ਗੁਰਦਾਸਪੁਰ, 12 ਜੁਲਾਈ (ਸਰਬਜੀਤ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨਾਂ ਪਰਮਾਤਮਾ ਦਾ ਆਸ਼ੀਰਵਾਦ ਲਿਆ। ਜਿਸ ’ਤੇ ਉਨਾਂ ਕਾਮਨਾ ਕੀਤੀ ਕਿ ਪ੍ਰਮਾਤਮਾ ਨੂੰ ਬੁੱਧੀ ਬਖਸ਼ੇ। ਮੈਂ ਪੰਜਾਬ ਦੇ ਲੋਕਾਂ ਦਾ ਜੋ ਵਾਅਦੇ ਕੀਤੇ ਹਨ, ਉਸ ਨੂੰ ਪੂਰਾ ਕਰ ਸਕਾਂ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਕੰਟਰੋਲ ਕਰਨ ਲਈ ਦਿ੍ਰੜ ਸੰਕਲਪ ਹੋਣ ਲਈ ਵੀ ਪ੍ਰਣ ਲਿਆ ਹੈ। ਇਸ ਮੌਕੇ ਨਵੀ ਵਿਆਹੀ ਜੋੜੀ ਨੂੰ ਬੜੀ ਭਾਰੀ ਤਦਾਦ ਵਿੱਚ ਲੋਕਾਂ ਦਾ ਇਕੱਠ ਵੇਖਣ ਨੂੰ ਮਿਲਿਆ ਹੈ।