ਜੀ-20 ਸੰਮੇਲਨ’ਚ ਪ੍ਰਧਾਨ ਮੰਤਰੀ ਨੂੰ ਫਰਾਂਸ ਦੇ ਪ੍ਰਧਾਨ ਮੰਤਰੀ ਨਾਲ ਸਿੱਖ ਸਕੂਲੀ ਬੱਚਿਆਂ ਦੀਆਂ ਪੱਗਾਂ ਤੇ ਲਾਈ ਪਾਬੰਦੀ ਦੀ ਗੱਲ ਕਰਨੀ ਚਾਹੀਦੀ ਹੈ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)–ਦਿੱਲੀ ਵਿਖੇ ਹੋ ਰਹੇ ਜੀ ਟਵੰਟੀ ਸੰਮੇਲਨ’ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਫਰਾਂਸ ਦੇ ਪ੍ਰਧਾਨ ਮੰਤਰੀ ਨਾਲ ਸਿੱਖ ਸਕੂਲੀ ਬੱਚਿਆਂ ਦੇ ਪੱਗਾਂ ਬੰਨ੍ਹਣ ਤੇ ਲਾਈਂ ਪਾਬੰਦੀ ਬਾਰੇ ਚੰਗੀ ਤਰ੍ਹਾਂ ਗੱਲਬਾਤ ਕਰਕੇ ਇਸ ਧਰਮ ਵਿਰੋਧੀ ਵਰਤਾਰੇ ਨੂੰ ਬੰਦ ਕਰਵਾਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਕਿਉਂਕਿ ਸਿੱਖ ਬੱਚਿਆਂ ਨੂੰ ਸਕੂਲ ਸਮੇਂ ਫਰਾਂਸ ਵਿੱਚ ਪੱਗਾਂ ਨਾਂ ਬੰਨਣ ਦੇਣਾਂ ਇੱਕ ਧਾਰਮਿਕ ਅਪਰਾਧ ,ਜੁਲਮ ਅਤੇ ਬੇਇਨਸਾਫ਼ੀ ਵਾਲੀ ਗੱਲ ਹੈ, ਇਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਭਾਰਤ ਦੇਸ਼ ਦੀ ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਵਿੱਚ ਪੱਗ ਦੀ ਮਹਾਨਤਾ ਸਬੰਧੀ ਫਰਾਂਸ ਦੇ ਪ੍ਰਧਾਨ ਮੰਤਰੀ ਨੂੰ ਚੰਗੀ ਤਰ੍ਹਾਂ ਸਮਝਾਉਣ ਅਤੇ ਬਰੀਫ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਕਿਉਂਕਿ ਸਿੱਖ ਬੱਚਿਆਂ ਨੂੰ ਫਰਾਂਸ’ਚ ਪੜਾਈ ਤੋ ਹੀ ਆਪਣੇ ਧਾਰਮਿਕ ਚਿੰਨ੍ਹ ਪੱਗ ਤੋਂ ਦੂਰ ਰੱਖਣ ਵਾਲੇ ਵਰਤਾਰੇ ਤੋਂ ਸਿੱਖ ਕੌਮ ਪੂਰੀ ਤਰ੍ਹਾਂ ਚਿੰਤਤ ਹੈ ਅਤੇ ਮੰਗ ਕਰ ਰਹੀ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਇਹ ਪਾਬੰਦੀ ਹਟਾਉਣ ਲਈ ਜੀ ਟਵੰਟੀ ਸਮੇਂਲਨ ਸਮੇਂ ਫਰਾਂਸ ਦੇ ਪ੍ਰਧਾਨ ਮੰਤਰੀ ਨਾਲ ਵਿਸ਼ੇਸ਼ ਤੌਰ ਤੇ ਗੱਲ ਕਰਨੀ ਚਾਹੀਦੀ ਹੈ, ਤਾਂ ਕਿ ਇਹ ਪਾਬੰਦੀ ਹਟਾਈ ਜਾ ਸਕੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਬੇਨਤੀ ਤੇ ਮੰਗ ਕਰਦੀ ਹੈ ਕਿ ਭਾਰਤੀ ਸਿੱਖ ਬੱਚਿਆਂ ਤੇ ਫਰਾਂਸ ਦੇ ਸਕੂਲਾਂ ਵਿੱਚ ਬੱਗ ਨਾ ਬੰਨਣ ਦੇਣ ਵਾਲੇ ਵਰਤਾਰੇ ਨੂੰ ਤੁਰੰਤ ਬੰਦ ਕਰਵਾਇਆ ਜਾਵੇ, ਕਿਉਂਕਿ ਇਹ ਮਾਮਲਾ ਸਿੱਖ ਧਰਮ ਨਾਲ ਜੁੜਿਆ ਹੋਇਆ ਹੈ ਅਤੇ ਦੇਸ਼ ਦੇ ਕਰੋੜਾਂ ਸਿੱਖ ਲੋਕ ਫਰਾਂਸ ਦੇ ਇਸ ਵਰਤਾਰੇ ਤੋਂ ਗਹਿਰੇ ਦੁਖੀ ਅਤੇ ਚਿੰਤਤ ਹੋ ਕੇ ਦੇਸ ਦੇ ਪ੍ਰਧਾਨ ਮੰਤਰੀ ਨੂੰ ਇਹ ਸਿੱਖ ਧਰਮ ਵਿਰੋਧੀ ਵਰਤਾਰਾ ਬੰਦ ਕਰਾਉਣ ਲਈ ਜ਼ੋਰ ਪਾ ਰਹੇ ਹਨ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਫਰਾਂਸ ਦੇ ਸਕੂਲਾਂ ਵਿੱਚ ਸਿੱਖ ਬੱਚਿਆਂ ਨੂੰ ਪੱਗਾਂ ਨਾਂ ਬੰਨਣ ਵਾਲੀ ਨੀਤੀ ਦੀ ਨਿੰਦਾ ਅਤੇ ਜੀ ਟਵੱਨਟੀ ਸਮੇਂਲਨ ਸਮੇਂ ਫਰਾਂਸ ਦੇ ਪ੍ਰਧਾਨ ਮੰਤਰੀ ਨਾਲ ਨਰਿੰਦਰ ਮੋਦੀ ਜੀ ਨੂੰ ਗੱਲਬਾਤ ਕਰਕੇ ਇਹ ਪਾਬੰਦੀ ਹਟਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਕਿਹਾ ਸਿਖਾਂ ਦੀ ਮਿੰਨੀ ਪਾਰਲੀਮੈਂਟ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਤੇ ਹੋਰਾਂ ਵੱਲੋਂ ਫਰਾਂਸ ਵਿੱਚ ਸਿੱਖ ਬੱਚਿਆਂ ਦੇ ਪੜਾਈ ਸਮੇਂ ਪੱਗਾਂ ਨਾਂ ਬੰਨਣ ਤੇ ਲਾਈ ਪਾਬੰਦੀ ਹਟਾਉਣ ਲਈ ਜੀ ਟਵੰਟੀ ਸਮੇਂਲਨ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਚਿੱਠੀ ਪੱਤਰ ਲਿਖੇ ਗਏ ਹਨ ਕਿ ਉਹ ਫਰਾਂਸ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਦੀ ਪੂਰਨ ਹਮਾਇਤ ਕਰਦੀ ਹੋਈ ‌ਭਾਜਪਾ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਤੇ ਹੋਰਾਂ ਨੂੰ ਅਪੀਲ ਕਰਦੀ ਹੈ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੇ ਜ਼ੋਰ ਪਾਉਣ,ਤਾਂ ਕਿ ਉਹ ਦਿੱਲੀ ਵਿਖੇ ਹੋਣ ਜਾ ਰਹੇ ਜੀ ਟਵੰਟੀ ਸਮੇਂਲਨ ਸਮੇਂ ਫਰਾਂਸ ਦੇ ਪ੍ਰਧਾਨ ਮੰਤਰੀ ਕੋਲ ਇਹ ਮੁੱਦਾ ਉਠਾਉਣ ਅਤੇ ਉਨ੍ਹਾਂ ਨੂੰ ਸਿੱਖ ਧਰਮ ਵਿੱਚ ਪੱਗ ਦੀ ਮਹਾਨਤਾ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣ ਅਤੇ ਇਸ ਪਾਬੰਦੀ ਨੂੰ ਫਰਾਂਸ ਦੇ ਸਕੂਲੀ ਬੱਚਿਆਂ ਤੋਂ ਹਟਾਇਆ ਜਾ ਸਕੇ ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਸੁਰਜੀਤ ਸਿੰਘ ਧਰਮਕੋਟ ਭਾਈ ਸਰਵਜੀਤ ਸਿੰਘ ਮਾਨੋਕੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ ।

ਦਸਮੇਸ਼ ਤਰਨਾ ਦਲ ਦੇ ਮੁਖੀ ਜਥੇ ਮੇਜ਼ਰ ਸਿੰਘ ਸੋਢੀ ਤੋਂ ਸਨਮਾਨ ਪ੍ਰਾਪਤ ਕਰਦੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਤੇ ਹੋਰ

Leave a Reply

Your email address will not be published. Required fields are marked *