ਕੈਬਨਿਟ ਮੰਤਰੀਆਂ ਅਤੇ ਸੀਨੀਅਰ ਆਗੂਆਂ ਨੇ ਕੀਤਾ ਵਿਧਾਇਕ ਸ਼ੈਰੀ ਕਲਸੀ ਨਾਲ ਦੁੱਖ ਦਾ ਪ੍ਰਗਟਾਵਾ

ਪੰਜਾਬ

ਗੁਰਦਾਸਪੁਰ, 12 ਜੁਲਾਈ (ਸਰਬਜੀਤ) ਬਟਾਲਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਪੀਏ ਸਮੇਤ 3 ਕਰੀਬੀਆਂ ਦੀ ਦਰਦਨਾਕ ਸੜਕ ਹਾਦਸੇ ਵਿੱਚ ਹੋਈ ਮੌਤ ਕਾਰਨ ਪੰਜਾਬ ਦੇ ਵੱਖ ਵੱਖ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਕਲਸੀ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਤਹਿਤ ਬੀਤੇ ਕੱਲ੍ਹ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਦਾਸਪੁਰ, ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ,ਐਸ ਐਸ ਪੀ ਬਟਾਲਾ ਰਾਜਪਾਲ ਸਿੰਘ, ਵਿਧਾਨ ਸਭਾ ਹਲਕੇ ਦੇ ਇੰਚਾਰਜ ਰਮਨ ਬਹਿਲ, ਫਤਿਹਗਡ਼੍ਹ ਚੂਡ਼ੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਸਮੇਤ ਹੋਰ ਅਨੇਕਾਂ ਸ਼ਖਸੀਅਤਾਂ ਨੇ ਬਟਾਲਾ ਪਹੁੰਚ ਕੇ ਸ਼ੈਰੀ ਕਲਸੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਅੱਜ ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਸਮੇਤ ਹੋਰ ਕਈ ਆਗੂ ਵੀ ਸ਼ੈਰੀ ਕਲਸੀ ਨਾਲ ਅਫ਼ਸੋਸ ਕਰਨ ਲਈ ਪਹੁੰਚੇ।
ਵੱਖ ਵੱਖ ਆਗੂਆਂ ਨੇ ਇਸ ਹਾਦਸੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੜਕ ਹਾਦਸੇ ਵਿੱਚ ਤਿੰਨ ਹੋਣਹਾਰ ਨੌਜਵਾਨਾਂ ਦੀ ਹੋਈ ਇਸ ਬੇਵਕਤੀ ਮੌਤ ਨਾਲ ਨਾ ਸਿਰਫ਼ ਕਲਸੀ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਸਗੋਂ ਇਸ ਨਾਲ ਆਮ ਆਦਮੀ ਪਾਰਟੀ ਨੂੰ ਵੀ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ।

Leave a Reply

Your email address will not be published. Required fields are marked *