29 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਨਾਲ ਹੋਵੇਗੀ ਮੀਟਿੰਗ
ਮੋਹਾਲੀ, ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਚੱਲ ਰਹੀ ਪੀਆਰਟੀਸੀ ਅਤੇ ਪਨਬੱਸ ਦੀ ਹੜਤਾਲ ਖਤਮ ਹੋ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨ ਲਈਆਂ ਗਈਆਂ ਹਨ। ਜਦੋਂਕਿ ਹੋਰ ਮੰਗਾਂ ਨੂੰ ਲੈ ਕੇ 29 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁੜ ਮੀਟਿੰਗ ਹੋਵੇਗੀ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਪੰਜ ਫੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਧਰਨੇ ਵਿੱਚ ਹਿੱਸਾ ਲੈਣ ਤੋਂ ਬਾਅਦ ਮੁਅੱਤਲ ਕੀਤੇ ਕੰਡਕਟਰਾਂ ਤੇ ਡਰਾਈਵਰਾਂ ਤੇ ਹੋਰ ਮੁਲਾਜ਼ਮਾਂ ਨੂੰ ਵੀ ਅਗਲੇ 15 ਦਿਨਾਂ ਵਿੱਚ ਬਹਾਲ ਕਰ ਦਿੱਤਾ ਜਾਵੇਗਾ।ਠੇਕਾ ਮੁਲਾਜ਼ਮ ਹੜਤਾਲ ’ਤੇ ਸਨ। ਉਨ੍ਹਾਂ 2800 ਦੇ ਕਰੀਬ ਬੱਸਾਂ ਦਾ ਅੱਜ ਚੱਕਾ ਜਾਮ ਕੀਤਾ। ਇਸ ਕਾਰਨ ਪੂਰੇ ਸੂਬੇ ਵਿੱਚ ਬੱਸ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।ਸੀਐਮ ਨਾਲ ਮੀਟਿੰਗ ਦਾ ਸਮਾਂ ਲਗਾਤਾਰ ਵਧਾਉਣ ਕਾਰਨ ਰੋਡਵੇਜ਼ ਮੁਲਾਜ਼ਮ ਪੰਜਾਬ ਸਰਕਾਰ ਤੋਂ ਨਾਰਾਜ਼ ਸਨ।