ਸਰਹੱਦੀ ਪਿੰਡ ਗੱਟੀ ਰਾਜੋਕੇ ਵਿੱਚ ਪ੍ਰਵੇਸ਼ ਕਰ ਰਹੇ ਪਾਕਿ ਡ੍ਰੋਨ ਨੂੰ ਬੀਐਸਐਫ ਨੇ ਅੱਗ ਦੀ ਪ੍ਰਕਿਰਿਆ ਨਾਲ ਕਾਰਵਾਈ ਕਰਦੇ ਰੋਕਿਆ

ਫਿਰੋਜ਼ਪੁਰ-ਫਾਜ਼ਿਲਕਾ

ਤਲਾਸ਼ੀ ਮੁਹਿੰਮ ਚਲਾਉਣ ਤੇ ਖੇਤਾਂ ਵਿੱਚੋਂ ਢਾਈ ਕਿੱਲੋ ਹੈਰੋਇਨ ਦਾ ਵੱਡਾ ਪੈਕਟ ਬਰਾਮਦ ਹੋਇਆ


ਫ਼ਿਰੋਜ਼ਪੁਰ, ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)–ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਪੈਂਦੇ ਸਰਹੱਦੀ ਪਿੰਡ ਗੱਟੀ ਰਾਜੋਕੇ ਦੇ ਇਲਾਕੇ ‘ਚ ਬੀ.ਐਸ.ਐਫ ਦੇ ਜਵਾਨਾਂ ਨੇ ਪਾਕਿਸਤਾਨ ਵਲੋਂ ਇੱਕ ਡਰੋਨ ਆਉਂਦਾ ਦੇਖਿਆ ਤਾਂ ਡਿਊਟੀ ‘ਤੇ ਮੌਜੂਦ ਬੀ.ਐਸ.ਐਫ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਹੋਇਆ ਇਸ ਨੂੰ ਅੱਗ ਦੀ ਪ੍ਰਕਿਰਿਆ ਤਹਿਤ ਕਾਰਵਾਈ ਕਰਦੇ ਹੋਏ ਰੋਕਿਆ ਗਿਆ।
ਇਹ ਜਾਣਕਾਰੀ ਦਿੰਦਿਆਂ ਬੀ.ਐਸ.ਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਬੀ.ਐਸ.ਐਫ ਵੱਲੋਂ ਪੰਜਾਬ ਪੁਲਿਸ ਦੇ ਨਾਲ ਮਿਲਕੇ ਗੱਟੀ ਰਾਜੋਕੀ ਦੇ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਗਿਆ, ਜਿਸ ਵਿੱਚ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੀ ਟੀਮ ਨੂੰ ਤਲਾਸ਼ੀ ਦੋਰਾਨ ਸਵੇਰੇ ਕਰੀਬ ਸਾਢੇ 6 ਵਜੇ ਖੇਤਾਂ ‘ਚ ਪਿਆ ਇਕ ਵੱਡੇ ਆਕਾਰ ਦਾ ਪੈਕੇਟ ਮਿਲਿਆ, ਜਿਸ ‘ਚ ਕਰੀਬ ਢਾਈ ਕਿੱਲੋ ਹੈਰੋਇਨ ਬਰਾਮਦ ਹੋਈ ਅਤੇ ਇਸ ਪੈਕਟ ਦੇ ਨਾਲ ਲੋਹੇ ਦੀ ਇਕ ਹੁੱਕ ਵੀ ਲੱਗੀ ਹੋਈ ਸੀ, ਜੋ ਕਿ ਅਕਸਰ ਹੀ ਇਸ ਤਰਾਂ ਦੇ ਪੈਕਟ ਆਦਿ ਸੁੱਟਣ ਲਈ ਡਰੋਨ ਦੇ ਨਾਲ ਜੋੜੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦਾ ਸਾਂਝਾ ਸਰਚ ਆਪ੍ਰੇਸ਼ਨ ਅਜੇ ਵੀ ਜਾਰੀ ਹੈ ਅਤੇ ਸਾਂਝੇ ਤੌਰ ‘ਤੇ ਅਪਰੇਸ਼ਨ ਚਲਾ ਕੇ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਪਾਕਿਸਤਾਨੀ ਅਤੇ ਭਾਰਤੀ ਸਮੱਗਲਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

Leave a Reply

Your email address will not be published. Required fields are marked *