੀਵਨ ਇਤਿਹਾਸ ਤੇ ਸੇਵਾ ਸਿਮਰਨ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੇ ਵਿਰਸੇ ਇਤਿਹਾਸ ਨਾਲ ਜੋੜਿਆ, ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਮੁੱਖ ਪ੍ਰਬੰਧਕ ਸੰਤ ਅਮਰੀਕ ਸਿੰਘ ਜੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਨਾਨ ਪ੍ਰਕਾਰ ਦੇ,ਕੋਲਡ ਡਰਿੰਕ, ਇਸ ਮੌਕੇ ਤੇ ਫ੍ਰੀ ਮੈਡੀਕਲ ਕੈਂਪ ਵੀ ਲਗਾਇਆ ਗਿਆ, ਇਸ ਮੌਕੇ ਤੇ ਮੁੱਖ ਪ੍ਰਬੰਧਕ ਤੇ ਗੱਦੀ ਨਸ਼ੀਨ ਸੰਤ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਵੱਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਧਾਰਮਿਕ ਸਿਆਸੀ ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ।

Leave a Reply

Your email address will not be published. Required fields are marked *