ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ)–ਜੰਮੂ ਕਸ਼ਮੀਰ ਦੇ ਅਨੰਤਨਾਗ ਵਿਖੇ ਘੁਸਪੈਠੀਆਂ ਨਾਲ ਇਕ ਮੁਕਾਬਲੇ ਦੌਰਾਨ ਭਾਰਤੀ ਫੌਜ ਦੇ ਕਰਨਲ ਮਨਪ੍ਰੀਤ ਸਿੰਘ ਮੋਹਾਲੀ ਪਿੰਡ ਭੜੋਚਿਆ ਤੇ ਅਫਸਰ ਭੱਟ ਹਿਮਾਚਲ ਦੇ ਸ਼ਹੀਦ ਹੋਣ ਦੀ ਖਬਰ ਸਾਹਮਣੇ ਆਈ ਹੈ, ਇਸ ਮੌਕੇ ਤੇ ਇਕ ਘੁਸਪੈਠੀਆਂ ਨੂੰ ਵੀ ਢਹਿ ਢੇਰੀ ਕੀਤਾ ਗਿਆ , ਭਾਰਤ ਦੇ ਪ੍ਰਧਾਨ ਮੰਤਰੀ ਗ੍ਰਹਿ ਮੰਤਰੀ ਅਤੇ ਕਈ ਕੌਮੀ ਲੀਡਰਾਂ ਸਮੇਤ ਜੰਮੂ ਕਸ਼ਮੀਰ ਦੇ ਕਈ ਨੇਤਾਵਾਂ ਨੇ ਇਸ ਮੁਕਾਬਲੇ ਵਿੱਚ ਸ਼ਹੀਦ ਹੋਏ ਫੌਜ ਦੇ ਕਰਨਲ ਮਨਪ੍ਰੀਤ ਸਿੰਘ,ਭੱਠ ਤੇ ਦੀ ਸ਼ਹਾਦਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਸਬੰਧਤ ਪਰਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼ਹੀਦਾਂ ਦੀ ਸ਼ਹਾਦਤ ਨੂੰ ਸ਼ਰਧਾ ਨਾਲ ਸਲਾਮ ਕੀਤਾ, ਕਰਨਲ ਮਨਪ੍ਰੀਤ ਸਿੰਘ ਮੋਹਾਲੀ ਦੇ ਪਿੰਡ ਭੜੋਚਿਆ ਦੇ ਵਾਸੀ ਸਨ,ਜਦੋਂ ਕਿ ਭੱਟ ਹਿਮਾਚਲ ਨਾਲ ਸਬੰਧਤ ਸਨ ,ਭੱਟ ਦੇ ਪਿਤਾ ਗੁਲਾਮ ਵੀ ਫੌਜੀ ਸਨ , ਸ਼ਹੀਦ ਹੋਏ ਫੌਜੀ ਕਰਨਲ ਮਨਪ੍ਰੀਤ ਸਿੰਘ ਦੇ ਪਿਤਾ, ਦਾਦਾ ਤੇ ਚਾਚਾ ਵੀ ਭਾਰਤੀ ਫੌਜ ਦੀ ਨੌਕਰੀ ਕਰ ਚੁੱਕੇ ਹਨ ਅਤੇ ਉਨ੍ਹਾਂ ਦੀ ਪਤਨੀ ਹਰਿਆਣਾ ਦੇ ਸਰਕਾਰੀ ਸਕੂਲ ਵਿੱਚ ਬਤੌਰ ਅਧਿਆਪਕ ਹਨ ਤੇ ਉਨ੍ਹਾਂ ਦੇ ਦੋ ਬੱਚੇ ਹਨ, ਅੱਜ ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ ਤੋਂ ਬਾਅਦ ਮੋਹਾਲੀ ਦੇ ਪਿੰਡ ਭੜੋਚਿਆ ਵਿਚ ਮਾਤਮ ਛਾ ਗਿਆ ਅਤੇ ਹਰ ਕੋਈ ਜਿਥੇ ਪ੍ਰਵਾਰ ਨਾਲ ਗਹਿਰੀ ਹਮਦਰਦੀ ਪ੍ਰਗਟ ਕਰ ਰਿਹਾ ਸੀ, ਉਥੇ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਨੂੰ ਯਾਦ ਕਰਦਿਆਂ ਸ਼ਹਾਦਤ ਨੂੰ ਸ਼ਰਧਾ ਨਾਲ ਸਲਾਮ ਕਰ ਰਿਹਾ ਸੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਆਗੂਆਂ ਵੱਲੋਂ ਇਸ ਸਬੰਧੀ ਚੁਪ ਰਹਿਣ ਦੀ ਖ਼ਬਰ ਵੀ ਸਹਾਮਣੇ ਆਈ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਮੋਹਾਲੀ ਤੇ ਭੱਟ ਦੀ ਸ਼ਹਾਦਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ, ਉਥੇ ਸਬੰਧਤ ਪਰਵਾਰਾਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਘੁਸਪੈਠੀਆਂ ਨਾਲ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਇਨ੍ਹਾਂ ਫ਼ੌਜੀ ਅਫ਼ਸਰਾਂ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਜਾਵੇ ਅਤੇ ਪਰਵਾਰਾਂ ਨੂੰ ਉਹਨਾਂ ਦੀ ਰਹਿੰਦੀ ਨੌਕਰੀ ਤਕ ਸਾਰੀਆਂ ਸਹੂਲਤਾਂ ਦੇ ਨਾਲ ਨਾਲ ਬੱਚਿਆਂ ਨੂੰ ਵੀ ਨੌਕਰੀ ਦਿੱਤੀ ਜਾਵੇ ਤਾਂ ਕਿ ਦੇਸ਼ ਦੀ ਰਾਖੀ ਲਈ ਫ਼ੌਜੀ ਅਫ਼ਸਰਾਂ ਤੇ ਜਵਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜੰਮੂ ਕਸ਼ਮੀਰ ਦੇ ਅਨੰਤਨਾਗ ਵਿਖੇ ਘੁਸਪੈਠੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਫੌਜੀ ਅਫਸਰਾਂ ਦੀ ਸ਼ਹਾਦਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਤੇ ਸਰਕਾਰ ਤੋਂ ਇਨ੍ਹਾਂ ਅਫਸਰਾਂ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ।ਭਾਈ ਖਾਲਸਾ ਨੇ ਦੱਸਿਆ ਕਰਨਲ ਮਨਪ੍ਰੀਤ ਸਿੰਘ ਫੌਜ ਵਿੱਚ ਬਤੌਰ ਲੈਫਟੀਨੈਂਟ 2003 ਵਿਚ ਭਰਤੀ ਹੋਏ ਸਨ ਅਤੇ ਤਿੰਨ ਪੀੜ੍ਹੀਆਂ ਤੋਂ ਉਨ੍ਹਾਂ ਦੇ ਪਿਤਾ ਦਾਦਾ ਤੇ ਚਾਚਾ ਫੌਜ ਵਿੱਚ ਬਤੌਰ ਅਫਸਰ ਸੇਵਾ ਨਿਭਾ ਚੁੱਕੇ ਹਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਿਆਣਾ ਦੇ ਸਰਕਾਰੀ ਸਕੂਲ ਵਿੱਚ ਬਤੌਰ ਅਧਿਆਪਕ ਹਨ ਤੇ ਉਨ੍ਹਾਂ ਦੇ ਦੋ ਬੱਚੇ ਹਨ ,ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇਸ਼ ਲਈ ਕੁਰਬਾਨ ਹੋਣ ਵਾਲੇ ਇਨ੍ਹਾਂ ਦੋਹਾਂ ਅਫਸਰਾਂ ਦੀ ਕੌਮੀ ਸ਼ਹਾਦਤ ਨੂੰ ਸਲਾਮ ਕਰਦੀ ਹੋਈ ਪਰਵਾਰਾਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ ਤੇ ਸਰਕਾਰ ਤੋਂ ਮੰਗ ਕਰਦੀ ਹੈ ਇਨ੍ਹਾਂ ਸ਼ਹੀਦਾਂ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਜਾਵੇ, ਤਾਂ ਕਿ ਅੱਗੇ ਤੋਂ ਦੇਸ਼ ਲਈ ਕੁਰਬਾਨੀ ਕਰਨ ਵਾਲੇ ਹੋਰ ਅਫਸਰਾਂ ਤੇ ਜਵਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਲਖਵਿੰਦਰ ਸਿੰਘ ਰਾਜਿਸਥਾਨ, ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਸਰਵਜੀਤ ਸਿੰਘ ਮਾਨੋਕੇ ਭਾਈ ਦਿਲਬਾਗ ਸਿੰਘ ਬਾਗੀ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਆਦਿ ਆਗੂ ਹਾਜ਼ਰ ਸਨ ।