ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)–ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ ਤੇ ਨੌਵੇਂ ਪਾਤਸ਼ਾਹ ਜੀ ਦਾ ਸ਼ਹਾਦਤੀ ਪਵਿੱਤਰ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰਕੇ ” ਰੰਘਰੇਟੇ ਗੁਰ ਕੇ ਬੇਟੇ ” ਦਾ ਮਹਾਨ ਵਰ ਤੇ ਅਸੀਸ ਪ੍ਰਾਪਤ ਕਰਨ ਵਾਲੇ ਮਜ਼ਬੀ ਸਿੱਖ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸਿੱਖੀ ਦੀ ਮਿੰਨੀ ਪਾਰਲੀਮੈਂਟ ਵੱਲੋਂ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਡੋਵੋਕੇਟ ਭਾਈ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮਨਾਉਣਾ, ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੱਡਾ ਤੇ ਇਤਿਹਾਸਕ ਫੈਸਲਾ ਹੈ, ਉਥੇ ਕੌਮ ਦੇ ਨਿਧੜਕ ਧਰਮੀ ਸੂਰਬੀਰ ਬਹਾਦਰ ਯੋਧੇ ਅਤੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਨਕਾਣਾ ਸਾਹਿਬ ਵਾਲਿਆਂ ਅਤੇ ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਸਮੇਤ ਸੈਂਕੜੇ ਜਥੇਦਾਰ ਸਾਹਿਬਾਨਾਂ ਦੇ ਵੱਡੇ ਉਪਰਾਲਾ ਹੈ, ਕਿਉਂਕਿ ਇਸ ਨਾਲ ਕੌਮੀ ਪ੍ਰਚਾਰ ਅਤੇ ਕੌਮ ਵਿੱਚ ਧਰਮ ਪ੍ਰਚਾਰ ਜਾਗਰੂਕਤਾ ਪੈਦਾ ਕਰਨ ਦਾ ਵਧੀਆ ਤੇ ਸ਼ਲਾਘਾਯੋਗ ਇਤਿਹਾਸਕ ਯਤਨ ਕਿਹਾ ਜਾ ਸਕਦਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦੀ ਹੈ, ਜਿਨ੍ਹਾਂ ਨੇ ਕੌਮ ਵਿੱਚ ਧਰਮ ਪ੍ਰਚਾਰ ਜਾਗਰੂਕਤਾ ਪੈਦਾ ਕਰਨ ਲਈ ਅਨੰਦਪੁਰ ਸਾਹਿਬ ਦੀ ਧਰਤੀ ਕੇਸਗੜ੍ਹ ਸਾਹਿਬ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਉਣ ਦਾ ਵਧੀਆ ਤੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ ਹੈ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਸ਼ਹਾਦਤ ਨੂੰ ਮੁੱਖ ਰੱਖ ਕੇ ਉਨ੍ਹਾਂ ਦੇ ਨਾਮ ਤੇ ਅੰਮ੍ਰਿਤਸਰ ਵਿਖੇ ਇਕ ਸਿੱਖ ਅਕੈਡਮੀ ਖੋਲੀ ਜਾਵੇ ,ਜਿਥੇ ਗਰੀਬ ਬੱਚੇ ਮੁਫ਼ਤ ਉੱਚ ਪੜਾਈ ਹਾਸਲ ਕਰਕੇ ਵੱਡੇ ਵੱਡੇ ਅਫਸਰ ਇੰਜੀਨੀਅਰ ਵਿਗਿਆਨੀ ਸਾਹਿਸਦਾਨ ਬਣ ਕੇ ਦੇਸ਼ ਕੌਮ ਦਾ ਨਾਮ ਰੌਸ਼ਨ ਕਰਨ ਦੇ ਸਮਰੱਥ ਬਣ ਸਕਣ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜ ਸਤੰਬਰ ਨੂੰ ਅਨੰਦਪੁਰ ਸਾਹਿਬ ਦੀ ਧਰਤੀ ਤੇ ਸ਼੍ਰੋਮਣੀ ਕਮੇਟੀ ਵੱਲੋਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਉਣ ਵਾਲੇ ਫੈਸਲੇ ਦਾ ਸਵਾਗਤ ਤੇ ਧੰਨਵਾਦ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਉਹਨਾਂ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਤੋਂ ਮੰਗ ਕਰਦੀ ਹੈ ਕਿ ਮਾਝੇ ਦੇ ਧਰਮੀ ਤੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਕੁਰਬਾਨੀ ਨੂੰ ਮੁੱਖ ਰੱਖਦਿਆਂ ਅੰਮ੍ਰਿਤਸਰ ਵਿਖੇ ਇਕ ਸਿੱਖ ਅਕੈਡਮੀ ਖੋਲਣ ਦੀ ਲੋੜ ਤੇ ਜ਼ੋਰ ਦੇਵੇ ਭਾਈ ਖਾਲਸਾ ਨੇ ਕਿਹਾ ਕੌਂਮ ਲਈ ਅਜਿਹੇ ਸ਼ਹੀਦਾਂ ਦੇ ਜਾਤੀਵਾਦ ਤੋਂ ਉੱਪਰ ਕਿ ਕੌਮੀ ਪੱਧਰ ਤੇ ਜਨਮ ਦਿਹਾੜੇ ਮਨਾਉਣ ਨਾਲ ਨੌਜਵਾਨਾਂ ਵਿਚ ਆਪਸੀ ਪਿਆਰ ਭਾਈ ਚਾਰਾ ਪੈਦਾ ਕੀਤਾ ਜਾ ਸਕਦਾ ਹੈ ਭਾਈ ਖਾਲਸਾ ਨੇ ਸਪਸ਼ਟ ਕੀਤਾ ਇਸ ਸਮਾਗਮ ਵਿੱਚ ਲੱਖਾਂ ਸੰਗਤਾਂ ਆਪਣੇ ਆਪਣੇ ਵਹੀਕਲਾਂ ਰਾਹੀਂ ਅਨੰਦਪੁਰ ਸਾਹਿਬ ਪਹੁੰਚ ਰਹੀਆਂ ਹਨ ਭਾਈ ਖਾਲਸਾ ਨੇ ਦੱਸਿਆ ਮੁੱਖ ਪ੍ਰਬੰਧਕ ਜਥੇਦਾਰ ਮੇਜ਼ਰ ਸਿੰਘ ਸੋਢੀ ਅਤੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਸਮੇਤ ਸੈਂਕੜੇ ਨਿਹੰਗ ਸਿੰਘ ਦਲ ਪੰਥਾਂ ਦੇ ਕੌਮੀ ਜਥੇਦਾਰ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਮਨਾਏ ਜਾਣ ਵਾਲੇ ਸਮਾਗਮ ਦੀ ਪੂਰੀ ਦੇਖ ਰੇਖ ਰੱਖਣ ਗੇ ਅਤੇ ਰਾਤ ਸਮੇਂ ਠਹਿਰਨ ਵਾਲੀਆਂ ਸਾਰੀਆਂ ਸੰਗਤਾਂ ਦੇ ਰਹਿਣ ਸਹਿਣ ਅਤੇ ਲੰਗਰ ਆਦਿ ਦੇ ਪ੍ਰਬੰਧ ਕਰਨਗੇ ਭਾਈ ਖਾਲਸਾ ਨੇ ਦੱਸਿਆ ਬਾਬਾ ਮੇਜਰ ਸਿੰਘ ਸੋਢੀ ਅਤੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਤੇ ਹੋਰ ਜਥੇਦਾਰ ਸਨਮਾਨ ਯੋਗ ਉਚ ਸ਼ਖ਼ਸੀਅਤਾਂ ਦਾ ਸਨਮਾਨ ਕਰਨਗੇ ਇਹ ਸਮਾਗਮ ਤਿੰਨ ਦਿਨ ਤੱਕ ਜਾਰੀ ਰਹੇਗਾ ਅਤੇ ਲੰਗਰ ਅਟੁੱਟ ਵਰਤਾਏ ਜਾਣਗੇ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਸਮੇਤ ਜਥੇ ਬਾਬਾ ਪ੍ਰਗਟ ਸਿੰਘ ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਬਾਬਾ ਨਰਿੰਦਰ ਸਿੰਘ ਵੱਲਾ ਸਤਨਾਮ ਸਿੰਘ ਖਾਪੜਖੇੜੀ ਬਾਬਾ ਬਲਬੀਰ ਸਿੰਘ ਤੇ ਹੋਰ ਕਈ ਹਜ਼ਾਰ ਸਨ ।


