ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਸਾਰਾਗੜ੍ਹ ਦੇ ਸ਼ਹੀਦਾਂ ਦੀ ਯਾਦ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਕੀਰਤਨ ਕਰਵਾਇਆ ਗਿਆ ,ਇਸ ਮੌਕੇ ਛੋਟੇ ਘੁਮਣਾ ਸੰਪਰਦਾ ਦੇ ਮੁੱਖੀ ਸੰਤ ਮਹਾਂਪੁਰਸ਼ ਬਾਬਾ ਬੁੱਧ ਸਿੰਘ ਦੇ ਪੁੱਤਰ ਆਪਣੇ ਜਥੇ ਸਮੇਤ ਨਕਮਸਤਕ ਹੋਏ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਮੁੱਖ ਪ੍ਰਬੰਧਕ ਨੂੰ ਛੋਟੇ ਘੁਮਣਾ ਵਿਖੇ ਆ ਰਹੀ ਸਲਾਨਾ ਬਰਸੀ ਤੇ ਹਾਜ਼ਰੀਆਂ ਭਰਨ ਦਾ ਵਿਸ਼ੇਸ਼ ਸੱਦਾ ਪੱਤਰ ਦਿਤਾ, ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਕਥਾ ਵਿਚਾਰ ਕਰਦਿਆਂ ਜਿਥੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ, ਉਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਾਰਾਗੜ ਦੇ ਸ਼ਹੀਦਾਂ ਦੀ ਯਾਦਗਰ ਬਣਾਉਣ ਵਾਲੇ ਉਤਮ ਕਾਰਜ ਦੀ ਸ਼ਲਾਘਾ ਕੀਤੀ ,ਸਮਾਗਮ ਵਿੱਚ ਪੁੱਜੇ ਸਮੂਹ ਸੰਤਾਂ ਮਹਾਪੁਰਸ਼ਾਂ ਤੇ ਹੋਰਾਂ ਦਾ ਸੀਰੀਪਾਓ ਦੇ ਸਨਮਾਨ ਕੀਤਾ ਗਿਆ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।

, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਟੈਲੀਫੋਨ ਤੇ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਨੇ ਹੁਕਮਨਾਮੇ ਦੀ ਕਥਾ ਵਿਚਾਰ ਕਰਦਿਆਂ ਸਾਰਾਗੜ੍ਹ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸੰਗਤਾਂ ਨੂੰ ਸ਼ਹੀਦਾਂ ਦੀ ਕੁਰਬਾਨੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ , ਭਾਈ ਖਾਲਸਾ ਨੇ ਦੱਸਿਆ ਹੈਡ ਰਾਗੀ ਭਾਈ ਹਰਜੀਤ ਸਿੰਘ ਦੇ ਜਥੇ ਸਮੇਤ ਅੱਧੀ ਦਰਜਨ ਤੋਂ ਵੱਧ ਕੀਰਤਨੀ ਜਥਿਆਂ ਨੇ ਹਾਜ਼ਰੀ ਲਵਾਈ ਤੇ ਸ਼ਹੀਦਾਂ ਨੂੰ ਕੀਰਤਨ ਰਾਹੀਂ ਸ਼ਰਧਾ ਦੇ ਫੁੱਲ ਭੇਂਟ ਕੀਤੇ, ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਸਮੂਹ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਸੀਰੀਪਾਓ ਦੇ ਕੇ ਸਨਮਾਨ ਕੀਤਾ ,ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਅਮਰਜੋਤ ਸਿੰਘ ਸੰਧੂ, ਸਲਾਹਕਾਰ ਗਰੇਵਾਲ ਲੁਧਿਆਣਾ, ਬੀਬੀ ਕਰਮਜੀਤ ਕੌਰ ਸੰਧੂ,ਬਾਬਾ ਦਾਰਾ ਸਿੰਘ ਭਾਈ ਹਰਜੀਤ ਸਿੰਘ ਸਮੇਤ ਕਈ ਹੋਰ ਧਾਰਮਿਕ ਆਗੂਆਂ ਨੇ ਹਾਜ਼ਰੀ ਲਵਾਈ ਅਤੇ ਸੈਂਕੜੇ ਸੰਗਤਾਂ ਨੇ ਸਮਾਗਮ ਵਿੱਚ ਹਾਜ਼ਰੀਆਂ ਭਰੀਆਂ


