ਲੁਧਿਆਣਾ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਅੱਜ ਨੌਜਵਾਨ ਭਾਰਤ ਸਭਾ ਅਤੇ ਟੈਕਸਟਾਈਲ-ਹੋਜ਼ਰੀ ਵਰਕਰਜ਼ ਯੂਨੀਅਨ ਦੀ ਤਰਫੋਂ ਈ.ਡਬਲਿਊ.ਐਸ. ਕਲੋਨੀ ਲੁਧਿਆਣਾ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਇੱਕ ਪ੍ਰਚਾਰ ਮੁਹਿੰਮ ਚਲਾਈ ਗਈ ਅਤੇ ਉਹਨਾਂ ਦੇ ਵਿਚਾਰਾਂ ਨੂੰ ਕਿਰਤੀ ਲੋਕਾਂ ਤੱਕ ਪਹੁੰਚਾਉਣ ਲਈ ‘ਭਗਤ ਸਿੰਘ ਕੀ ਚਾਹੁੰਦਾ ਸੀ?’ ਨਾਂ ਦਾ ਪੈਂਫਲੈਟ ਵੰਡਿਆ ਗਿਆ। 24 ਸਤੰਬਰ ਦਿਨ ਐਤਵਾਰ ਨੂੰ ਸ਼ਾਮ 4 ਵਜੇ ਮਜ਼ਦੂਰ ਲਾਇਬ੍ਰੇਰੀ ਹਾਊਸ ਨੰਬਰ 4135 ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦ ਵਿੱਚ ਇਨਕਲਾਬੀ ਨਾਟਕਾਂ ਅਤੇ ਗੀਤਾਂ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ।