ਸੰਤ ਬਾਬਾ ਬਖਤਾਵਰ ਸਿੰਘ ਜੀ ਅਤੇ ਗਿਆਨੀ ਸੰਤੋਖ ਸਿੰਘ ਦੀ ਸਲਾਨਾ ਬਰਸੀ 22 ਤੋਂ- ਪ੍ਰਧਾਨ ਕਸ਼ਮੀਰ ਸਿੰਘ, ਮੈਂਬਰ ਕੇਵਲ ਸਿੰਘ।

ਗੁਰਦਾਸਪੁਰ

ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਸੱਚਖੰਡ ਵਾਸੀ ਸੰਤ ਮਹਾਂਪੁਰਸ਼ ਬਾਬਾ ਬਖਤਾਵਰ ਸਿੰਘ ਜੀ ਅਤੇ ਗਿਆਨੀ ਸੰਤੋਖ ਸਿੰਘ ਦੀ ਸਲਾਨਾ ਬਰਸੀ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਕਮੇਟੀ ਮੈਂਬਰ ਜਥੇਦਾਰ ਕੇਵਲ ਸਿੰਘ ਅਤੇ ਪ੍ਰਧਾਨ ਕਸ਼ਮੀਰਾ ਸਿੰਘ ਰਮੀਦੀ ਸਮੇਤ ਸਮੂਹ ਕਮੇਟੀ ਮੈਂਬਰਾਂ ਦੇ ਪ੍ਰਬੰਧ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਹੈ, ਲੜੀਵਾਰ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ਧਾਰਮਿਕ ਦੀਵਾਨ ਸਜਾਏ ਜਾਣਗੇ, ਆਏਂ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਸਮੇਤ ਪੰਥਕ ਸ਼ਖਸ਼ੀਅਤਾਂ ਦਾ ਕਮੇਟੀ ਮੈਂਬਰਾਂ ਤੇ ਹੈਂਡ ਗ੍ਰੰਥੀ ਬਾਬਾ ਪ੍ਰਗਟ ਸਿੰਘ ਵੱਲੋਂ ਸਨਮਾਨ ਕੀਤਾ ਜਾਵੇਗਾ, ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਥੇਦਾਰ ਕੇਵਲ ਸਿੰਘ ਰਮੀਦੀ ਤੇ ਪ੍ਰਧਾਨ ਕੇਵਲ ਸਿੰਘ ਰਮੀਦੀ ਨਾਲ ਟੈਲੀਫੋਨ ਤੇ ਜਾਣਕਾਰੀ ਪ੍ਰਾਪਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਭਾਈ ਖਾਲਸਾ ਨੇ ਬਿਆਨ’ਚ ਦੱਸਿਆ ਬਰਸੀ ਸਮਾਗਮ ਸਬੰਧੀ 22 ਸਤੰਬਰ ਦਿਨ ਸ਼ੁਕਰਵਾਰ ਨੂੰ ਸ਼ਰਧਾਲੂਆਂ ਵੱਲੋਂ ਅਧੀ ਦਰਜ਼ਨ ਤੋਂ ਵੱਧ ਅਖੰਡ ਪਾਠਾਂ ਦੇ ਲੜੀਵਾਰ ਅਖੰਡ ਪਾਠ ਸਾਹਿਬ ਆਰੰਭ ਹੋ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਹੁਕਮਨਾਮੇ ਤੋਂ ਉਪਰੰਤ ਬਾਹਰ ਖੁਲੇ ਅਤੇ ਸ਼ਾਨਦਾਰ ਸੁੰਦਰ ਪੰਡਾਲ ਵਿੱਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬਰਸੀ ਸਮਾਗਮ ਦੇ ਧਾਰਮਿਕ ਦੀਵਾਨ ਦੀ ਅਰੰਭਤਾ ਹੋਵੇਗੀ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ,ਕਥਾ ਵਾਚਕ,ਕਵੀਸ਼ਰਾਂ,ਪ੍ਰਚਾਰਕਾਂ ਤੋਂ ਇਲਾਵਾ ਧਾਰਮਿਕ ਖੇਤਰ ਵਿੱਚ ਸਰਗਰਮ ਸੰਤ ਮਹਾਪੁਰਸ਼ਾਂ ਆਪਣੇ ਵਿਚਾਰਾਂ ਰਾਹੀਂ ਸੰਤ ਮਹਾਂਪੁਰਸ਼ ਬਾਬਾ ਬਖਤਾਵਰ ਸਿੰਘ ਜੀ ਅਤੇ ਗਿਆਨੀ ਸੰਤੋਖ ਦੀ ਦੇ ਜੀਵਨ ਇਤਿਹਾਸ ਨਾਮ ਸਿਮਰਨ ਭਗਤੀ ਤੇ ਵਿਸਥਾਰ ਨਾਲ ਚਾਨਣਾ ਪਾਉਂਦੇ ਹੋਏ ਆਈ ਹੋਈ ਸੰਗਤ ਨੂੰ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਅਤੇ ਲੋੜੀਂਦੇ ਉਪਰਾਲੇ ਕਰਨਗੇ ਭਾਈ ਖਾਲਸਾ ਨੇ ਜਥੇਦਾਰ ਕੇਵਲ ਸਿੰਘ ਰਮੀਦੀ ਤੇ ਪ੍ਰਧਾਨ ਦੇ ਹਵਾਲੇ ਨਾਲ ਦੱਸਿਆ ਬਰਸੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੰਗਤਾਂ ਦੀਆਂ ਸਹੂਲਤਾਂ ਲਈ ਲੰਗਰ ਤੇ ਹੋਰ ਲੋੜੀਂਦੇ ਵਧੀਆ ਪ੍ਰਬੰਧ ਕਰ ਲਏ ਗਏ ਹਨ, ਭਾਈ ਖਾਲਸਾ ਨੇ ਦੱਸਿਆ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਨੂੰ ਹੁੰਮ ਹੁਮਾ ਕੇ ਬਰਸੀ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ ਉਨ੍ਹਾਂ ਕਿਹਾ ਇਹ ਅਸਥਾਨ ਸੁਭਾਨਪੁਰ ਅੱਡੇ ਤੋਂ ਅੱਧਾ ਕਿਲੋ ਮੀਟਰ ਦੂਰ ਅੰਮ੍ਰਿਤਸਰ ਰੋਡ ਰੇਲਵੇ ਲਾਈਨ ਦੇ ਨਾਲ ਲੱਗਦਾ ਹੈ ।

Leave a Reply

Your email address will not be published. Required fields are marked *