ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)–ਹਰ ਸਾਲ ਤਰ੍ਹਾਂ ਇਸ ਵਾਰ ਵੀ ਸੰਤ ਮਹਾਂਪੁਰਸ਼ ਬਾਬਾ ਬਖਤਾਵਰ ਸਿੰਘ ਅਤੇ ਸੰਤ ਬਾਬਾ ਸੰਤੋਖ ਸਿੰਘ ਜੀ ਦੀ ਸਲਾਨਾ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਕਮੇਟੀ ਪ੍ਰਧਾਨ ਸ੍ਰ ਕਸ਼ਮੀਰਾ ਸਿੰਘ ਰਮੀਦੀ ਤੇ ਮੈਂਬਰ ਕੇਵਲ ਸਿੰਘ ਰਮੀਦੀ ਸਮੇਤ ਸਮੂਹ ਮੈਂਬਰਾਂ ਦੇ ਪ੍ਰਬੰਧ ਤੋ ਇਲਾਵਾ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਮਨਾਈ ਗਈ, ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਭਧਾਰਮਿਕ ਦੀਵਾਨ ਸਜਾਏ ਗਏ, ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਨਾਮਵਰ ਪੰਥਕ ਸ਼ਖਸ਼ੀਅਤਾਂ ਦਾ ਕਮੇਟੀ ਪ੍ਰਧਾਨ ਤੇ ਹੋਰਾਂ ਵੱਲੋਂ ਸੀਰੀਪਾਓ ਦੇ ਕੇ ਸਨਮਾਨਿਤ ਕੀਤਾ ਗਿਆ ,ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਸਨ ਅਤੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ।
ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਰਸੀ ਸਮਾਗਮ’ਚ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਬਰਸੀ ਸਮਾਗਮ ਦੇ ਸਬੰਧ ਵਿੱਚ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਪਰਸੋਂ ਦੇ ਰੋਜ਼ ਤੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਇਕ ਸ਼ਾਨਦਾਰ ਸੁੰਦਰ ਪੰਡਾਲ ਵਿੱਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਹਜ਼ੂਰੀ ਰਾਗੀ ਗੁਰਦੁਆਰਾ ਸੰਤ ਸਰ ਸਾਹਿਬ ਦੇ ਰਾਗੀ ਜਥੇ ਦੇ ਸ਼ਬਦ ਗੁਰਬਾਣੀ ਕੀਰਤਨ ਨਾਲ ਬਰਸੀ ਸਮਾਗਮ ਦੇ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ,ਜਿਸ ਵਿੱਚ ਭਾਈ ਸੁਰਜੀਤ ਸਿੰਘ ਦੇ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥੇ ਤੋਂ ਇਲਾਵਾ ਸਿੱਖ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੋਂ ਇਲਾਵਾ ਧਾਰਮਿਕ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸੰਤ ਮਹਾਂਪੁਰਸ਼ ਬਾਬਾ ਬਖਤਾਵਰ ਸਿੰਘ ਅਤੇ ਸੰਤ ਬਾਬਾ ਸੰਤੋਖ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਨਾਮ ਸਿਮਰਨ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਤੇ ਆਈ ਸੰਗਤ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ,ਸਮੂਹ ਪੰਥਕ ਬੁਲਾਰਿਆਂ ਨੂੰ ਪ੍ਰਧਾਨ ਕਸ਼ਮੀਰਾ ਸਿੰਘ, ਮੈਂਬਰ ਕੇਵਲ ਸਿੰਘ, ਸੈਕਟਰੀ ਮਾਸਟਰ ਕੁਲਜੀਤ ਸਿੰਘ ਰਮੀਦੀ, ਸੀਨੀਅਰ ਮੀਤ ਪ੍ਰਧਾਨ ਸ੍ਰ ਕੁਲਵਿੰਦਰ ਸਿੰਘ ਰਮੀਦੀ, ਸ੍ਰ ਸੁਖਰਾਜ ਸਿੰਘ ਤੇ ਸਟੇਜ ਸਕੱਤਰ ਭਾਈ ਸਤਨਾਮ ਸਿੰਘ ਨੇ ਸਾਂਝੇ ਤੌਰ ਤੇ ਸਨਮਾਨ ਕੀਤਾ ,ਗੁਰ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਨੇ ਬੋਲਦਿਆਂ ਜਿਥੇ ਸੰਤ ਬਾਬਾ ਬਖਤਾਵਰ ਸਿੰਘ ਅਤੇ ਬਾਬਾ ਸੰਤੋਖ ਸਿੰਘ ਜੀ ਦੀ ਘਾਲ ਕਮਾਈ ਤੇ ਸੇਵਾ ਸਿਮਰਨ ਸਬੰਧੀ ਜਾਣਕਾਰੀ ਦਿੱਤੀ ਅਤੇ ਬੀਤੇ ਦਿਨੀਂ ਗੁਰੂਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਪਰਮਜੀਤ ਸਿੰਘ ਦੇ ਆਤਮ ਚਲਾਣੇ ਤੇ ਢੂਗੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਉਨ੍ਹਾਂ ਦੀਆਂ ਗੁਰੂ ਘਰ ਲਈ ਕੀਤੀਆਂ ਸੇਵਾਵਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ, ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਭਾਈ ਸਰਬਜੀਤ ਸਿੰਘ, ਭਾਈ ਪਰਗਟ ਸਿੰਘ ਹੈਂਡ ਗ੍ਰੰਥੀ, ਭਾਈ ਬਲਵਿੰਦਰ ਸਿੰਘ ਲੋਹਟਬੱਦੀ, ਭਾਈ ਅਮਰਜੀਤ ਸਿੰਘ ਧੂਲਕਾ, ਭਾਈ ਜੱਸਾ ਸਿੰਘ ਸੰਗੋਵਾਲੀਆ ਸਮੇਤ ਹਜ਼ਾਰਾਂ ਸੰਗਤਾਂ ਨੇ ਬਰਸੀ ਸਮਾਗਮ ਦੀਆਂ ਹਾਜ਼ਰੀਆਂ ਭਰ ਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਗੁਰਮਰਯਾਦਾ ਅਨੁਸਾਰ ਪ੍ਰਸ਼ਾਦਾ ਛਕਿਆ