ਫਰੀਦਕੋਟ,ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਅਸਤੀਫੇ ਨੂੰ ਲੈਕੇ ਫਰੀਦਕੋਟ ਵਿਖੇ ਬੀਤੇ ਦਿਨ ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ,ਪੰਜਾਬ ਸਟੂਡੈਂਟਸ ਯੂਨੀਅਨ, ਡੈਮੋਕ੍ਰੇਟਿਕ ਮੁਲਾਜ਼ਮ ਫ਼ਰੰਟ,ਵਿਚਾਰ ਮੰਚ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਫਰੀਦਕੋਟ ਵਿਖੇ ਪੱਕਾ ਧਰਨਾ ਲਾ ਕੇ ਮੰਗ ਕੀਤੀ ਜਾ ਰਹੀ ਹੈ ਕਿ ਫਾਰਮੇਸੀ ਅਫਸਰ ਪੇਪਰ ਲੀਕ ਮਾਮਲੇ ਨੂੰ ਮੁੱਖ ਰੱਖਦਿਆਂ ਸਿਹਤ ਮੰਤਰੀ ਸ੍ਰ ਬਲਬੀਰ ਸਿੰਘ ਆਪਣੇ ਆਹੁਦੇ ਤੋਂ ਅਸਤੀਫਾ ਦੇਣ ਅਤੇ ਦੋਸ਼ੀਆਂ ਤੇ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ 29 ਜੁਲਾਈ ਤੋਂ ਇਹ ਧਰਨਾ ਪੱਕਾ ਲੱਗ ਜਾਵੇਗਾ,ਇਹ ਤਾਂ ਸਮੇਂ ਦਾ ਭਵਿੱਖ ਹੀ ਤਹਿ ਕਰੇਗਾ ਕਿ ਇਹਨਾਂ ਜਥੇਬੰਦੀਆਂ ਦੀ ਮੰਗ ਤੇ ਪੰਜਾਬ ਸਰਕਾਰ ਬਣਦੀ ਕਾਰਵਾਈ ਕਰਦੀ ਹੈ ਜਾ ਨਹੀ ਪਰ ਪੇਪਰ ਲੀਕ ਮਾਮਲਾ ਗੰਭੀਰ ਮੁੱਦਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਮੂਹ ਧਰਨਾਕਾਰੀਆਂ ਦੀ ਪੂਰਨ ਹਮਾਇਤ ਕਰਦੀ ਹੋਈ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਧਰਨਾਕਾਰੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਸਿਹਤ ਮੰਤਰੀ ਦਾ ਅਸਤੀਫ਼ਾ ਅਤੇ ਦੋਸ਼ੀਆਂ ਤੇ ਬਣਦੀ ਕਾਰਵਾਈ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਫਰੀਦਕੋਟ ਵਿਖੇ ਸਿਹਤ ਮੰਤਰੀ ਸ੍ਰ ਬਲਬੀਰ ਸਿੰਘ ਦੇ ਅਸਤੀਫੇ ਨੂੰ ਲੈਕੇ ਲੱਗੇ ਧਰਨੇ ਦੀ ਪੂਰਨ ਹਮਾਇਤ ਅਤੇ ਸਰਕਾਰ ਤੋਂ ਸਿਹਤ ਮੰਤਰੀ ਦੇ ਅਸਤੀਫੇ ਦੇ ਨਾਲ ਨਾਲ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਇਹਨਾਂ ਜਥੇਬੰਦੀਆਂ ਨੇ ਬੀਤੇ ਦਿਨ ਵੀ ਧਰਨਾ ਲਾਇਆ ਅਤੇ ਆਪਣੀਆਂ ਮੰਗਾ ਸਬੰਧੀ ਸਰਕਾਰ ਨੂੰ ਜਾਗਰੂਕ ਕੀਤਾ ਅਤੇ ਬਾਬਾ ਫਰੀਦਕੋਟ ਯੂਨੀਵਰਸਿਟੀ ਦੇ ਸਹਾਮਣੇ 29 ਜੁਲਾਈ ਤੋਂ ਪੱਕਾ ਧਰਨਾ ਲਾਉਣ ਦਾ ਐਲਾਨ ਕਰ ਦਿੱਤਾ ਹੈ,ਭਾਈ ਖਾਲਸਾ ਨੇ ਦੱਸਿਆ ਮੁਲਾਜ਼ਮ ਜਥੇਬੰਦੀਆਂ ਦਾ ਧਰਨਾ ਲਾ ਕੇ ਮੰਤਰੀ ਦੇ ਅਸਤੀਫੇ ਦੀ ਮੰਗ ਕਰਨੀ ਤੇ ਹੋਰ ਦੋਸ਼ੀਆਂ ਤੇ ਕਾਰਵਾਈ ਬਿਲਕੁਲ ਸਹੀ ਅਤੇ ਸਮੇਂ ਦੀ ਲੋੜ ਵਾਲੀ ਹੈ ਕਿਉਂਕਿ ਇਹ ਮਾਮਲਾ ਫਾਰਮੇਸੀ ਅਫ਼ਸਰ ਪੇਪਰ ਲੀਕ ਨਾਲ ਜੁੜਿਆ ਹੋਇਆ ਹੈ ਅਤੇ ਜਥੇਬੰਦੀਆਂ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਅਣਮਿੱਥੇ ਲਈ ਪੱਕਾ ਧਰਨਾ ਲਾ ਕੇ ਮਨ ਬਣਾ ਲਿਆ ਹੈ ਕਿ ਜਿੰਨੀ ਦੇਰ ਤੱਕ ਇਸ ਮਾਮਲੇ ਵਿੱਚ ਸਿਹਤ ਮੰਤਰੀ ਸ੍ਰ ਬਲਬੀਰ ਸਿੰਘ ਅਸਤੀਫਾ ਨਹੀਂ ਦੇਂਦਾ ਅਤੇ ਦੋਸ਼ੀਆਂ ਤੇ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ ਉਹਨਾਂ ਦੇਰ ਤੱਕ ਇਹ ਧਰਨਾ ਪੱਕੇ ਤੌਰ ਤੇ ਲੱਗਾ ਰਹੇਗਾ,ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਫਾਰਮੇਸੀ ਅਫਸਰ ਪੇਪਰ ਲੀਕ ਮਾਮਲੇ ਵਿੱਚ ਬਾਬਾ ਫਰੀਦਕੋਟ ਯੂਨੀਵਰਸਿਟੀ ਦੇ ਬਾਹਰ 29 ਜੁਲਾਈ ਤੋਂ ਪੱਕਾ ਧਰਨਾ ਲਾ ਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਅਸਤੀਫੇ ਤੇ ਦੋਸ਼ੀਆਂ ਤੇ ਕਾਰਵਾਈ ਕਰਨ ਮੰਗ ਦੀ ਪੂਰਨ ਹਮਾਇਤ ਕਰਦੀ ਹੋਈ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਸਮੂਹ ਜਥੇਬੰਦੀਆਂ ਦੀ ਮੰਗ ਪੂਰੀ ਹਮਦਰਦੀ ਨਾਲ ਪ੍ਰਵਾਨ ਕਰਦੇ ਹੋਏ ਸਿਹਤ ਮੰਤਰੀ ਸ੍ਰ ਬਲਬੀਰ ਸਿੰਘ ਨੂੰ ਅਸਤੀਫਾ ਦੇਣ ਲਈ ਮਜਬੂਰ ਕਰਨ ਤਾਂ ਧਰਨਾਕਾਰੀਆਂ ਦਾ ਧਰਨਾ ਬੰਦ ਕਰਵਾਇਆ ਜਾ ਸਕੇ, ਇਸ ਮੌਕੇ ਤੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਰੀਦਕੋਟ,ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਸਿੰਦਾ ਸਿੰਘ ਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਰਛਪਾਲ ਸਿੰਘ ਤੇ ਭਾਈ ਮਨਜਿੰਦਰ ਸਿੰਘ ਕਮਾਲ ਕੇ ਅਤੇ ਭਾਈ ਜੱਸਾ ਸਿੰਘ ਬਿਆਸ ਆਦਿ ਆਗੂ ਹਾਜਰ ਸਨ ।।


