ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਸ਼ਹੀਦ ਬਾਬਾ ਜੀਵਨ ਸਿੰਘ ਜੀ ( ਰੰਘਰੇਟੇ ਗੁਰ ਕੇ ਬੇਟੇ) ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਕੇਸਗੜ੍ਹ ਅਤੇ ਤਪ ਅਸਥਾਨ ਸ਼ਹੀਦ ਬਾਬਾ ਜੀਵਨ ਸਿੰਘ ਅਨੰਦਪੁਰ ਸਾਹਿਬ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ,ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਦੀ ਅਗਵਾਈ ਅਤੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਸਮੇਤ ਸੈਂਕੜੇ ਨਿਹੰਗ ਸਿੰਘ ਜਥੇਬੰਦੀਆਂ ਦੇ ਵਿਸ਼ੇਸ਼ ਪ੍ਰਬੰਧਾਂ ਹੇਠ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ,ਭਦੌੜ ਸ਼ਹਿਰ, ਮੋਗਾ ਸ਼ਹਿਰ, ਜਗਰਾਉਂ, ਅੰਮ੍ਰਿਤਸਰ ਤੋਂ ਨਿਸ਼ਾਨ ਏ ਖਾਲਸਾ ਛਾਉਣੀ ਦਸਮੇਸ਼ ਤਰਨਾ ਦਲ ਬਾਬਾ ਮੇਜਰ ਸਿੰਘ ਅਤੇ ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਸਮੇਤ ਦਰਜਨ ਤੋਂ ਵੱਧ ਨਗਰ ਕੀਰਤਨ ਵੱਖ ਵੱਖ ਸ਼ਹਿਰਾਂ ਤੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਨੰਦਪੁਰ ਸਾਹਿਬ ਦੀ ਧਰਤੀ ਤੇ ਪਹੁੰਚੇ, ਗੁਰਮਤਿ ਸਮਾਗਮ ਸਬੰਧੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਸੈਂਕੜੇ ਸੰਤਾਂ ਤੇ ਵਿਦਵਾਨਾਂ ਨੇ ਹਾਜ਼ਰੀ ਲਵਾਈ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਇਤਿਹਾਸ, ਕੁਰਬਾਨੀ ਅਤੇ ਗੁਰੂ ਘਰ ਦੀਆਂ ਸੇਵਾਵਾਂ ਸਬੰਧੀ ਬਹੁਤ ਹੀ ਵਿਸਥਾਰ ਨਾਲ ਚਾਨਣਾ ਪਾਇਆ, ਸਮੂਹ ਨਗਰ ਕੀਰਤਨ ਪ੍ਰਬੰਧਕਾਂ ਧਾਰਮਿਕ ਬੁਲਾਰਿਆਂ ਤੇ ਹੋਰ ਪੰਥਕ ਸ਼ਖਸ਼ੀਅਤਾਂ ਦਾ ਮੁੱਖ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅਨੰਦਪੁਰ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ,ਭਾਈ ਖਾਲਸਾ ਨੇ ਦੱਸਿਆ ਜਨਮ ਦਿਹਾੜਾ ਦੇ ਗੁਰਮਤਿ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਕੇਸਗੜ੍ਹ ਸਾਹਿਬ ਅਤੇ ਤਪ ਅਸਥਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਤੋਂ ਉਪਰੰਤ ਤਪ ਅਸਥਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਤੀਰਥ ਸਿੰਘ ਦੇ ਪ੍ਰਬੰਧਾਂ ਹੇਠ 2/30 ਤੱਕ ਅਤੇ ਦੀਵਾਨ ਹਾਲ ਕੇਸ ਗੜ੍ਹ ਸਾਹਿਬ ਵਿਖੇ ਜਥੇ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ, ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਹਰਜਿੰਦਰ ਸਿੰਘ ਧਾਮੀ ਦੀ ਦੇਖ ਰੇਖ 3/30 ਵਜੇ ਤੋਂ ਰਾਤ 9 ਵਜੇ ਤੱਕ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਪੰਥ ਦੇ ਵੱਖ ਵੱਖ ਬੁਲਾਰਿਆਂ ਤੇ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਂਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਜੀਵਨ ਇਤਿਹਾਸ ਤੇ ਚਾਨਣਾ ਪਾਉਣ ਦੇ ਨਾਲ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਭਾਈ ਖਾਲਸਾ ਨੇ ਦੱਸਿਆ ਅਨੰਦਪੁਰ ਸਾਹਿਬ ਦੀ ਧਰਤੀ ਤੇ ਅਜ ਹੋਲੇ ਮੁਹੱਲੇ ਵਰਗਾ ਮਹੌਲ ਬਣਿਆ ਹੋਇਆ ਸੀ, ਸੰਗਤਾਂ ਲਈ ਵੱਖ ਵੱਖ ਡੇਰਿਆਂ ਦੇ ਸੰਤਾਂ ਵਲੋਂ ਸਵੇਰ ਤੋਂ ਹੀ ਤਰ੍ਹਾਂ ਤਰ੍ਹਾਂ ਲੰਗਰ ਵਰਤਾਏ ਜਾ ਰਹੇ ਸਨ ਭਾਈ ਖਾਲਸਾ ਨੇ ਦੱਸਿਆ ਇਸ ਗੁਰਮਤਿ ਸਮਾਗਮ ਦਾ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਦਾ ਵੱਡਾ ਉਪਰਾਲਾ ਰਿਹਾ ਹੈ,ਇਸ ਮੌਕੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਜਥੇਦਾਰ ਕੁਲਵਿੰਦਰ ਸਿੰਘ ਚਮਕੌਰ ਸਾਹਿਬ,ਜਥੇ ਪ੍ਰਗਟ ਸਿੰਘ ਜਥੇਦਾਰ ਹਰਜਿੰਦਰ ਮੁਕਤਸਰ ਸਾਹਿਬ ਜਥੇ ਬਲਬੀਰ ਸਿੰਘ ਅਤੇ ਜਥੇ ਸਤਨਾਮ ਸਿੰਘ ਖਾਪੜਖੇੜੀ ਆਦਿ ਹਾਜਰ ਸਨ।



