ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)–ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੇ ਸੂਬੇ ਕਾਰਜਕਾਰੀ ਦੀ ਅਹਿਮ ਮੀਟਿੰਗ 10 ਸਤੰਬਰ ਨੂੰ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਧਾਨ ਪਟਵਾਰ ਯੂਨੀਅਨ ਹਰਵੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਇਹ ਮੀਟਿੰਗ ਸਵੇਰੇ 10 ਗੁਰਦੁਆਰਾ ਦੇਗ ਸਰ ਸਾਹਿਬ ਪਾਤਸ਼ਾਹੀ 6ਵੀਂ ਅਤੇ 10ਵੀਂ ਕਟਾਣਾ ਸਾਹਿਬ ਨੀਲੋਂ ਪੁਲ ਤੋਂ ਦੋਰਾਹਾ ਰੋਡ ਵਿਖੇ ਰੱਖੀ ਗਈ ਹੈ। ਜਿਸ ਵਿੱਚ ਚੱਲ ਰਹੇ ਸੰਘਰਸ਼ ਦੀ ਸਮੀਖੀਆ ਕਰਨ ਉਪਰੰਤ ਅਗਲੇ ਸੰਘਰਸ਼ ਦੀ ਰੂਪ ਰੇਖਾ ਦਾ ਐਲਾਨ ਕੀਤਾ ਜਾਵੇਗਾ। ਜੱਥੇਬੰਦੀ ਵੱਲੋਂ ਰਖਵਾਏ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 9 ਵਜੇ ਪਾਏ ਜਾਣਗੇ। ਜਦੋਂ ਕਿ ਦੁਪਹਿਰ 2 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।
ਕੀ ਕਹਿੰਦੇ ਹਨ ਪੰਜਾਬ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਪਟਵਾਰੀਆਂ ਦੀਆਂ ਨਵੀਆਂ ਨਿਯੁਕਤੀਆਂ ਬਾਰੇ
ਉਨ੍ਹਾਂ ਦੱਸਿਆ ਕਿ 6 ਜੁਲਾਈ 2022 ਨੂੰ 1090 ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਸਨ। ਉਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਅੱਜ ਤੋਂ ਤੁਸੀ ਪੱਕੇ ਪਟਵਾਰੀ ਭਾਵ ਤੁਹਾਡੀ ਅੱਜ ਤੋਂ ਟਰੇਨਿੰਗ ਸ਼ੁਰੂ ਕਰ ਦਿੱਤੀ ਗਈ ਹੈ। ਟ੍ਰੇਨਿੰਗ ਦੌਰਾਨ ਤੁਹਾਨੂੰ ਪੂਰੀ ਤਨਖਾਹ 19900 ਰੂਪਏ ਤਨਖਾਹ ਮਿਲੇਗੀ। ਪਰ ਮੁੱਖ ਮੰਤਰੀ ਨੇ ਇੱਕ ਸਰਕਾਰੀ ਪ੍ਰੋਗ੍ਰਾਮ ਵਿੱਚ ਕਿਹਾ ਕਿ ਉਸ ਸਮੇਂ ਬੇਰੁਜਗਾਰ ਨੌਜਵਾਨਾਂ ਨੂੰ ਝੂਠੀਆ ਤਸੱਲੀਆ ਦਿੱਤੀਆ ਸਨ।