ਚੰਡੀਗੜ੍ਹ, ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)–ਸਫਾਈ ਕਰਮਚਾਰੀ ਲੰਬੇ ਸਮੇਂ ਤੋਂ ਮੰਗ ਕਰ ਰਹੇ ਸਨ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਤਨਖਾਹ ਵਧਾਉਣ ਦੀ ਲੋੜ ਤੇ ਜ਼ੋਰ ਦੇਵੇ, ਪਰ ਸਰਕਾਰ ਦੀ ਇਸ ਮੰਗ ਦੀ ਢਿੱਲ ਮੱਠ ਕਰਕੇ ਇਹਨਾਂ ਸਫ਼ਾਈ ਕਰਮਚਾਰੀਆਂ ਨੂੰ ਵੱਡੀ ਜੱਦੋਜਹਿਦ ਕਰਨੀ ਪਈ ਅਤੇ ਹੁਣ ਉਹਨਾਂ ਦੀ ਸਰਕਾਰ ਵਿਰੋਧੀ ਅਵਾਜ ਨੂੰ ਬੂਰ ਪਿਆ ਹੈ ਤੇ ਸਰਕਾਰ ਨੇ ਉਨ੍ਹਾਂ ਦੀ ਤਨਖਾਹ ਵਧਾਉਣ ਦਾ ਫੈਸਲਾ ਕਰ ਲਿਆ ਹੈ, ਇਹ ਫੈਸਲਾ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਨ ਵੱਲੋਂ ਸੁਣਾਉਂਦਿਆਂ ਐਲਾਨ ਕੀਤਾ ਕਿ ਸਫ਼ਾਈ ਕਰਮਚਾਰੀਆਂ ਦੀ ਹਰ ਮੰਗ ਨੂੰ ਪੂਰਾ ਕਰਨ ਲਈ ਤਿਆਰ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੀ ਹੈ ਕਿਉਂਕਿ ਸਰਕਾਰ ਦਾ ਇਹ ਫੈਸਲਾ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਮੰਨਿਆ ਜਾ ਸਕਦਾ ਹੈ ਕਿਉਂਕਿ ਸਫ਼ਾਈ ਕਰਮਚਾਰੀ ਲੰਬੇ ਸਮੇਂ ਤੋਂ ਆਪਣੀ ਇਸ ਮੰਗ ਨੂੰ ਲੈਕੇ ਸਰਕਾਰ ਵਿਰੋਧੀ ਵਿਖਾਵਾ ਕਰ ਰਹੇ ਸਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ ਤੇ ਭਾਈ ਇੰਦਰਜੀਤ ਸਿੰਘ ਕਾਉਂਕੇ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾ ਫੈਸਲਾ ਦੱਸਦਿਆਂ ਇੱਕ ਲਿਖਤੀ ਬਿਆਨ ਰਾਹੀਂ ਕੀਤਾ, ਇਹਨਾਂ ਫੈਡਰੇਸ਼ਨ ਨੇਤਾਵਾਂ ਦਾ ਸਰਕਾਰ ਦਾ ਧੰਨਵਾਦ ਕਰਦਿਆਂ ਸਪੱਸ਼ਟ ਕੀਤਾ ਸਫਾਈ ਕਰਮਚਾਰੀ ਲੰਬੇ ਸਮੇਂ ਤੋਂ ਆਪਣੀ ਤਨਖਾਹ ਵਧਾਉਣ ਲਈ ਸੰਘਰਸ਼ ਕਰ ਰਹੇ ਸਨ ਪਰ ਸਰਕਾਰ ਟਾਲ ਮਟੋਲ ਕਰ ਰਹੀ ਸੀ, ਭਾਈ ਖਾਲਸਾ ਨੇ ਕਿਹਾ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਿਸ਼ੇਸ਼ ਫੈਸਲਾ ਲੈਂਦਿਆਂ ਸਮੂਹ ਸਫ਼ਾਈ ਕਰਮਚਾਰੀਆਂ ਦੀ ਤਨਖਾਹ ਵਧਾਉਣ ਦਾ ਇਤਿਹਾਸਕ ਫੈਸਲਾ ਲਿਆ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਤੇ ਧੰਨਵਾਦ ਕਰਦੀ ਹੈ ਕਿਉਂਕਿ ਸਰਕਾਰ ਦਾ ਇਹ ਫੈਸਲਾ ਬਹੁਤ ਹੀ ਮਹੱਤਵਪੂਰਨ ਅਤੇ ਸਮੇਂ ਦੀ ਲੋੜ ਵਾਲਾਂ ਹੈ , ਇਸ ਮੌਕੇ ਤੇ ਫੈਡਰੇਸ਼ਨ ਦੇ ਬਹੁਤ ਸਾਰੇ ਵਰਕਰ ਤੇ ਅਹੁਦੇਦਾਰ ਮਜੌਦ ਸਨ ।।


