ਡੀ.ਐਸ.ਪੀ ਬਾਬਾ ਬਕਾਲਾ ਸਾਹਿਬ ਦੀ ਅਗੁਵਾਈ ‘ਚ ਪੁਲਸ ਵੱਲੋਂ ਨਸ਼ਾ ਤਸਕਰਾਂ ਤੋਂ ਇੱਕ ਕਿਲੋ ਹੈਰੋਇਨ ਬਰਾਮਦ ਕਰਨਾ ਵੱਡਾ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ , 11 ਸਤੰਬਰ (ਸਰਬਜੀਤ ਸਿੰਘ)–ਜਦੋਂ ਤੋਂ ਪਿੰਡਾਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਕਮੇਟੀਆਂ ਬਣਾ ਕੇ ਪੁਲਸ ਦੀ ਮਦਦ ਨਾਲ ਨਸਾਂ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ ,ਭਾਵੇਂ ਕਿ ਇਸ ਦਰਮਿਆਨ ਨਸ਼ਾ ਤਸਕਰਾਂ ਵਲੋਂ ਦੋ ਤਿੰਨ ਨਸ਼ਾ ਵਿਰੋਧੀ ਕਮੇਟੀਆਂ ਦੇ ਮੈਂਬਰ ਜਾਨੋ ਮਾਰ ਦਿਤੇ ਗਏ,ਪਰ ਨਸ਼ਾ ਤਸਕਰਾਂ ਵਿਰੁੱਧ ਪਿੰਡਾਂ ਪਿੰਡਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਉਥੇ ਪੰਜਾਬ ਪੁਲਸ ਵੀ ਹੁਣ ਨਸ਼ਾ ਤਸਕਰਾਂ ਬਖਸਣ ਦੇ ਰੌਂਅ ਵਿੱਚ ਨਹੀਂ ? ਅਤੇ ਲਗਾਤਾਰ ਨਸ਼ਾ ਵਿਰੋਧੀ ਕਮੇਟੀਆਂ ਤੇ ਹੋਰਾਂ ਦੀ ਸੂਹ ਤੇ ਲਗਾਤਾਰ ਛਾਪਾਮਾਰੀ ਕਰਕੇ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਤਾਜਾ ਮਿਸਾਲ ਡੀ ਐਸ ਪੀ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਵਿੱਚ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਕਿਲੋ ਹੈਰੋਇਨ ਬਰਾਮਦ ਕਰਨਾ ਪੰਜਾਬ ਪੁਲਸ ਦਾ ਵੱਡਾ ਉਪਰਾਲਾ ਕਿਹਾ ਜਾ ਸਕਦਾ, ਡੀ ਐਸ ਪੀ ਬਾਬਾ ਬਕਾਲਾ ਸਾਹਿਬ ਦੀ ਇਸ ਕਾਰਵਾਈ ਕਰਕੇ ਲੋਕਾਂ ਵਲੋਂ ਉਨ੍ਹਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਵਧੀਆ ਤੇ ਸ਼ਲਾਘਾਯੋਗ ਉਪਰਾਲਾ ਦੱਸਿਆ ਜਾ ਰਿਹਾ ਹੈ , ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪਿੰਡਾ ਪਿੰਡਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਪੁਲਿਸ ਰਾਹੀਂ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਵਾਲੀ ਇਤਿਹਾਸਕ ਲਹਿਰ ਦੀ ਪੂਰਨ ਹਮਾਇਤ ਕਰਦੀ ਹੈ ,ਉਥੇ ਡੀ ਐਸ ਪੀ ਬਾਬਾ ਬਕਾਲਾ ਸਾਹਿਬ ਵੱਲੋਂ ਵੱਡੀ ਕਾਰਵਾਈ ਕਰਕੇ ਨਸ਼ਾ ਤਸਕਰਾਂ ਨੂੰ ਕਾਬੂ ਕਰ , ਇਕ ਕਿਲੋ ਹੈਰੋਇਨ ਬਰਾਮਦ ਕਰਨ ਵਾਲੀ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ, ਕਿ ਅਜਿਹੇ ਪੁਲਿਸ ਅਫਸਰਾਂ ਨੂੰ ਸਨਮਾਨਿਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ,ਤਾਂ ਕਿ ਹੋਰਾਂ ਪੁਲਿਸ ਕਰਮਚਾਰੀਆਂ ਦਾ ਮਨੋਬਲ ਵਧਾਇਆ ਜਾ ਸਕੇ ‘ਤੇ ਨਸ਼ੇ ਵਰਗੀ ਲਾਹਨਤ ਨੂੰ ਪੰਜਾਬ ਵਿਚੋਂ ਖਤਮ ਕਰਕੇ ਨਸ਼ਾ ਮੁਕਤ ਪੰਜਾਬ ਸੂਬਾ ਬਣਾਇਆ ਜਾ ਸਕੇ ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਨਸ਼ਾ ਤਸਕਰਾਂ ਵਿਰੁੱਧ ਪਿੰਡਾਂ ਪਿੰਡਾਂ ਵਿੱਚ ਬਣੀਆਂ ਨਸ਼ਾ ਵਿਰੋਧੀ ਕਮੇਟੀਆਂ ਦੀ ਪੂਰਨ ਹਮਾਇਤ,ਡੀ ਐਸ ਪੀ ਬਾਬਾ ਬਕਾਲਾ ਸਾਹਿਬ ਦੀ ਕਾਰਵਾਈ ਦੀ ਸ਼ਲਾਘਾ ਅਤੇ ਸਰਕਾਰ ਤੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਾਲੇ ਬਹਾਦਰ ਪੁਲਿਸ ਅਫਸਰਾਂ ਨੂੰ ਸਨਮਾਨਿਤ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਕਿਹਾ ਪੁਲਿਸ ਤੇ ਇਲਜਾਮ ਲੱਗ ਰਹੇ ਸਨ ਕਿ ਪੁਲਿਸ ਨਸ਼ਾ ਤਸਕਰਾਂ ਨਾਲ ਰਲੀ ਹੋਈ ਹੈ, ਪਰ ਡੀ ਐਸ ਪੀ ਬਾਬਾ ਬਕਾਲਾ ਸਾਹਿਬ ਨੇ ਗੁਰੂ ਕੀ ਨਗਰੀ ਵਿਚ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਤਹਿਤ ਤਿੰਨ ਨਸ਼ਾ ਤਸਕਰਾਂ ਨੂੰ ਵੱਡੀ ਕਾਰਵਾਈ ਕਰਕੇ ਉਨ੍ਹਾਂ ਤੋਂ ਇਕ ਕਿਲੋ ਹੈਰੋਇਨ ਬਰਾਮਦ ਕਰਨ ਵਾਲੀ ਨੀਤੀ ਨੇਂ ਸ਼ਾਬਤ ਕਰ ਦਿੱਤਾ ਹੈ ਕਿ ਹੁਣ ਪੰਜਾਬ ਪੁਲਸ ਇਨ੍ਹਾਂ ਨਸ਼ਾ ਤਸਕਰਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ ਕਮਰ ਕੱਸੇ ਕਰੀ ਬੈਠੀ ਹੈ, ਜਿਸ ਦੇ ਆਉਣ ਵਾਲੇ ਦਿਨਾਂ ਵਿੱਚ ਚੰਗੇ ਸਿੱਟੇ ਨਿਕਲਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਤੋਂ ਮੰਗ ਕਰਦੀ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਮਰਨ ਵਾਲੇ ਕਮੇਟੀ ਮੈਂਬਰਾਂ ਦੇ ਪ੍ਰਵਾਰਾਂ ਦੀ ਢੁਕਵੀਂ ਤੇ ਲੋੜੀਂਦੀ ਸਹਾਇਤਾ ਕੀਤੀ ਜਾਵੇ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈਆਂ ਕਰਕੇ ਤਸਕਰਾਂ ਨੂੰ ਕਾਬੂ ਕਰਨ ਤੇ ਨਸ਼ੇ ਬਰਾਮਦ ਕਰਨ ਵਾਲੇ ਪੁਲਿਸ ਅਫਸਰਾਂ ਨੂੰ ਵੀ ਸਨਮਾਨਿਤ ਕੀਤਾ ਜਾਵੇ,ਤਾਂ ਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਮੁਕਤ ਕਰਵਾਇਆ ਜਾ ਸਕਦਾ ਹੈ ‘ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕਦਾ ਹੈ ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਸੁਰਜੀਤ ਸਿੰਘ ਧਰਮਕੋਟ ਭਾਈ ਸਰਵਜੀਤ ਸਿੰਘ ਮਾਨੋਕੇ ਭਾਈ ਦਿਲਬਾਗ ਸਿੰਘ ਬਾਗੀ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *