ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)–ਡਾ. ਸਰਬਜੀਤ ਸਿੰਘ ਔਲਖ ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਨੇ ਦੱਸਿਆ ਕਿ 12 ਸਤੰਬਰ ਨੂੰ ਕਿਸਾਨ ਮੇਲਾ ਪੀ.ਏ.ਯੂ ਰਿਜ਼ਨਲ ਸਟੇਸ਼ਨ ਗੁਰਦਾਸਪੁਰ ਵਿਖੇ ਲਗਾਇਆ ਜਾ ਰਿਹਾ ਹੈ। ਸਵੇਰੇ 10.30 ਵਜੇ ਮੇਲੇ ਦਾ ਉਦਘਾਟਨ ਕੀਤਾ ਜਾਵੇਗਾ। 9 ਤੋਂ 4 ਵਜੇ ਤੱਕ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਮੇਲੇ ਦੀ ਪ੍ਰਧਾਨਗੀ ਡਾ. ਸਤਿਬੀਰ ਸਿੰਘ ਗੋਸਲ ਉਪ ਕੁਲਪਤੀ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਕਰਨਗੇ। ਇਸ ਮੌਕੇ ਡਾ. ਗੁਰਮੀਤ ਸਿੰਘ ਬੁੱਟਰ ਨਿਰਦੇਸ਼ਕ, ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਾਰੇ ਹੀ ਕਿਸਾਨਾਂ ਨੂੰ ਮੇਲੇ ਦੇ ਮੌਕੇ ਤੇ ਸੱਦਾ ਦਿੱਤਾ ਜਾਂਦਾ ਹੈ।