ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸ਼ਹਿਰੀ ਉਪ ਮੰਡਲ ਅਫਸਰ ਜਤਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ 23 ਸਤੰਬਰ ਨੂੰ 11 ਕੇ.ਵੀ ਤ੍ਰਿਮੋ ਰੋਡ ਫੀਡਰ ਕੀ ਜਰੂਰੀ ਮੁਰੰਮਤ ਕਾਰਨ ਇਸ ਫੀਡਰ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬੰਦ ਰਹੇਗੀ। ਇਸ ਕਾਰਨ ਇਸ ਫੀਡਰ ਤੋਂ ਚੱਲਦੇ ਏਰੀਏ ਪੁਰਾਣੀ ਸਬਜੀ ਮੰਡੀ ਚੌਂਕ ਤੋਂ ਹੱਲਾ ਚਾਹੀਆ ਮੋੜ, ਬਹਿਰਾਮਪੁਰ ਰੋਡ, ਗੋਪਾਲ ਨਗਰ, ਬਾਬੂ ਪਰਮਾਨੰਦ, ਡਾਕਖਾਨਾ ਚੌਂਕ, ਜੇਲ੍ਹ ਰੋਡ,ਜੇਲ ਰੋਡ ਤੋਂ ਪੈਂਦੀਆਂ ਸਰਕਾਰੀ ਕੋਠੀਆਂ, ਬਾਠ ਵਾਲੀ ਗਲੀ, ਸ਼ਹੀਦ ਭਗਤ ਸਿੰਘ ਨਗਰ, ਡਾਕਖਾਨੇ ਦੀ ਬੈਕ ਸਾਈਡ ਆਦਿ ਦੀ ਏਰੀਆ ਦੀ ਬਿਜਲੀ ਸਪਲਾਈ ਬੰਦ ਰਹੇਗੀ।
ਵਰਣਯੋਗ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਸ਼ਹਿਰੀ ਜਤਿੰਦਰ ਕੁਮਾਰ ਸ਼ਰਮਾ ਵੱਲੋਂ ਪੁਰਾਣੀਆਂ ਤਾਰਾਂ ਦਾ ਨਵੀਨੀਕਰਨ ਕਰ ਰਹੇ ਹਨ। ਜਿਸ ਕਰਕੇ ਲੋਕਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮਿਲ ਰਹੀ ਹੈ। ਜਿਸ ਦੇ ਫਲ ਸਰੂਪ ਉਨ੍ਹਾਂ ਨੂੰ ਵੱਖ-ਵੱਖ ਸੰਸਥਾਂ ਵੱਲੋਂ ਵਿਸ਼ੇਸ਼ ਤੌਰ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ।


