ਅੰਮ੍ਰਿਤਸਰ ਵਿਖੇ ਹੋ ਰਹੀ ਰੈਲੀ ਵਿੱਚ ਗੁਰਦਾਸਪੁਰ ਤੋਂ ਹਜਾਰਾਂ ਵਰਕਰ ਹੋਣਗੇ ਸ਼ਾਮਲ-ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ

ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ  13 ਸਤੰਬਰ ਨੂੰ ਅੰਮ੍ਹਿਤਸਰ ਵਿਖੇ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚਣਗੇ। ਇਸ ਮੌਕੇ ਦੋਵੇਂ ਵੱਡੇ ਲੀਡਰ ਆਪਣਾ-ਆਪਣਾ ਭਾਸ਼ਣ ਦੇਣਗੇ। ਜਿਨ੍ਹਾਂ ਦੇ ਭਾਸ਼ਣ ਨੂੰ ਸੁਣਨ ਲਈ ਹਲਕਾ ਗੁਰਦਾਸਪੁਰ ਨਾਲ ਸਬੰਧਤ ਪਾਰਟੀ ਦੇ ਹਜਾਰਾਂ ਵਰਕਰ ਉਥੇ ਪੁੱਜਣਗੇ। ਜਿਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿੱਤ ਲਈ ਪੰਜਾਬ ਸਰਕਾਰ ਵੱਡੇ ਉਪਰਾਲੇ ਕਰ ਰਹੀ ਹੈ। ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਸਿਖਰ ਤੇ ਲਿਜਾਣ ਦਾ ਨਵਾਂ ਉਦਮ ਸਕੂਲ ਆਫ ਐਮੀਨੈਂਸ  ਹੈ। ਜਿਸਦਾ ਲੋਕਾਂ ਵੱਲੋਂ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਮੁੱਖ ਮੰਤਰੀਆਂ ਦੀ ਉਸਾਰੂ ਸੋਚ ਸਦਕਾ ਦਿੱਲੀ ਅਤੇ ਪੰਜਾਬ ਤਰੱਕੀ ਵੱਲ ਵੱਧ ਰਿਹਾ ਹੈ।  

Leave a Reply

Your email address will not be published. Required fields are marked *