ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ)–ਨੌਵੇਂ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹਾਦਤੀ ਪਵਿੱਤਰ ਸੀਸ ਦਿੱਲੀ ਤੋਂ ਪੈਦਲ ਚੱਲ ਅਨੰਦਪੁਰ ਸਾਹਿਬ ਵਿਖੇ ਭੇਂਟ ਕਰਨ ਵਾਲੇ ਮਹਾਨ ਮਜ਼ਬੀ ਸਿੱਖ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਘਰੇਟੇ ਗੁਰ ਕੇ ਬੇਟੇ )ਦਾ 362 ਵਾਂ ਸਲਾਨਾ ਜਨਮ ਦਿਹਾੜਾ ਕੱਲ 5 ਸਤੰਬਰ ਨੂੰ ਕੇਸ ਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਨਾਨਕ ਲੇਵਾ ਸੰਗਤਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਡੇ ਉਪਰਾਲੇ ,ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਅਤੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ,ਦਸਮੇਸ਼ ਤਰਨਾ ਦਲ ਦੇ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਨਨਕਾਣਾ ਸਾਹਿਬ ਵਾਲੇ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਸਮੇਤ ਲਗਭਗ 35 ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਬੰਧਾਂ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਜਾ ਰਿਹਾ ਹੈ ,ਦੇਸ਼ ਵਿਦੇਸ਼ ਦੀਆਂ ਸੰਗਤਾਂ ਆਪਣੇ ਆਪਣੇ ਵਹੀਕਲਾਂ ਤੇ ਚਾਰ ਸਤੰਬਰ ਤੋਂ ਹੀ ਅਨੰਦ ਪੁਰ ਸਾਹਿਬ ਦੀ ਧਰਤੀ ਤੇ ਪਹੁੰਚ ਚੁੱਕੀਆਂ ਹਨ, ਕੌਮ ਦੇ ਕਈ ਮੁਦਿਆਂ ਤੋਂ ਇਲਾਵਾ ਪੰਥ ਦੀ ਚੜ੍ਹਦੀ ਕਲਾ ਲਈ ਇਸ ਸਮਾਗਮ ਵਿੱਚ ਵਿਚਾਰਾਂ ਹੋਣਗੀਆ, ਆਏ ਪੰਥੁ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ,ਪੰਥਕ ਬੁਲਾਰਿਆਂ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇ ਗਾਂ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਕ ਲਿਖਤੀ ਪ੍ਰੈਸ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਬੀਤੇ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਸੀ ਕਿ ਹਰ ਸਾਲ ਪੰਜ ਸਤੰਬਰ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਕੌਮੀ ਪੱਧਰ ਤੇ ਜਨਮ ਦਿਹਾੜਾ ਅਨੰਦਪੁਰ ਸਾਹਿਬ ਦੀ ਧਰਤੀ ਤੇ ਮਨਾਇਆ ਜਾਇਆ ਕਰੇਗਾ ,ਭਾਈ ਖਾਲਸਾ ਨੇ ਦੱਸਿਆ ਇਸੇ ਕੜੀ ਤਹਿਤ 362ਵੇਂ ਸਲਾਨਾ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਕੇਸਗੜ੍ਹ ਅਨੰਦਪੁਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਇਕ ਖੁੱਲੇ ਪੰਡਾਲ਼’ਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਮਤਿ ਸਮਾਗਮ ਦੀ ਅਰੰਭਤਾ ਹੋਵੇਗੀ ,ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਅਤੇ ਮਹਾਨ ਸੰਤ ਮਹਾਂਪੁਰਸ਼ ਵਿਦਵਾਨ ਆਪਣੇ ਪਵਿੱਤਰ ਵਿਚਾਰਾਂ ਰਾਹੀਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਇਤਿਹਾਸ, ਪੰਥਕ ਕੁਰਬਾਨੀਆਂ ਤੇ ਸੇਵਾਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਉਣਗੇ, ਭਾਈ ਖਾਲਸਾ ਨੇ ਦੱਸਿਆ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਹਰਜਿੰਦਰ ਸਿੰਘ ਧਾਮੀ, ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਅਤੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਸਮੇਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਆਪਣੀ ਫ਼ੌਜਾਂ ਸਮੇਂਤ ਪਹੁੰਚ ਰਹੇ ਹਨ ਤੇ ਆਪਣੇ ਕੀਮਤੀ ਵਿਚਾਰ ਰੱਖਣ ਗੇ,ਭਾਈ ਖਾਲਸਾ ਨੇ ਸਪਸ਼ਟ ਕੀਤਾ ਭਾਵੇਂ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹਾਦਤੀ ਪਵਿੱਤਰ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰ ( ਰੰਘਰੇਟੇ ਗੁਰ ਕੇ ਬੇਟੇ) ਦਾ ਮਹਾਨ ਵਰ ਪ੍ਰਾਪਤ ਕਰਨ ਵਾਲੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਪਿੰਡ ,ਪਿੰਡ ਸ਼ਹਿਰ ,ਸ਼ਹਿਰ ਮਨਾਇਆ ਜਾਂਦਾ ਸੀ ਪਰ ਬਾਬਾ ਜੀ ਦੇ ਪਵਿੱਤਰ ਖ਼ੂਨ ਦੀ ਵਾਰਸ ਮਜ਼ਬੀ ਸਿੱਖਾਂ ਵੱਲੋਂ ਇਸ ਨੂੰ ਕੌਮੀ ਪੱਧਰ ਤੇ ਮਨਾਉਣ ਦੀ ਮੰਗ ਕੀਤੀ ਜਾ ਰਹੀ ਸੀ, ਭਾਈ ਖਾਲਸਾ ਨੇ ਕਿਹਾ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 5 ਸਤੰਬਰ ਨੂੰ ਹਰਸਾਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਉਣ ਦਾ ਫੈਸਲਾ ਲਿਆ ਸੀ ਅਤੇ ਇਸੇ ਹੀ ਕੜੀ ਤਹਿਤ 362ਵਾਂ ਜਨਮ ਦਿਹਾੜਾ ਕੇਸਗੜ੍ਹ ਅਨੰਦਪੁਰ ਸਾਹਿਬ ਮਨਾਉਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੱਡਾ ਉਪਰਾਲਾ ਹੈ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦੀ ਹੈ, ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਕੁਰਬਾਨੀ ਨੂੰ ਮੁੱਖ ਰੱਖਦਿਆਂ ਮਾਂਝੇ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਸਾਹਿਬ ਵਿਖੇ ਭਾਈ ਜੈਤਾ ਜੀ ਦੇ ਨਾਮ ਤੇ ਇੱਕ ਸਿੱਖ ਅਕੈਡਮੀ ਖੋਲੀ ਜਾਵੇ ਜਿਥੇ ਗਰੀਬ ਬੱਚੇ ਉੱਚ ਸਿੱਖਿਆ ਪ੍ਰਾਪਤ ਕਰਕੇ ਦੇਸ਼ ਕੌਮ ਦੀ ਸੇਵਾ ਲਈ ਆਪਣਾ ਯੋਗਦਾਨ ਪਾਉਣ ਦੇ ਸਮਰੱਥ ਬਣ ਸਕਣ । ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਦਿਹਾਤੀ ਅਤੇ ਭਾਈ ਜਗਤਾਰ ਸਿੰਘ ਸ਼ਹਿਰੀ ਪ੍ਰਧਾਨ ਫਿਰੋਜ਼ਪੁਰ, ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਆਦਿ ਆਗੂ ਹਾਜਰ ਸਨ ।