ਪੀ.ਏ.ਯੂ ਦੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਆਯੋਜਿਤ

ਗੁਰਦਾਸਪੁਰ

ਗੁਰਦਾਸਪੁਰ ਕੇਂਦਰ ਵਿਚ ਮੇਲਾ ਲੱਗਣਾ ਇਸ ਇਲਾਕੇ ਦੇ ਕਿਸਾਨਾਂ ਲਈ ਲਾਭਦਾਇਕ-ਕਟਾਰੂਚੱਕ  

ਕਿਸਾਨ ਪੀ ਏ ਯੂ ਦੀਆਂ ਸਿਫਾਰਿਸ਼ ਕਿਸਮਾਂ ਦੀ ਕਾਸ਼ਤ ਯਕੀਨੀ ਬਣਾਉਣ : ਪੀ ਏ ਯੂ ਵਾਈਸ ਚਾਂਸਲਰ 

ਗੁਰਦਾਸਪੁਰ 13 ਸਤੰਬਰ (ਸਰਬਜੀਤ ਸਿੰਘ)- ਪੀ.ਏ.ਯੂ. ਦੇ  ਹਾੜ੍ਹੀ ਦੀਆਂ  ਫਸਲਾਂ ਲਈ ਕਿਸਾਨ ਮੇਲਿਆਂ  ਦੇ ਸਿਲਸਿਲੇ ਵਿਚ  ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ।।ਇਸ  ਮੇਲੇ ਦੇ ਮੁੱਖ ਮਹਿਮਾਨ ਪੰਜਾਬ  ਦੇ ਫੂਡ ਅਤੇ  ਸਿਵਲ ਸਪਲਾਈ ਅਤੇ ਕੰਜ਼ਿਊਮਰ ਅਫੇਅਰਜ਼ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਸਨ। ਜਦਕਿ ਮੇਲੇ ਦੀ ਪ੍ਰਧਾਨਗੀ  ਪੀ.ਏ.ਯੂ ਦੇ  ਵਾਈਸ  ਚਾਂਸਲਰ ਡਾ.  ਸਤਿਬੀਰ ਸਿੰਘ ਗੋਸਲ ਨੇ ਕੀਤੀ।ਵਿਸ਼ੇਸ਼ ਮਹਿਮਾਨ ਵਜੋਂ  ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ  ਚੇਅਰਮੈਨ ਰਮਨ ਬਹਿਲ ਹਾਜ਼ਿਰ ਸਨ। ਇਸ ਤੋਂ ਇਲਾਵਾ ਗੁਰਦਾਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ,  ਐੱਸ ਐੱਸ ਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼, ਕ੍ਰਿਸ਼ੀ ਵਿਗਿਆਨ ਕੇਂਦਰ  ਗੁਰਦਾਸਪੁਰ ਦੇ ਸਹਿਯੋਗੀ ਨਿਰਦੇਸ਼ਕ ਡਾ  ਸਰਬਜੀਤ ਸਿੰਘ ਔਲਖ,  ਜ਼ਿਲਾ  ਗੁਰਦਾਸਪੁਰ  ਦੇ ਮੁੱਖ ਖੇਤੀਬਾੜੀ ਅਧਿਕਾਰੀ ਡਾ. ਕਿਰਪਾਲ ਸਿੰਘ ਢਿੱਲੋਂ  ਅਤੇ ਸ਼ਮਸ਼ੇਰ ਸਿੰਘ  ਹਲਕਾ ਇੰਚਾਰਜ ਦੀਨਾਨਗਰ ਵਿਸ਼ੇਸ਼  ਤੌਰ ਤੇ ਹਾਜ਼ਰ ਰਹੇ।

ਮੁੱਖ ਮਹਿਮਾਨ  ਲਾਲ ਚੰਦ ਕਟਾਰੂਚੱਕ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਰਦਾਸਪੁਰ ਕੇਂਦਰ ਵਿਚ ਮੇਲਾ ਲੱਗਣਾ ਇਸ ਇਲਾਕੇ ਦੇ ਕਿਸਾਨਾਂ ਲਈ ਚੰਗਾ ਸ਼ਗਨ ਹੈ। ਕਿਸਾਨਾਂ ਵੱਲੋਂ ਮੇਲੇ ਦਾ ਪੂਰਾ ਲਾਭ ਜਾਣਾ ਚਾਹੀਦਾ ਹੈ।ਬੀਜ, ਸਾਹਿਤ ਤੇ ਫਲਦਾਰ ਬੂਟੇ ਖਰੀਦ ਕੇ ਇਸ ਮੇਲੇ ਦਾ ਮੰਤਵ ਸਿੱਧ ਹੋ ਸਕਦਾ ਹੈਕਿਸਾਨ ਮਾਹਿਰਾਂ ਕੋਲੋਂ ਤਕਨੀਕਾਂ ਸਿੱਖ ਰਹੇ ਹਨ ਤੇ ਆਸ ਹੈ ਕਿ ਇਹ ਤਕਨੀਕਾਂ ਆਪਣੀ ਖੇਤੀ ਉੱਪਰ ਲਾਗੂ ਵੀ ਕਰਨਗੇਉਨ੍ਹਾਂ ਕਿਹਾ ਕਿ ਵਰਤਮਾਨ ਸਰਕਾਰ ਕਿਸਾਨੀ ਦੀ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਹੈ ਤੇ ਜਲਦ ਹੀ ਖੇਤੀਬਾੜੀ ਨੀਤੀ ਲਾਗੂ ਕਰਕੇ ਇਸ ਦਿਸ਼ਾ ਵਿਚ ਵੱਡਾ ਕਦਮ ਪੁੱਟਿਆ ਜਾਵੇਗਾ। ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਏਗੀ ਤੇ ਖੇਤੀ ਤੋਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀਉਨ੍ਹਾਂ ਨੇ ਖੇਤੀਬਾੜੀ ਨੂੰ ਸਮਾਜ ਦੀ ਰੀੜ੍ਹ ਦੀ ਹੱਡੀ ਕਹਿੰਦਿਆਂ ਬਦਲਦੇ ਸਮੇਂ ਮੁਤਾਬਕ ਚੁਣੌਤੀਆਂ ਦੇ ਸਾਮ੍ਹਣੇ ਲਈ ਨਵੀਆਂ ਤਕਨੀਕਾਂ ਅਪਣਾਉਣ ਲਈ ਕਿਸਾਨਾਂ ਨੂੰ ਕਿਹਾਇਸ ਖੇਤਰੀ ਕੇਂਦਰ ਤੇ ਪੀ ਏ ਯੂ ਵਲੋਂ ਕੀਤੇ ਕਾਰਜਾਂ ਬਾਰੇ ਉਨ੍ਹਾਂ ਕਿਹਾ ਕਿ ਇਸ ਖੋਜ ਇਤਿਹਾਸ ਅੱਗੇ ਸਿਰ ਝੁਕਦਾ ਹੈਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ ਮਿਲਣੀਆਂ ਨਾਲ ਪਹਿਲੀ ਵਾਰ ਕਿਸਾਨਾਂ ਤਕ ਸਰਕਾਰ ਨੇ ਪਹੁੰਚ ਕੀਤੀ ਤੇ ਕਿਸਾਨਾਂ ਨੂੰ ਬਣਦਾ ਮਾਣ ਵੀ ਦਿੱਤਾਕਿਸਾਨਾਂ ਦੀ ਮੁਸ਼ੱਕਤ ਸਭ ਤੋਂ ਸਖ਼ਤ ਘਾਲਣਾ ਹੈ ਤੇ ਕਿਸਾਨ ਹੀ ਅਸਲ ਤਜਰਬਾ ਕਰਨ ਵਾਲਾ ਹੁੰਦਾ ਹੈ। ਮੰਤਰੀ ਸਾਹਿਬ ਨੇ ਕਿਸਾਨਾਂ ਨੂੰ ਆਪਣੇ ਇਲਾਕੇ ਦੇ ਖੇਤਰੀ ਖੋਜ ਕੇਂਦਰਾਂ ਨਾਲ ਸਾਂਝ ਨੂੰ ਪਕੇਰਾ ਕਰਨ ਦੀ ਅਪੀਲ ਕੀਤੀ। ਪਠਾਨਕੋਟ ਨੂੰ ਲੀਚੀ ਦੀ ਕਾਸ਼ਤ ਦਾ ਵਿਸ਼ੇਸ਼ ਖੇਤਰ ਬਣਾਉਣ ਬਾਰੇ ਗੱਲ ਕਰਦਿਆਂ ਕਟਾਰੂਚੱਕ ਨੇ ਅਬੋਹਰ ਵਿਚ ਕਿੰਨੂ ਤੇ ਪਠਾਨਕੋਟ ਵਿਚ ਲੀਚੀ ਦੀ ਪ੍ਰੋਸੈਸਿੰਗ ਦੇ ਸੰਸਥਾਨ ਸਥਾਪਿਤ ਕਰਨ ਦੀ ਗੱਲ ਕੀਤੀ ਉਨ੍ਹਾਂ ਦੱਸਿਆ ਕਿ ਪਠਾਨਕੋਟ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਿਤ ਕਰਨ ਦੀ ਯੋਜਨਾ ਹੈਕਟਾਰੂ ਚੱਕ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਅੰਨ ਪੱਖੋਂ ਸੁਰੱਖਿਅਤ ਬਣਾਇਆ ਇਸ ਲਈ ਆਉਂਦੇ ਦਿਨੀਂ ਫ਼ਸਲਾਂ ਦੀ ਯਕੀਨੀ ਖਰੀਦ ਅਤੇ ਮੰਡੀਆਂ ਵਿਚ ਹਰ ਸਹੂਲਤ ਕਿਸਾਨਾਂ ਮੁਹਈਆ ਕਰਾਈ ਜਾਵੇਗੀ। 

ਇਸ ਮੌਕੇ ਮੁੱਖ ਮਹਿਮਾਨ  ਰਮਨ ਬਹਿਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਮੇਲੇ ਦੇ ਮੰਤਵ ਨੂੰ ਦ੍ਰਿੜ ਕਰਾਇਆ। ਉਨ੍ਹਾਂ ਖੇਤੀਬਾੜੀ ਯੂਨੀਵਰਸਿਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਉੱਪਰ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਸਰਕਾਰ ਦੀ ਖੇਤੀਬਾੜੀ ਦੇ ਵਿਕਾਸ ਬਾਰੇ ਪ੍ਰਤੀਬੱਧਤਾ ਨੂੰ ਦੁਹਰਾਇਆ ਤੇ ਫ਼ਸਲ ਦੀ ਸੁਚਾਰੂ ਖਰੀਦ ਉੱਪਰ ਤਸੱਲੀ ਪ੍ਰਗਟਾਈ।ਬਹਿਲ ਨੇ ਖੇਤੀਬਾੜੀ ਨੀਤੀ ਜਾਰੀ ਕਰਨ ਦੇ ਸਰਕਾਰੀ ਫੈਸਲੇ ਬਾਰੇ ਵੀ ਗੱਲ ਕੀਤੀ ਤੇ ਕਿਸਾਨੀ ਨੂੰ ਪ੍ਰਫੁੱਲਿਤ ਕਰਨਾ ਸਮੇਂ ਦੀ ਮੰਗ ਦੱਸਿਆ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨਵੀਂ ਸੈਰ ਸਪਾਟਾ ਨੀਤੀ ਵਿਚ ਕਿਸਾਨੀ ਨੂੰ ਖੇਤੀ ਸੈਰ ਸਪਾਟੇ ਦਾ ਖੇਤਰ ਬਣਾਇਆ ਜਾਵੇ। ਇਸ ਤੋਂ ਬਿਨਾਂ ਖੇਤੀ ਪ੍ਰੋਸੈਸਿੰਗ ਬਾਰੇ ਕੋਈ ਪ੍ਰਾਜੈਕਟ ਲਾਉਣ ਦੀ ਅਪੀਲ ਕਰਦਿਆਂ ਬਹਿਲ ਨੇ ਕਿਹਾ ਕਿ ਇਸ ਨਾਲ ਇਲਾਕੇ ਵਿਚ ਕਿਸਾਨੀ ਅਤੇ ਰੁਜ਼ਗਾਰ ਨੂੰ ਹੁਲਾਰਾ ਮਿਲ ਸਕੇਗਾ।ਅੰਤ ਵਿੱਚ ਧੰਨਵਾਦ ਦੇ ਸ਼ਬਦ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਦੇ ਨਿਰਦੇਸ਼ਕ ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਕਹੇਪੀ ਏ ਯੂ ਦੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਮਾਹਿਰਾਂ ਨੇ ਕਿਸਾਨਾਂ ਨਾਲ ਸਵਾਲ ਜਵਾਬ ਸੈਸ਼ਨ ਦੌਰਾਨ ਬਹੁਤ ਸਾਰੇ ਮਸਲਿਆਂ ਬਾਰੇ ਵਿਚਾਰ ਕੀਤੀ

Leave a Reply

Your email address will not be published. Required fields are marked *