ਗੁਰਦਾਸਪੁਰ, 10 ਜੁਲਾਈ (ਸਰਬਜੀਤ)– ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਬਾਜਵਾ ਅਤੇ ਬਾਗਬਾਨੀ ਵਿਕਾਸ ਅਫਸਰ ਗੁਰਦਾਸਪੁਰ ਨਵਦੀਪ ਸਿੰਘ ਕਾਹਲੋਂ ਨੇ ਪ੍ਰੈਸ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਇਸ ਵਾਰ 15 ਜੁਲਾਈ ਤੋਂ ਜਿਲਾ ਗੁਰਦਾਸਪੁਰ ਦੇ ਹਰ ਇੱਕ ਪ੍ਰਾਇਮਰੀ ਤੋਂ ਲੈ ਕੇ ਮਿਡਲ ਹਾਈ ਸਕੂਲ ਵਿੱਚ ਫਲਦਾਰ ਬੂਟੇ ਲਗਾਏ ਜਾ ਰਹੇ ਹਨ। ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ। ਬੂਟਿਆ ਦੀਆ ਗਾਚਾ ਪੱਟ ਕੇ ਉਨਾਂ ਨੂੰ ਸੁਚੱਜੇ ਢੰਗ ਨਾਲ ਰੱਖਿਆ ਗਿਆ ਹੈ ਅਤੇ ਕੋਈਵੀ ਬੂਟਾ ਅਜਿਹਾ ਨਹੀਂ ਲਗਾਇਆ ਜਾਵੇਗਾ ਜੋ ਨਾ ਚੱਲ ਸਕੇ। ਸਾਰੇ ਹੀ ਬੂਟੇ ਛਾਂਟ ਕੇ ਨਰੋਏ ਲਗਾਏ ਜਾਣਗੇ ਤਾਂ ਜੋ ਪੰਜਾਬ ਦਾ ਵਾਤਾਵਰਣ ਹਰਿਆ ਭਰਿਆ ਹੋ ਸਕੇ।
ਉਕਤ ਅਧਿਕਾਰੀਆਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਬਾਗਵੀਨ ਵਿਭਾਗ ਵੱਲੋਂ 1 ਲੱਖ 25 ਹਜਾਰ ਬੂਟਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਸਾਡੇ ਵੱਲੋਂ ਪੂਰੇ ਜਿਲੇ ਦੇ ਸਕੂਲਾਂ ਦਾ ਨਿਰੀਖਣ ਕੀਤਾ ਗਿਆ ਅਤੇ ਸਾਫ-ਸਫਾਈ ਕਰਵਾ ਕੇ ਬੂਟੇ ਲਗਾਉਣ ਦੀ ਪ੍ਰਕਿਰਿਆ ਆਰੰਭ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਅਤੇ ਉੱਚ ਅਧਿਕਾਰੀਆਂ ਸਮੇਤ ਉਨਾਂ ਵਿੱਚ ਉਤੇਜਨਾ ਕੀਤੀ ਜਾ ਰਹੀ ਹੈ ਕਿ ਉਹ ਬੂਟਿਆ ਦੀ ਪਾਲਣ ਪੋਸ਼ਣ ਸੁਚੱਜੇ ਢੰਗ ਨਾਲ ਕਰਨ।


