ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)–ਅੱਜ ਗੁਰਦੁਆਰਾ ਟਿੱਬਾ ਸਾਹਿਬ ਵੱਲਾ ਅੰਮ੍ਰਿਤਸਰ ਵਿਖੇ ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਦਲ ਦੇ ਬਾਨੀ ਸੱਚਖੰਡ ਵਾਸੀ ਜਥੇਦਾਰ ਬਾਬਾ ਨਿਰਮਲ ਸਿੰਘ ਜੀ ਦੀ ਸਲਾਨਾ 28ਵੀਂ ਬਰਸੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮਜੌਦਾ ਦਲ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਈ ਗਈ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਵੱਖ ਵੱਖ ਦਲ ਪੰਥਾਂ ਦੇ ਮੁਖੀਆਂ, ਧਾਰਮਿਕ ਤੇ ਰਾਜਨੀਤਕ ਆਗੂਆਂ ਨੇ ਹਾਜ਼ਰੀ ਲਵਾਈ ਅਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ, ਸਮੂਹ ਬੁਲਾਰਿਆਂ, ਨਿਹੰਗ ਸਿੰਘ ਜਥੇਦਾਰ ਸਾਹਿਬਾਨਾ ਤੇ ਹੋਰ ਪਤਵੰਤਿਆਂ ਦਾ ਮੁੱਖ ਪ੍ਰਬੰਧਕ ਅਤੇ ਦਲ ਪੰਥ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਵੱਲੋਂ ਸਨਮਾਨ ਕੀਤਾ ਗਿਆ, ਸਮਾਗਮ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਰਸੀ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਭਾਈ ਖਾਲਸਾ ਨੇ ਦੱਸਿਆ ਸਲਾਨਾ ਬਰਸੀ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਟਿੱਬੀ ਸਾਹਿਬ ਵੱਲਾ ਅੰਮ੍ਰਿਤਸਰ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਸੰਤ ਮਹਾਂਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸੱਚਖੰਡ ਵਾਸੀ ਜਥੇਦਾਰ ਬਾਬਾ ਨਿਰਮਲ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ਇਸ ਮੌਕੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸੱਚਖੰਡ ਵਾਸੀ ਜਥੇਦਾਰ ਬਾਬਾ ਨਿਰਮਲ ਸਿੰਘ ਜੀ ਦੀਆਂ ਪੰਥਕ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਸਮਾਪਤੀ ਤੋਂ ਉਪਰੰਤ ਨਿਹੰਗ ਸਿੰਘ ਜਥੇਬੰਦੀਆਂ ਦੀਆਂ ਫੌਜਾਂ ਨੇ ਗਤਕੇਬਾਜ਼ੀ ਦੇ ਜੌਹਰ ਵਿਖਾਏ ਇਸ ਮੌਕੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ, ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਤੋਂ ਇਲਾਵਾ ਮੀਤ ਜਥੇਦਾਰ ਬਾਬਾ ਨਰਿੰਦਰ ਸਿੰਘ ਵੱਲਾ, ਬਾਬਾ ਸਤਪਾਲ ਛੋਟੇ ਨਾਗ, ਭਾਈ ਹਿੰਮਤ ਸਿੰਘ ਸੁਲਤਾਨਵਿੰਡ, ਹੈਂਡ ਗ੍ਰੰਥੀ ਬਾਬਾ ਸਿਤਾਰਾ ਸਿੰਘ,ਜਥੇਦਾਰ ਪ੍ਰਗਟ ਸਿੰਘ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਾਬਾਦ, ਜਥੇਦਾਰ ਪੰਜਾਬ ਸਿੰਘ ਸੁਲਤਾਨਵਿੰਡ, ਜਥੇਦਾਰ ਬਾਬਾ ਮਹਿੰਦਰ ਸਿੰਘ,ਜਥੇ ਸਤਨਾਮ ਸਿੰਘ ਅਤੇ ਜਥੇ ਬਲਬੀਰ ਸਿੰਘ ਖਾਪੜਖੇੜੀ,