ਗੁਰਦਾਸਪੁਰ, 12 ਜੁਲਾਈ ( ਸਰਬਜੀਤ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਆਨਲਾਈਨ ਵੈਬਕਸ ਰਾਹੀਂ ਮੀਟਿੰਗ ਕਰਕੇ ਹੱਲ ਕੀਤੀਆਂ ਜਾ ਰਹੀਆਂ ਮੁਸ਼ਕਿਲਾਂ ਦਾ ਲੋਕ ਪੂਰਾ ਲਾਹਾ ਲੈ ਰਹੇ ਹਨ। ਲੋਕ ਆਪਣੇ ਘਰੋਂ ਹੀ ਡਿਪਟੀ ਕਮਿਸ਼ਨਰ ਨਾਲ ਗੱਲ ਕਰਦੇ ਹਨ ਅਤੇ ਆਪਣੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦੱਸਦੇ ਹਨ, ਜਿਨਾਂ ਦਾ ਨਿਪਟਾਰਾ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਸਬੰਧਤ ਅਧਿਕਾਰੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਲਈ ਸਮਾਂਬੱਧ ਕੀਤਾ ਜਾਂਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀਆਂ ਸਹੂਲਤ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਆਨ ਲਾਈਨ ਮੀਟਿੰਗ ਕਰਕੇ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਇਸ ਨਾਲ ਦੂਰ-ਢੁਰਾਢੇ ਬੈਠੇ ਲੋਕ, ਆਪਣੀਆਂ ਮੁਸ਼ਕਿਲਾਂ ਘਰੋਂ ਹੀ ਹੱਲ ਕਰਵਾ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਜ਼ਿਲਾ ਵਾਸੀ ਉਨਾਂ ਦੱਸਿਆ ਕਿ ਸ਼ਿਕਾਇਤ ਕਰਤਾ ਦੀ ਮੁਸ਼ਕਿਲ ਜਾਂ ਸ਼ਿਕਾਇਤ ਉਹ ਆਪ ਖੁਦ ਸੁਣਦੇ ਹਨ ਅਤੇ ਉਸ ਮੁਸ਼ਕਿਲ/ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਸਬੰਧਤ ਵਿਭਾਗ ਨੂੰ ਆਨ ਲਾਈਨ ਭੇਜੀ ਜਾਂਦੀ ਹੈ ਅਤੇ ਸ਼ਿਕਾਇਤ ਉੱਪਰ ਹੋ ਰਹੀ ਕਾਰਵਾਈ ਦਾ ਲਗਾਤਾਰ ਜਾਇਜ਼ਾ ਲਿਆ ਜਾਂਦਾ ਹੈ, ਜਿਸ ਲਈ ਸਪੈਸ਼ਲ ਸਟਾਫ ਦੀ ਡਿਊਟੀ ਵੀ ਲਗਾਈ ਗਈ ਹੈ।
ਅੱਜ ਵੀ ਜ਼ਿਲਾ ਵਾਸੀਆਂ ਵਲੋਂ ਵੈਬਕਸ ਰਾਹੀਂ ਆਨ ਲਾਈਨ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕੀਤੀ ਗਈ ਤੇ ਆਪਣੀਆਂ ਮੁਸ਼ਕਿਲਾਂ /ਸ਼ਿਕਾਇਤਾਂ ਡਿਪਟੀ ਕਮਿਸ਼ਨਰ ਨੂੰ ਦੱਸੀਆਂ ਗਈਆਂ ਗਈਆਂ, ਜਿਨਾਂ ਨੂੰ ਨਿਪਟਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਸਮਾਂਬੱਧ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਆਨ ਲਾਈਨ ਮੀਟਿੰਗ ਵਿਚ ਭਾਗ ਲੈਣ ਲਈ (ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਰਿ 12 ਵਜੇ ਤਕ-ਵਰਕਿੰਗ ਡੇਅ ) ਜ਼ਿਲ੍ਹਾ ਵਾਸੀ ਆਪਣੇ ਮੋਬਾਇਲ ਵਿਚ ਵੈਬਕਸ ਐਪ ਡਾਊਨਲੋਡ ਕਰਕੇ ਅਤੇ ਇਸ ਲਿੰਕ https://dcofficegurdaspur.my.webex.com/meet/dcgsp ’ਤੇ ਜਾ ਕੇ ਮੀਟਿੰਗ ਨੰਬਰ 1589213224 ਭਰ ਕੇ ਮੀਟਿੰਗ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਸਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਜਿਲੇ ਦੇ ਸਾਰੇ ਤਹਿਸੀਲਦਾਰ ਦਫਤਰਾਂ, ਨਗਰ ਕੌਂਸਲ ਦਫਤਰਾਂ, ਨਗਰ ਨਿਗਮ ਦਫਤਰ ਬਟਾਲਾ ਅਤੇ ਸਮੂਹ ਬੀਡੀਪੀਓ ਅਤੇ ਸੀਡੀਪੀਓਜ਼ ਦੇ ਦਫਤਰ ਵਿਚੋਂ ਵੀ ਸਵੇਰੇ 11 ਵਜੇ ਤੋਂ 12 ਵਜੇ ਤਕ ਆਨ ਲਾਈਨ ਮੀਟਿੰਗ ਵਿਚ ਸ਼ਾਮਲ ਹੋਇਆ ਜਾ ਸਕਦਾ ਹੈ।
ਉਨਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਵਾਸੀ ਆਨ-ਲਾਈਨ ਮੀਟਿੰਗ ਤੋ ਇਲਾਵਾ ਵਟਸਐਪ ਨੰਬਰ 62393-01830 ਉੱਪਰ ਵੀ ਆਪਣੀ ਮੁਸ਼ਕਿਲ ਜਾਂ ਸ਼ਿਕਾਇਤ ਭੇਜ ਸਕਦੇ ਹਨ।


