ਗੁਰਦਾਸਪੁਰ, 10 ਜੁਲਾਈ ( ਸਰਬਜੀਤ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਤਹਿਤ ਗੈਰ-ਸੰਗਠਿਤ ਕਿਰਤੀਆਂ ਦੀ ਈ ਸ਼ਰਮ ਪੋਰਟਲ ਤੇ ਰਜਿਸ਼ਟਰੇਸ਼ਨ ਕਰਨ ਲਈ ਅੱਜ ਬੱਸ ਅੱਡਾ ਗੁਰਦਾਸਪੁਰ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ, ਜਿਸ ਵਿਚ ਈ-ਰਿਕਸ਼ਾ ਤੇ ਰੇਹੜੀ-ਫੜ੍ਹੀ ਯੂਨੀਅਨ ਵਰਕਰਾਂ ਦੀ ਰਜਿਸ਼ਟਰੇਸ਼ਨ ਕੀਤੀ ਗਈ। ਅੱਜ ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਤਹਿਤ ਗੈਰ-ਸੰਗਠਿਤ ਕਿਰਤੀਆਂ ਦੀ ਈ-ਸ਼ਰਮ ਪੋਰਟਲ ਤੇ 143 ਕਿਰਤੀਆਂ ਦੀ ਰਜਿਸ਼ਟਰੇਸ਼ਨ ਕੀਤੀ ਗਈ।
ਇਹ ਜਾਣਕਾਰੀ ਦਿੰਦਿਆਂ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿ ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਸਬੰਧੀ ਕਾਮਨ ਸਰਵਿਸ ਸੈਂਟਰ ਵਲੋਂ ਜਿਲੇ ਭਰ ਅੰਦਰ ਕਿਰਤੀਆਂ ਦੀ ਰਜਿਸ਼ਟਰੇਸ਼ਨ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨਧਨ ਯੋਜਨਾ ਤਹਿਤ ਰਿਕਸ਼ਾ ਚਾਲਕ, ਧੋਬੀ, ਰੇਹੜੀ ਲਾਉਣ ਵਾਲੇ, ਸਫਾਈ ਸੇਵਕ, ਕੱਪੜੇ ਸਿਲਾਈ ਕਰਨ ਵਾਲੇ, ਮਜ਼ਦੂਰ, ਮੋਚੀ, ਛੋਟੇ ਕਿਸਾਨ ਤੇ ਘਰੇਲੂ ਕੰਮ ਕਰਨ ਵਾਲੀਆਂ ਔਰਤਾਂ ਆਦਿ ਅਤੋ ਹੋਰ ਇਹੋ ਜਿਹੇ ਛੋਟੇ ਕਿੱਤੇ ਨਾਲ ਸਬੰਧਤ ਕਿਰਤੀ ਜਿਵੇਂ ਮਨਰੇਗਾ ਤਹਿਤ ਕੰਮ ਕਰ ਰਹੇ ਮਜਦੂਰ ਆਦਿ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਵਾਲੇ ਲਾਭਪਾਤਰੀ ਦੀ ਮਹੀਨਾਵਾਰ ਕਮਾਈ 15,000 ਰੁਪਏ ਤੋਂ ਘੱਟ ਹੋਵੇ ਤੇ ਉਮਰ 18 ਤੋਂ 40 ਦਰਮਿਆਨ ਹੋਵੇ ਉਨਾਂ ਦੱਸਿਆ ਕਿ ਉਮਰ ਦੇ ਹਿਸਾਬ ਨਾਲ 55 ਰੁਪਏ ਤੋਂ ਲੈ ਕੇ 200 ਰੁਪਏ ਤਕ ਮਹੀਨਾਵਾਰ ਪੰਚਤ ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਖਾਤੇ ਵਿਚ ਜਮ੍ਹਾ ਕਰਵਾਉਣੀ ਹੋਵੇਗੀ ਅਤੇ ਜਿੰਨੇ ਰੁਪਏ ਪੈਨਸ਼ਨ ਹੋਲਡਰ ਖਾਤੇ ਵਿਚ ਜਮ੍ਹਾ ਕਰਵਾਏਗਾ, ਓਨੀ ਹੀ ਰਕਮ ਸਰਕਾਰ ਵੀ ਪੈਨਸ਼ਨ ਹੋਲਡਰ ਦੇ ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਖਾਤੇ ਵਿਚ ਜਮ੍ਹਾ ਕਰੇਗੀ। ਪੈਨਸ਼ਨ ਹੋਲਡਰ ਦੀ ਉਮਰ 60 ਸਾਲ ਹੋਣ ਤੇ ਉਸ ਨੂੰ ਮਹੀਨਾਵਾਰ ਘੱਟੋ ਘੱਟ 3000 ਰੁਪਏ ਪੈਨਸ਼ਨ ਮਿਲਿਆ ਕਰੇਗੀ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਬਹੁਤ ਹੀ ਫਾਇਦੇਮੰਦ ਸਕੀਮ ਹੈ। ਕਿਰਤੀ ਲੋਕ ਇਸ ਦਾ ਵੱਧ ਤੋਂ ਵੱਧ ਫਾਇਦਾ ਲੈਣ ਅਤੇ ਆਪਣਾ ਬੁਢਾਪਾ ਜੀਵਨ ਸੁਰੱਖਿਅਤ ਕਰਨ। ਉਨਾਂ ਦੱਸਿਆ ਕਿ ਇਸ਼ ਲਈ ਜਰੂਰੀ ਦਸਤਾਵੇਜ ਜਿਵੇ ਆਧਾਰ ਕਾਰਡ, ਬੈਂਕ ਖਾਤਾ ਪਾਸ ਬੁੱਕ ਨਾਲ ਆਪਣੇ ਨੇੜਲੇ ਸਿੇ ਵੀ ਕਾਮਨ ਸਰਵਿਸ ਸੈਂਟਰ ਵਿਚ ਰਜਿਸ਼ਟਰੇਸਨ ਕਰਵਾਈ ਜਾ ਸਕਦੀ ਹੈ।