ਪੁਲਸ ਸਬ ਇੰਸਪੈਕਟਰ ਦੀਆਂ ਭਰਤੀਆਂ ਵਿੱਚ ਬੇਨਿਯਮੀਆਂ ਵਿਰੋਧੀ ਪਾਰਟੀਆਂ ਦਾ ਬੇਫਜੂਲ ਮੁੱਦਾ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)–ਆਪ ਸਰਕਾਰ ਨੇ ਜਲੰਧਰ ਵਿਖੇ ਪੁਲਸ ਦੇ 520 ਇੰਸਪੈਕਟਰਾਂ ਦੀ ਨਵੀਂ ਭਰਤੀ ਕਰਕੇ ਪਿਛਲੇ ਸਾਲ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਨੂੰ ਪੂਰਾ ਕੀਤਾ ਹੈ ਜੋਂ ਬਹੁਤ ਹੀ ਸ਼ਲਾਘਾਯੋਗ ਕਾਰਵਾਈ ਹੈ ਅਤੇ ਇਹਨਾਂ ਪੁਲਿਸ ਇੰਸਪੈਕਟਰਾਂ ਦੀਆਂ ਭਰਤੀਆਂ ਵਿੱਚ ਬੇਨਿਯਮੀਆਂ ਦੱਸਣ ਵਾਲੀਆਂ ਪਾਰਟੀਆਂ ਬੇਫਜੂਲ ਮੁੱਦਾ ਬਣਾ ਰਹੀਆਂ ਹਨ ਕਿਉਂਕਿ ਪੜਾਈ ਦੀ ਯੋਗਤਾ ਅਤੇ ਟੈਸਟ ਪਾਸ ਕਰਨ ਵਾਲਿਆਂ ਨੂੰ ਹੀ ਸਰਕਾਰ ਵੱਲੋਂ ਪਾਸ ਕੀਤਾ ਗਿਆ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਆਪ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ਪੁਲਸ ਇੰਸਪੈਕਟਰਾਂ ਦੀ ਨਵੀਂ ਭਰਤੀ ਦੀ ਸ਼ਲਾਘਾ ਕਰਦਿਆਂ ਵਿਰੋਧੀਆਂ ਨੂੰ ਇਸ ਮਾਮਲੇ ਵਿਚ ਬੇਫਜੂਲ ਮੁੱਦਾ ਬਣਾਉਣ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਅੱਗੇ ਤੋਂ ਵਿਰੋਧੀਆਂ ਦੀ ਮੰਗ ਅਨੁਸਾਰ ਅਜਿਹੀਆਂ ਭਰਤੀਆਂ ਵਿੱਚ ਸ਼ਭ ਤੋ ਪੰਜਾਬ ਦੇ ਵਿਦਿਆਰਥੀਆਂ ਨੂੰ ਪਹਿਲ ਦਿੱਤੀ ਜਾਵੇ ਤਾਂ ਕਿ ਵਿਰੋਧੀਆਂ ਕੋਲ ਬੋਲਣ ਦਾ ਕੋਈ ਮੁੱਦਾ ਨਾ ਰਹੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਆਪ ਸਰਕਾਰ ਵੱਲੋਂ ਜਲੰਧਰ ਵਿਖੇ ਭਰਤੀ ਕੀਤੇ ਗਏ ਨਵੇਂ 520 ਪੁਲਿਸ ਸਬ ਇੰਸਪੈਕਟਰਾਂ ਦੀ ਸ਼ਲਾਘਾ, ਵਿਰੋਧੀਆਂ ਵੱਲੋਂ ਬਣਾਏ ਗਏ ਮੁੱਦੇ ਨੂੰ ਬੇਫਜੂਲ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਅੱਗੇ ਤੋਂ ਅਜਿਹੀਆਂ ਭਰਤੀਆਂ ਸਮੇਂ ਪੰਜਾਬ ਦੇ ਲੜਕਿਆਂ ਨੂੰ ਪਹਿਲ ਦੇ ਅਧਾਰ ਤੇ ਭਰਤੀ ਕੀਤਾ ਜਾਵੇ ਤਾਂ ਕਿ ਵਿਰੋਧੀਆਂ ਕੋਲ ਬੋਲਣ ਦਾ ਕੋਈ ਮੁੱਦਾ ਬਾਕੀ ਨਾਂ ਰਹੇ ਸਕੇਂ ਭਾਈ ਖਾਲਸਾ ਨੇ ਕਿਹਾ ਸਰਕਾਰ ਦੇ ਪਿਛਲੇ ਸਾਲ ਕੀਤੇ ਵਾਅਦੇ ਮੁਤਾਬਕ ਸਬ ਇੰਸਪੈਕਟਰਾਂ ਦੀ ਭਰਤੀ ਕਰਕੇ ਆਪਣਾ ਵਾਅਦਾ ਪੂਰਾ ਕੀਤਾ ਪਰ ਸਰਕਾਰ ਵਿਰੋਧੀ ਇਹ ਦੱਸ ਰਹੇ ਹਨ ਕਿ ਇਹਨਾਂ ਭਰਤੀਆਂ ਵਿੱਚ ਹਰਿਆਣਾ ਅਤੇ ਹਿਮਾਚਲ ਦੇ ਵਿਦਿਆਰਥੀਆਂ ਨੂੰ ਜਾਇਦਾ ਗਿਣਤੀ ਵਿੱਚ ਰੱਖਿਆ ਗਿਆ ਤੇ ਪੰਜਾਬ ਦੇ ਨੌਜਵਾਨਾਂ ਨੂੰ ਘੱਟ ਗਿਣਤੀਆਂ ਵਿਚ ਜਦੋਂ ਮੁੱਖ ਮੰਤਰੀ ਨੇ ਇਸ ਦਾ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਅਗਰ ਪੰਜਾਬ ਦਾ ਲੜਕਾ ਕਨੇਡਾ ਅਮਰੀਕਾ ਤੇ ਹੋਰ ਦੇਸ਼ਾਂ ਵਿਚ ਉਥੋਂ ਦੀ ਪੁਲਿਸ ਵਿਚ ਯੋਗਤਾ ਅਨੁਸਾਰ ਭਰਤੀ ਹੋ ਸਕਦਾ ਹੈ ਤਾਂ ਫਿਰ ਪੰਜਾਬ ਤੋਂ ਬਾਹਰਲਾ ਸੂਬੇ ਦਾ ਬੇਰੁਜ਼ਗਾਰ ਪੁਲਸ ਦੇ ਪੰਜਾਬੀ ਪੇਪਰ ਤੇ ਟੈਸਟ ਪਾਸ ਕਰਨ ਵਿਦਿਆਰਥੀ ਭਰਤੀ ਕਿਉਂ ਨਹੀਂ ਹੋ ਸਕਦਾ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਇਸ ਫੈਸਲੇ ਦੀ ਪੂਰਨ ਹਮਾਇਤ ਅਤੇ ਸ਼ਲਾਘਾ ਕਰਦੀ ਹੋਈ ਵਿਰੋਧੀਆਂ ਵਲੋਂ ਚੁੱਕੇ ਇਸ ਮੁੱਦੇ ਨੂੰ ਬੇਫਜੂਲ ਤੇ ਬੇਬੁਨਿਆਦ ਮੰਨਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਅੱਗੇ ਤੋਂ ਅਜਿਹੀਆਂ ਭਰਤੀਆਂ ਸਮੇਂ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ਤੇ ਰੱਖਿਆ ਜਾਵੇ ਤਾਂ ਕਿ ਵਿਰੋਧੀਆਂ ਦੇ ਮੂੰਹ ਬੰਦ ਕੀਤੇ ਜਾ ਸਕਣ ਭਾਈ ਖਾਲਸਾ ਨੇ ਕਿਹਾ ਸਰਕਾਰ ਦੇ ਇਸ ਫੈਸਲੇ ਨਾਲ ਲੋਕ ਪੂਰੀ ਤਰ੍ਹਾਂ ਖੁਸ਼ ਹਨ ਅਤੇ ਤਾਰੀਫ਼ ਵੀ ਕਰ ਰਹੇ ਹਨ ਕਿ ਸਰਕਾਰ ਨੇ ਆਪਣੇ ਵਾਹਦੇ ਮੁਤਾਬਕ ਹਰਸਾਲ ਨਵੇਂ ਪੁਲਿਸ ਸਬ ਇੰਸਪੈਕਟਰਾਂ ਦੀ ਭਰਤੀ ਕਰਨ ਵਾਲੇ ਵਾਹਦੇ ਨੂੰ ਪੂਰਾ ਕਰਕੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ ਹਨ ਜੋਂ ਆਪਣੀਆਂ ਸਰਕਾਰਾਂ ਸਮੇਂ ਲੋਕਾਂ ਨਾਲ ਵਾਅਦੇ ਕਰਕੇ ਮੁਕਰ ਜਾਂਦੇ ਸਨ ਭਾਈ ਖਾਲਸਾ ਨੇ ਕਿਹਾ ਸਰਕਾਰ ਵਿਰੋਧੀਆਂ ਦਾ ਸੁਭਾਅ ਬਣ ਚੁੱਕਾ ਹੈ ਕਿ ਉਹਨਾਂ ਨੇ ਸਰਕਾਰ ਦੇ ਹਰ ਫ਼ੈਸਲੇ ਦਾ ਵਿਰੋਧ ਕਰਨਾ ਹੀ ਹੁੰਦਾ ਹੈ ਇਸ ਕਰਕੇ ਅਸੀਂ ਸਰਕਾਰ ਦੇ ਇਸ ਫੈਸਲੇ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ ਕਿ ਯੋਗਤਾ ਅਨੁਸਾਰ ਲਿਖਤੀ ਅਤੇ ਸਰੀਰਕ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਦੇ ਨਾਂ ਹੋਣ ਕਰਕੇ ਪਿੱਛੇ ਨਹੀਂ ਰੱਖਿਆ ਜਾ ਸਕਦਾ ਇਸ ਵਕਤ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਸੁਰਜੀਤ ਸਿੰਘ ਧਰਮਕੋਟ ਭਾਈ ਸਰਵਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਬਾਗੀ ਗੁਰਦਾਸਪੁਰ ਆਦਿ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *