ਬਹਿਰਾਮਪੁਰ ਨੇੜਲੇ ਸਰਹੱਦੀ ਪਿੰਡਾਂ ਵਿਚ ਪਹੁੰਚੀ ਮੈਡੀਕਲ ਵੈਨ-ਮਰੀਜਾਂ ਦਾ ਚੈੱਕਅੱਪ ਕਰਕੇ ਵੰਡੀਆਂ ਦਵਾਈਆਂ

ਗੁਰਦਾਸਪੁਰ

ਗੁਰਦਾਸਪੁਰ, 13 ਜੁਲਾਈ (ਸਰਬਜੀਤ   ) ਜਨਾਬ ਮੁਹੰਮਦ ਇਸਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਆਦੇਸ਼ਾਂ ਤਹਿਤ ਜ਼ਿਲੇ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਜਿਲੇ ਦੇ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਮੈਡੀਕਲ ਵੈਨ ਜਾ ਰਹੀ ਹੈ ਤੇ ਮਰੀਜਾਂ ਦਾ ਚੈੱਕਅੱਪ ਕਰਕੇ ਮੁਫਤ ਦਵਾਈਆਂ ਵੰਡੀਆਂ ਜਾ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੀਵ ਸਿੰਘ, ਸੈਕਰਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਸਾਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਬਹਿਰਾਮਪੁਰ ਖੇਤਰ ਦੇ ਸਰਹੱਦੀ ਪਿੰਡਾਂ ਝਬਕਰਾ, ਮਕੋੜਾ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਉਨਾਂ ਦੇ ਘਰਾਂ ਤਰ ਪਹੁੰਚ ਕੇ ਸਿਹਤ ਸਹਲੂਤ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡਾਂ ਵਿਚ ਜਾ ਕੇ ਮਰੀਜਾਂ ਦਾ ਚੈੱਕਅੱਪ ਕੀਤਾ ਗਿਆ ਤੇ ਮੁਫਤ ਦਵਾਈਆਂ ਵੰਡੀਆਂ ਗਈਆਂ।

ਉਨਾਂ ਦੱਸਿਆ ਕਿ ਕੱਲ੍ਹ 13 ਜੁਲਾਈ ਨੂੰ ਬਹਿਰਾਮਪੁਰ ਖੇਤਰ ਦੇ ਪਿੰਡ ਮਰਾੜਾ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤਕ, ਜਗੋ ਚੱਕ ਟਾਂਡਾ ਦੁਪਹਿਰ 12.30 ਵਜੇ ਤੋਂ 2.30 ਵਜੇ, ਨਵਾਂ ਟਾਂਡਾ ਵਿਖੇ ਦੁਪਹਿਰ 3 ਤੋਂ 5 ਵਜੇ ਤਕ ਮੈਡੀਕਲ ਵੈਨ ਪਹੁੰਚੇਗੀ ਤੇ ਮਰੀਜਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ ਜਾਣਗੀਆਂ।

Leave a Reply

Your email address will not be published. Required fields are marked *