ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਫੈਡਰੇਸ਼ਨ ਦੀ ਇਕ ਗੈਰ ਰਸਮੀ ਮੀਟਿੰਗ ਤੋਂ ਉਪਰੰਤ ਜਾਰੀ ਪ੍ਰੈਸ ਬਿਆਨ’ਚ ਪੰਜਾਬ ਸਰਕਾਰ, ਅਕਾਲੀ ਦਲ ਬਾਦਲ, ਕਾਂਗਰਸ ਤੇ ਹੋਰਾਂ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਤਪ ਅਤੇ ਪ੍ਰਗਟ ਅਸਥਾਨ ਬਾਬਾ ਬਕਾਲਾ ਭੋਰਾ ਸਾਹਿਬ ਦੇ ਇਤਿਹਾਸਕ ਧਾਰਮਿਕ ਜੋੜ ਮੇਲੇ ਤੇ ਸਿਆਸੀ ਸਟੇਜਾਂ ਲਾਕੇ ਭੋਲੇ ਭਾਲੇ ਲੋਕਾਂ ਨੂੰ ਝੂਠ ਪ੍ਰਚਾਰ ਨਾਲ ਜੋੜਨ ਲਈ ਕੀਤੀਆਂ ਜਾ ਰਹੀਆਂ ਸਿਆਸੀ ਕਾਨਫਰੰਸਾਂ ਦਾ ਸਖ਼ਤ ਵਿਰੋਧ ਕਰਦਿਆਂ ਪੰਜਾਬ ਦੀ ਆਪ ਸਰਕਾਰ ਤੋਂ ਮੰਗ ਕੀਤੀ ਕਿ ਇਤਿਹਾਸਕ ਜੋੜ ਮੇਲਿਆਂ ਮੌਕੇ ਸਿਆਸੀਆਂ ਦੀਆਂ ਸਿਆਸੀ ਸਟੇਜਾਂ ਤੇ ਪਾਬੰਦੀ ਲਾਉਣ ਵਾਲੇ ਵਰਤਾਰੇ ਤੇ ਪਹਿਰਾ ਦਿੰਦਿਆਂ ਬਾਬਾ ਬਕਾਲਾ ਸਾਹਿਬ ਦੇ ਇਤਿਹਾਸਕ ਜੋੜ ਮੇਲੇ ਤੇ ਸਮੂਹ ਸਿਆਸੀ ਪਾਰਟੀਆਂ ਦੀਆਂ ਸਿਆਸੀ ਕਾਨਫਰੰਸਾਂ ਤੇ ਪਾਬੰਦੀ ਲਾਵੇ , ਤਾਂ ਕਿ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾ ਭਾਵਨਾਵਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਭੋਰਾ ਸਾਹਿਬ ਦੇ ਦਰਸ਼ਨ ਕਰਨ ਆ ਰਹੀ ਸਿੱਖ ਸੰਗਤ ਨੂੰ ਸੰਤਾਂ ਮਹਾਪੁਰਸ਼ਾਂ ਦੇ ਧਾਰਮਿਕ ਦੀਵਾਨ’ਚ ਗੁਰੂ ਸਾਹਿਬਾਨਾਂ ਦੀ ਮਹਾਨ ਸ਼ਹਾਦਤ ,ਗੁਰਗੱਦੀ ਤੇ ਬਿਰਾਜਮਾਨ ਹੋਣ ਦੇ ਨਾਲ ਨਾਲ ਜੰਗਾਂ ਯੁਧਾਂ ਅਤੇ ਸਿੱਖੀ ਪ੍ਰਚਾਰ ਸਬੰਧੀ ਪੂਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕਰਨ ਦਾ ਸੁਨਹਿਰੀ ਮੌਕਾ ਮਿਲ ਸਕੇ ਅਤੇ ਸਿਆਸੀਆਂ ਦੀਆਂ ਸਟੇਜਾਂ ਤੋਂ ਹੋਣ ਵਾਲੇ ਕੂੜ ਪ੍ਰਚਾਰ ਤੋਂ ਮੁਕਤ ਕਰਵਾਇਆ ਜਾ ਸਕੇ। ਭਾਈ ਖਾਲਸਾ ਨੇ ਸਪਸ਼ਟ ਕੀਤਾ ਸਰਕਾਰ ਨੇ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਦੇ ਇਤਿਹਾਸਕ ਜੋੜ ਮੇਲਿਆਂ ਤੇ ਸਿਆਸੀਆਂ ਦੀਆਂ ਸਿਆਸੀ ਕਾਨਫਰੰਸਾਂ ਤੇ ਪਾਬੰਦੀ ਲਾ ਕੇ ਸ਼ਲਾਘਾ ਯੋਗ ਉਪਰਾਲਾ ਕੀਤਾ ਸੀ ਅਤੇ ਲੋਕਾਂ ਨੂੰ ਸਿਆਸੀ ਪ੍ਰਦੂਸ਼ਨ ਤੋਂ ਮੁਕਤ ਕਰਵਾਇਆ ਸੀ ਜਿਸ ਦੀ ਸਮੁੱਚੇ ਧਰਮੀ ਤੇ ਸ਼ਰਧਾ ਵਾਨ ਲੋਕਾਂ ਵਲੋਂ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕੀਤੀ ਗਈ ਸੀ, ਭਾਈ ਖਾਲਸਾ ਨੇ ਕਿਹਾ ਇਸੇ ਹੀ ਤਰਜ਼ ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪਵਿੱਤਰ ਤਪ ਅਸਥਾਨ ਸ਼੍ਰੀ ਭੂਰਾ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਵੀ ਸਾਰੇ ਸਿਆਸਤਦਾਨਾ ਦੀਆਂ ਸਿਆਸੀ ਕਾਨਫਰੰਸਾਂ ਤੇ ਟੋਟਲ ਪਾਬੰਦੀ ਲਾਉਣੀ ਚਾਹੀਦੀ ਹੈ, ਭਾਈ ਖਾਲਸਾ ਨੇ ਕਿਹਾ ਇਸ ਨਾਲ ਜਿੱਥੇ ਲੋਕਾਂ ਨੂੰ ਰਾਜਨੀਤਕ ਲੀਡਰਾਂ ਦੇ ਕੂੜ ਪ੍ਰਚਾਰ ਤੋਂ ਮੁਕਤ ਕਰਵਾਇਆ ਜਾ ਸਕਦਾ ਹੈ, ਉਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪਵਿੱਤਰ ਇਤਿਹਾਸ, ਕੁਰਬਾਨੀ ਅਤੇ ਜੰਗਾਂ ਯੁਧਾਂ ਸਬੰਧੀ ਧਾਰਮਿਕ ਸਟੇਜਾਂ ਤੋਂ ਵਿਸਥਾਰ ਨਾਲ ਸੁਣਨ ਦਾ ਮੌਕਾ ਮਿਲ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਅਜਿਹਾਂ ਕਰਨ ਨਾਲ ਸਿਆਸੀ ਸਟੇਜਾਂ ਕਰਕੇ ਸ਼ਰਧਾ ਭਾਵਨਾਵਾਂ ਨਾਲ ਨਕਮਸਤਕ ਹੋਣ ਵਾਲੀਆਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਆਉਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਦਿਵਾਇਆ ਜਾ ਸਕਦਾ, ਉਹਨਾਂ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਗਵੰਤ ਸਿੰਘ ਮਾਨ ਦੀ ਆਪ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਬਾਬਾ ਬਕਾਲਾ ਸਾਹਿਬ ਦੇ ਇਤਿਹਾਸਕ ਜੋੜ ਮੇਲੇ ਮੌਕੇ ਸਿਆਸਤਦਾਨਾ ਦੀਆਂ ਸਿਆਸੀ ਸਟੇਜਾਂ ਤੇ ਟੋਟਲ ਪਾਬੰਦੀ ਲਾਈ ਜਾਵੇ ਤਾਂ ਕਿ ਇਤਿਹਾਸਕਾਰ ਜੋੜ ਮੇਲਿਆਂ ਤੇ ਸਿਆਸੀਆਂ ਕਾਨਫਰੰਸਾਂ ਰਾਹੀਂ ਕੀਤੇ ਜਾ ਰਹੇ ਕੂੜ ਪ੍ਰਚਾਰ ਵਾਲੀ ਪਈ ਪਿਰਤ ਨੂੰ ਖਤਮ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਧਰਮ ਪ੍ਰਚਾਰ ਨਾਲ ਜੁੜਨ ਦਾ ਮੌਕਾ ਮਿਲ ਸਕੇ । ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਸ਼ਹਿਰੀ ਪ੍ਰਧਾਨ ਤੇ ਭਾਈ ਜਗਤਾਰ ਸਿੰਘ ਦਿਹਾਤੀ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਸੁਰਜੀਤ ਸਿੰਘ ਧਰਮਕੋਟ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਬਾਗੀ ਗੁਰਦਾਸਪੁਰ ਆਦਿ ਆਗੂ ਹਾਜ਼ਰ ਸਨ ।
