ਕਨੈਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ਤੇ ਲਾਏ ਦੋਸ਼ਾਂ ਸਬੰਧੀ ਪ੍ਰਧਾਨ ਮੰਤਰੀ ਸਪੱਸ਼ਟ ਕਰਨ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)–ਕਨੈਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ਤੇ ਪਿਛਲੇ ਦਿਨੀਂ ਵਿਦੇਸ਼ਾਂ’ਚ ਮਾਰੇ ਗਏ ਖਾਲਸਤਾਨ ਪੱਖੀ ਪ੍ਰਦੀਪ ਸਿੰਘ ਅਤੇ ਭਾਈ ਅਵਤਾਰ ਸਿੰਘ ਖੰਡਾ ਦੀ ਮੌਤ ਲਈ ਭਾਰਤ ਨੂੰ ਜੁਮੇਵਾਰ ਦੱਸਿਆ ਅਤੇ ਕਨੇਡਾ ਵਿੱਚ ਭਾਰਤੀ ਰਾਜਦੂਤ ਨੂੰ ਕੱਢ ਦਿੱਤਾ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਅਜਿਹੇ ਹਲਾਤਾਂ ਵਿਚ ਦੋਹਾਂ ਦੇਸ਼ਾਂ ਦੇ ਆਪਸੀ ਸਬੰਧਾਂ ਵਿੱਚ ਕੋਈ ਨਹੀਂ ਪਵੇਗਾ, ਅਸਟ੍ਰੇਲੀਆ ਨੇ ਦੋਹਾਂ ਮੁਲਕਾਂ ਦੇ ਇਸ ਮਾਮਲੇ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਵੀ ਭਾਰਤ ਨੂੰ ਇਨ੍ਹਾਂ ਦੋਸ਼ਾਂ ਸਬੰਧੀ ਲੋਕਾਂ ਨੂੰ ਸਪਸ਼ਟ ਕਰਨ ਲਈ ਕਿਹਾ ਹੈ,ਦਲ ਖਾਲਸਾ ਦੇ ਆਗੂਆਂ ਨੇ ਆਪਣੇ ਬਿਆਨਾਂ ਵਿਚ ਭਾਰਤ ਤੇ ਦੋਸ਼ ਲਾਉਂਦਿਆਂ ਕਿਹਾ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਰਕਾਰੀ ਏਜੰਸੀਆਂ ਦੀ ਰੀਪੋਰਟ ਮੁਤਾਬਕ ਹੀ ਭਾਰਤ ਤੇ ਦੋਸ਼ ਤੇ ਜੁਮੇਵਾਰ ਦੱਸ ਰਹੇ ਹਨ, ਭਾਰਤ ਦੇ ਵਿਦੇਸ਼ ਮੰਤਰੀ ਨੇ ਵੀ ਕਨੇਡਾ ਦੇ ਪ੍ਰਧਾਨ ਮੰਤਰੀ ਦੇ ਇਨ੍ਹਾਂ ਦੋਸ਼ਾਂ ਨੂੰ ਮੁੱਢੋਂ ਹੀ ਰੱਦ ਕੀਤਾ ਹੈ , ਉਧਰ ਭਾਈ ਅਵਤਾਰ ਸਿੰਘ ਖੰਡਾ ਦੇ ਪੁੱਤਰ ਨੇ ਕਿਹਾ 45 ਸਾਲਾਂ ਦੀ ਉਮਰ ਵਿੱਚ ਪਿਤਾ ਦਾ ਤੁਰ ਜਾਣਾ ਸਾਡੇ ਲਈ ਨਾ ਸਹਿਣਯੋਗ ਹੈ ਤੇ ਉਨ੍ਹਾਂ ਨੇ ਜਸਟਿਨ ਟਰੂਡੋ ਦੇ ਬਿਆਨ ਤੇ ਤਸੱਲੀ ਪ੍ਰਗਟਾਈ ਹੈ, ਦੂਜੇ ਪਾਸੇ ਇਸ ਘਟਨਾ ਦੀ ਪੂਰੀ ਜਾਂਚ ਪੜਤਾਲ ਕਰਨ ਲਈ ਦੇਸ਼ ਵਿਦੇਸ਼ ਦੇ ਲੋਕ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਸਟਿਨ ਟਰੂਡੋ ਵੱਲੋਂ ਭਾਰਤ ਤੇ ਲਾਏ ਦੋਸ਼ਾਂ ਸਬੰਧੀ ਸਪਸ਼ਟ ਕਰਨ ਦੀ ਮੰਗ ਕਰ ਰਹੇ ਹਨ ,ਤਾਂ ਕਿ ਲੋਕਾਂ ਸਹਾਮਣੇ ਸਚਾਈ ਲਿਆਂਦੀ ਜਾ ਸਕੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਬੀਤੇ ਦਿਨੀਂ ਕਤਲ ਕੀਤੇ ਖਾਲਸਤਾਨ ਪੱਖੀ ਪ੍ਰਦੀਪ ਸਿੰਘ ਅਤੇ ਅਵਤਾਰ ਸਿੰਘ ਖੰਡਾ ਦੇ ਕਤਲਾਂ ਲਈ ਭਾਰਤ ਸਰਕਾਰ ਨੂੰ ਜੁਮੇਵਾਰ ਦੱਸਣ ਅਤੇ ਭਾਰਤ ਦੇ ਰਾਜਦੂਤ ਨੂੰ ਕਨੇਡਾ’ਚ ਕੱਢਣ ਵਾਲੇ ਘਟਨਾ ਕ੍ਰਮ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਬੀਤੇ ਦਿਨੀਂ ਖਾਲਸਤਾਨ ਪੱਖੀ ਪਾਕਿਸਤਾਨ ਵਿਚ ਮਾਰੇਂ ਗਏ ਕਮਾਂਡੋ ਫੋਰਸ ਦੇ ਮੁੱਖੀ ਭਾਈ ਪ੍ਰਮਜੀਤ ਸਿੰਘ ਪੰਜਵੜ੍ਹ, ਭਾਈ ਪਰਦੀਪ ਸਿੰਘ ਅਤੇ ਭਾਈ ਅਵਤਾਰ ਸਿੰਘ ਖੰਡਾ ਕਨੇਡਾ ਦੇ ਹੋਏ ਲਗਾਤਾਰ ਕਤਲਾਂ ਲਈ ਸਿੱਖ ਪੰਥਕ ਜਥੇਬੰਦੀਆਂ ਦੇ ਆਗੂ ਵੀ ਇਨ੍ਹਾਂ ਕਤਲਾਂ ਲਈ ਸਿੱਖ ਵਿਰੋਧੀ ਭਾਰਤੀ ਏਜੰਸੀਆਂ ਨੂੰ ਜੁਮੇਵਾਰ ਦੱਸ ਰਹੇ ਸਨ, ਭਾਈ ਖਾਲਸਾ ਅਜ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵੱਲੋਂ ਚੱਲ ਰਹੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਨ ਆਏਂ ਸਨ ,ਨੇ ਦੱਸਿਆ ਕਨੇਡਾ ਵਿਖੇ ਇਸ ਦੋਸ਼ ਵਜੋਂ ਉਥੇ ਰਹਿੰਦੇ ਭਾਰਤੀਆਂ ਵੱਲੋਂ ਭਾਰਤੀ ਰਾਜਦੂਤ ਤੇ ਸ਼ਾਂਤਮਈ ਧਾਵਾ ਵੀ ਬੋਲਿਆ ਸੀ ,ਜਿਸ ਦਾ ਭਾਰਤ ਨੇ ਵਿਰੋਧ ਕੀਤਾ ਸੀ, ਅਕਾਲੀ ਦਲ ਦੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਭਾਰਤ ਨੂੰ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਾਏ ਦੋਸ਼ਾਂ ਅਤੇ ਭਾਰਤੀ ਰਾਜਦੂਤ ਨੂੰ ਕੱਢਣ ਸਬੰਧੀ ਦੇਸ਼ ਵਿਦੇਸ਼ ਦੇ ਲੋਕਾਂ ਨੂੰ ਸਪੱਸ਼ਟ ਕਰਨ ਦੀ ਬੇਨਤੀ ਕੀਤੀ ਹੈ ,ਭਾਈ ਖਾਲਸਾ ਨੇ ਦੱਸਿਆ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦੀ ਹੈ ਉਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੋਂ ਮੰਗ ਕਰਦੀ ਹੈ ਕਿ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਬੀਤੇ ਦਿਨੀਂ ਲਗਾਤਾਰ ਕਤਲ ਕੀਤੇ ਗਏ ਤਿੰਨ ਸਿੱਖ ਖਾਲਿਸਤਾਨੀਆਂ ਦੇ ਕਤਲਾਂ ਲਈ ਭਾਰਤ ਸਰਕਾਰ ਤੇ ਦੋਸ਼ ਲਾਉਣ ਵਾਲੇ ਵਰਤਾਰੇ ਸਬੰਧੀ ਦੇਸ਼ਾਂ ਵਿਦੇਸ਼ਾਂ ਵਿਚ ਵੱਸ ਰਹੇ ਲੋਕਾਂ ਨੂੰ ਸਪੱਸ਼ਟ ਕਰਨ ਤਾ ਕਿ ਲੋਕਾਂ ਨੂੰ ਪੂਰੀ ਸੰਚਾਈ ਦਾ ਪਤਾ ਲੱਗ ਸਕੇ ,ਇਸ ਮੌਕੇ ਭਾਈ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਕਮਾਲਕੇ ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਸਰਵਜੀਤ ਸਿੰਘ ਮਾਨੋਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਤੇ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *