ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)–ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਜਿਸ ਨੂੰ ਨਸ਼ਾ ਵਿਰੋਧੀ ਕਮੇਟੀਆਂ ਦਾ ਮੁੱਖੀ ਵੀ ਕਿਹਾ ਜਾ ਸਕਦਾ ਹੈ ਦੀ ਮੁਕਤਸਰ ਜੇਲ੍ਹ ਤੋਂ ਬਿਨਾਂ ਸ਼ਰਤ ਰਿਹਾਈ ਸਰਕਾਰ ਦੇ ਮੂੰਹ ਤੇ ਚੁਪੇੜ ਅਤੇ ਲੋਕ ਸੰਘਰਸ਼ ਦੀ ਵੱਡੀ ਜਿੱਤ ਹੋਈ ਹੈ ਇਹ ਵਿਚਾਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਾਨਸਾ ਤੋਂ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੁਕਤਸਰ ਜੇਲ੍ਹ ਤੋਂ ਬਿਨਾਂ ਸ਼ਰਤ ਰਿਹਾਈ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਪ੍ਰਗਟ ਕੀਤੇ। ਭਾਈ ਖਾਲਸਾ ਨੇ ਸਪਸ਼ਟ ਕੀਤਾ ਪਰਵਿੰਦਰ ਸਿੰਘ ਝੋਟਾ ਪਿਛਲੇ 50 ਦਿਨਾਂ ਤੋਂ ਮੁਕਤਸਰ ਜੇਲ੍ਹ ਵਿੱਚ ਬੰਦ ਸਨ ਅਤੇ ਉਨ੍ਹਾਂ ਦੀ ਬਿਨਾਂ ਸ਼ਰਤ ਰਿਹਾਈ ਲਈ ਮਾਨਸਾ ਦੀਆਂ ਕਚਿਹਰੀਆਂ ਵਿੱਚ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਅਤੇ ਹੋਰ ਸਮਾਜਿਕ ਧਾਰਮਿਕ ਤੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਲਗਾਤਾਰ ਮੋਰਚਾ ਲਾਇਆ ਹੋਇਆ ਸੀ ਭਾਈ ਖਾਲਸਾ ਨੇ ਦੱਸਿਆ ਬੀਤੇ ਦਿਨੀਂ ਮੋਰਚੇ ਦੇ ਆਗੂਆਂ ਵੱਲੋਂ ਝੋਟਾ ਦੀ ਤੁਰੰਤ ਰਿਹਾਈ ਲਈ 12 ਸਤੰਬਰ ਤੋਂ ਸਥਾਨਕ ਐਮ ਐਲ ਏ ਦੀਆਂ ਰਹਾਇਸਾ ਬਾਹਰ ਲਗਾਤਾਰ ਧਰਨੇ ਦੇਣ ਦਾ ਉਦੋਂ ਤੱਕ ਸੱਦਾ ਦਿੱਤਾ ਸੀ ਜਿਨੀ ਦੇਰ ਤੱਕ ਪਰਵਿੰਦਰ ਸਿੰਘ ਝੋਟਾ ਦੀ ਬਿਨਾਂ ਸ਼ਰਤ ਰਿਹਾਈ ਨਹੀਂ ਹੋ ਜਾਂਦੀ,ਭਾਈ ਖਾਲਸਾ ਨੇ ਦੱਸਿਆ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਨੂੰ ਅਦਾਲਤ ਵਿਚ ਪੇਸ਼ ਕੀਤਾ ਜਿਥੇ ਸਕਾਇਤ ਕਰਤਾ ਨੇ ਆਪਣੇ ਬਿਆਨਾਂ ਵਿਚ ਸਪਸ਼ਟ ਕਹਿ ਦਿੱਤਾ ਕਿ ਪਰਵਿੰਦਰ ਸਿੰਘ ਝੋਟਾ ਨਾਲ ਉਹਨਾਂ ਦੇ ਦੋਸਤਾਨਾ ਸੰਬੰਧ ਹਨ, ਜਿਸ ਕਰਕੇ ਪੁਲੀਸ ਨੇ ਅਦਾਲਤ ਵਿਚ ਪਰਵਿੰਦਰ ਸਿੰਘ ਝੋਟਾ ਤੇ ਪਾਏ ਕੇਸ ਨੂੰ ਡਿਸਚਾਰਜ ਕਰਨ ਦੀ ਬੇਨਤੀ ਕੀਤੀ ਤੇ ਅਦਾਲਤ ਨੇ ਬਿਨਾਂ ਸ਼ਰਤ ਉਹਨਾਂ ਦੀ ਰਿਹਾਈ ਦੇ ਆਰਡਰ ਜਾਰੀ ਕਰ ਦਿੱਤੇ ਭਾਈ ਖਾਲਸਾ ਨੇ ਦੱਸਿਆ ਮੁਕਤਸਰ ਜੇਲ੍ਹ ਤੋਂ ਪਰਵਿੰਦਰ ਸਿੰਘ ਝੋਟਾ ਨੂੰ ਪੂਰੇ ਜਾਹੋ ਜਲਾਲ ਨਾਲ ਲਿਆਂਦਾ ਗਿਆ ਉਸ ਵਕਤ ਝੋਟਾ ਦੇ ਸਤਿਕਾਰਯੋਗ ਪਿਤਾ ਮਾਤਾ ਤੇ ਸੰਘਰਸ਼ ਪਾਰਟੀਆਂ ਦੇ ਆਗੂ ਮੌਜੂਦ ਸਨ ਭਾਈ ਖਾਲਸਾ ਨੇ ਦੱਸਿਆ ਪਰਵਿੰਦਰ ਸਿੰਘ ਝੋਟਾ ਦੀ ਬਿਨਾਂ ਸ਼ਰਤ ਰਿਹਾਈ ਤੋਂ ਬਾਅਦ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਸਥਾਨਕ ਐਮ ਐਲ ਏਜ ਦੇ ਘਰਾਂ ਦੇ ਬਾਹਰ ਧਰਨਾ ਲਾਉਣ ਦਾ ਸੱਦਾ ਫਿਲਹਾਲ ਵਾਪਸ ਲਿਆ ਗਿਆ ਹੈ ਭਾਈ ਖਾਲਸਾ ਨੇ ਦੱਸਿਆ ਪਰਵਿੰਦਰ ਸਿੰਘ ਝੋਟਾ ਵੱਲੋਂ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਆਪਣੇ ਲੇਵਲ ਤੇ ਨਸ਼ਾ ਤਸਕਰਾਂ ਵਿਰੁੱਧ ਪਿੰਡਾਂ ਪਿੰਡਾਂ ਵਿੱਚ ਐਕਸ਼ਨ ਕਰਕੇ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਈ ਜਾ ਰਹੀ ਸੀ ਜਿਸ ਦੀ ਬੁਖਲਾਹਟ ਵਿੱਚ ਸਰਕਾਰ ਪਰਵਿੰਦਰ ਸਿੰਘ ਝੋਟਾ ਤੇ ਝੂਠਾ ਕੇਸ ਪਾ ਕੇ ਜੇਲ੍ਹ’ਚ ਬੰਦ ਕਰ ਦਿੱਤਾ ਸੀ ਅਤੇ ਪ੍ਰਵਾਰ ਸਮੇਤ ਐਕਸ਼ਨ ਕਮੇਟੀ ਨੇ ਉਨ੍ਹਾਂ ਦੀ ਜ਼ਮਾਨਤ ਕਰਵਾਉਣ ਦੀ ਬਜਾਏ ਬਿਨਾਂ ਸ਼ਰਤ ਰਿਹਾਈ ਲਈ ਮਾਨਸਾ ਦੀਆਂ ਕਚਿਹਰੀਆਂ ਵਿੱਚ ਉਸ ਦਿਨ ਤੋਂ ਮੋਰਚਾ ਲਾ ਦਿੱਤਾ ਸੀ ਭਾਈ ਖਾਲਸਾ ਨੇ ਕਿਹਾ ਇਸ ਬਿਨਾਂ ਸ਼ਰਤ ਰਿਹਾਈ ਲਈ ਲੋਕ ਲਹਿਰ ਦੀ ਵੱਡੀ ਜਿੱਤ ਪ੍ਰਾਪਤ ਹੋਈ ਹੈ ਅਤੇ ਸਰਕਾਰ ਦੇ ਮੂੰਹ ਤੇ ਚੁਪੇੜ ਵੱਜੀ ਹੈ ਲੋਕ ਪਰਵਿੰਦਰ ਸਿੰਘ ਝੋਟਾ ਦੀ ਰਿਹਾਈ ਲਈ ਖੁਸ਼ੀਆਂ ਮਨਾ ਰਹੇ ਹਨ ਭਾਈ ਖਾਲਸਾ ਨੇ ਕਿਹਾ ਭਾਵੇਂ ਕਿ ਪਰਵਿੰਦਰ ਸਿੰਘ ਝੋਟਾ ਦੇ ਜੇਲ੍ਹ ਜਾਣ ਤੋਂ ਬਾਅਦ ਮਾਲਵਾ ਖੇਤਰ ਦੇ ਪਿਡੋ ਪਿੰਡ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਜਾਰੀ ਰਹੀ ਤੇ ਇਸ ਦਰਮਿਆਨ ਨਸ਼ਾ ਤਸਕਰਾਂ ਨੇ ਨਸ਼ਾ ਵਿਰੋਧੀ ਕਮੇਟੀਆਂ ਦੇ ਮੈਂਬਰਾਂ ਨੂੰ ਨਿਸ਼ਾਨਾ ਵੀ ਬਣਾਇਆ ਅਤੇ ਇਸੇ ਕੜੀ ਤਹਿਤ ਲੱਖਾਂ ਸਿਧਾਨਾ ਦੇ ਪਿੰਡ ਵੀ ਬੀਤੇ ਦਿਨੀਂ ਨਸ਼ਾ ਤਸਕਰਾਂ ਨੇ ਨਸ਼ਾ ਵਿਰੋਧੀ ਕਮੇਟੀ ਮੈਂਬਰ ਦੀ ਜਾਨ ਲੈ ਲਈ ਹੈ ਅਤੇ ਇਸ ਵਿਰੁੱਧ ਰਾਮਪੁਰਾ ਫੂਲ ਵਿਖੇ ਮੋਰਚਾ ਲਾ ਕੇ ਬਠਿੰਡਾ ਚੰਡੀਗੜ੍ਹ ਰੋਡ ਨੂੰ ਨਸ਼ਾ ਵਿਰੋਧੀ ਕਮੇਟੀਆਂ ਤੇ ਸਮਾਜਿਕ ਸਿਆਸੀ ਵੱਲੋਂ ਜਾਮ ਕਰਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਭਾਈ ਖਾਲਸਾ ਨੇ ਦੱਸਿਆ ਪਰਵਿੰਦਰ ਸਿੰਘ ਝੋਟਾ ਵੱਲੋਂ ਪਿੰਡਾਂ ਪਿੰਡਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਮੁਹਿੰਮ ਹੁਣ ਲੋਕ ਲਹਿਰ ਬਣ ਚੁੱਕੀ ਹੈ ਭਾਈ ਖਾਲਸਾ ਨੇ ਦੱਸਿਆ ਭਾਵੇਂ ਕਿ ਸਰਕਾਰ ਨੇ ਵੀ ਨਸ਼ਾ ਵਿਰੋਧੀ ਐਕਸ਼ਨ ਲੈਣੇ ਸ਼ੁਰੂ ਕਰ ਦਿੱਤੇ ਹਨ ਪਰ ਪਰਵਿੰਦਰ ਸਿੰਘ ਝੋਟਾ ਦੀ ਬਿਨਾਂ ਸ਼ਰਤ ਰਿਹਾਈ ਸਰਕਾਰ ਦੇ ਮੂੰਹ ਤੇ ਚੁਪੇੜ ਅਤੇ ਲੋਕ ਲਹਿਰ ਦੀ ਵੱਡੀ ਜਿੱਤ ਪ੍ਰਾਪਤ ਹੋਈ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪਰਵਿੰਦਰ ਸਿੰਘ ਝੋਟਾ ਦੀ ਬਿਨਾਂ ਸ਼ਰਤ ਰਿਹਾਈ ਲਈ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਧਾਰਮਿਕ ਸਮਾਜਿਕ ਤੇ ਸਿਆਸੀ ਉਹਨਾਂ ਲੋਕਾਂ ਦਾ ਧੰਨਵਾਦ ਕਰਦੀ ਹੈ ਜਿਨ੍ਹਾਂ ਨੇ ਦਿਨ ਰਾਤ ਇੱਕ ਕਰਕੇ ਸੰਘਰਸ਼ ਕੀਤਾ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਨਸ਼ਾ ਤਸਕਰਾਂ ਵਲੋਂ ਮਾਰੇ ਗਏ ਨਸ਼ਾ ਵਿਰੋਧੀ ਕਮੇਟੀ ਮੈਂਬਰ ਦੇ ਪ੍ਰਵਾਰਾਂ ਦੀ ਢੁਕਵੀਂ ਸਹਾਇਤਾ ਤੇ ਆਰਥਿਕ ਮਦਦ ਕੀਤੀ ਜਾਵੇ ਤਾਂ ਕਿ ਨਸ਼ਾ ਤਸਕਰਾਂ ਨੂੰ ਠੱਲ੍ਹ ਪਾ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ ਇਸ ਮੌਕੇ ਤੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਸਰਵਜੀਤ ਸਿੰਘ ਮਾਨੋਕੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ ।


