ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)–ਦੀਨਾਨਗਰ ਦੇ ਪਿੰਡ ਉਦੀਪੁਰ ਵਿਖੇ ਜਾਂਦੇ ਰਜਬਾਹੇ ਵਿੱਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ ਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਪਹਿਚਾਣ ਸੁਰਜੀਤ ਸਿੰਘ ਪੁੱਤਰ ਸੁਲੱਖਣ ਸਿੰਘਛ ਵਾਸੀ ਬੇਦੋਚੱਕ ਦੇ ਰੂਪ ਵਿੱਚ ਹੋਈ ਹੈ।
ਮ੍ਰਿਤਕ ਦੇ ਭਰਾ ਨਿਰਮਲ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਉਹ ਸ਼ਰਾਬ ਪੀਣ ਦਾ ਆਦੀ ਸੀ। ਉਹ ਰਾਤ ਦਾ ਘਰ ਨਹੀਂ ਆਇਆ ਅਤੇ ਅੱਜ ਸਵੇਰੇ ਉਸਦੇ ਮੌਤ ਦੀ ਖਰਬ ਸਾਨੂੰ ਮਿਲੀ ਹੈ। ਪੁਲਸ ਨੇ ਲ਼ਾਸ਼ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਅਤੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


