ਅੰਮ੍ਰਿਤਸਰ, ਗੁਰਦਾਸਪੁਰ 25 ਸਤੰਬਰ (ਸਰਬਜੀਤ ਸਿੰਘ)– ਸ਼ਹੀਦ ਕਿਸਾਨਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀਆਂ ਦੇਣ ਅਤੇ ਹੋਰ ਕਿਸਾਨੀ ਮੁਸ਼ਕਿਲਾਂ ਦੇ ਹੱਲ ਲਈ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਵਫ਼ਦ ਵੱਲੋਂ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਉਹਨਾਂ ਦੀ ਰਿਹਾਇਸ਼ ਤੇ ਮਿਲ ਕੇ ਮੰਗ ਪੱਤਰ ਸੌਂਪਿਆ ਗਿਆ। ਇਸ ਵਫ਼ਦ ਵਿੱਚ ਸੂਬਾ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ,ਸੂਬਾ ਲੀਗਲ ਅਡਵਾਈਜਰ ਐਡਵੋਕੇਟ ਪ੍ਰਭਜੋਤ ਸਿੰਘ ਕਾਹਲੋ,ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਖਾਸਾਵਾਲਾ,ਸੂਬਾ ਸਕੱਤਰ ਕਾਨੂੰਗੋ ਪਰਸ਼ੋਤਮ ਲਾਲ,ਜਿਲਾ ਗੁਰਦਾਸਪੁਰ ਦਾ ਜਨਰਲ ਸਕੱਤਰ ਗੁਰਜੀਤ ਸਿੰਘ ਵਡਾਲਾ ਬਾਂਗਰ, ਜਿਲ੍ਹਾ ਅੰਮ੍ਰਿਤਸਰ ਦਾ ਜਨਰਲ ਸਕੱਤਰ ਪ੍ਰਭਦੀਪ ਸਿੰਘ ਜੈਂਤੀਪੁਰ,ਜਿਲਾ ਮੀਤ ਪ੍ਰਧਾਨ ਸਤਨਾਮ ਸਿੰਘ ਜੋੜੀਆਂ ਕਲਾਂ,ਸ਼ਹੀਦ ਕਿਸਾਨ ਪ੍ਰੀਵਾਰ ਆਗੂ ਬਾਪੂ ਅਜੀਤ ਸਿੰਘ ਦੇਹੜ੍ਹ ਸ਼ਾਮਿਲ ਸਨ।
ਮੀਟਿੰਗ ਤੋਂ ਬਾਅਦ ਪ੍ਰੈਸ ਨੋਟ ਜਾਰੀ ਕਰਦਿਆਂ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਕਿਸਾਨਾਂ ਦੀਆਂ ਕੁਝ ਬਹੁਤ ਜਰੂਰੀ ਮੰਗਾਂ ਜਿਹਨਾਂ ਨੂੰ ਪਿਛਲੇ ਸਮੇਂ ਦੌਰਾਨ ਹੋਈਆਂ ਮੀਟਿੰਗਾਂ ਵਿੱਚ ਪੰਜਾਬ ਸਰਕਾਰ ਵੱਲੋਂ ਮੰਨੀਆਂ ਜਾ ਚੁੱਕੀਆਂ ਹਨ,ਜਿਹਨਾਂ ਵਿੱਚੋਂ ਬਹੁਤ ਜਰੂਰੀ ਚਾਰ ਮਸਲਿਆਂ ਨੂੰ ਤੁਰੰਤ ਲਾਗੂ ਕਰਵਾਉਣ ਲਈ ਸ਼੍ਰੀ ਧਾਲੀਵਾਲ ਜੀ ਨਾਲ ਵਿਚਾਰ ਚਰਚਾ ਕੀਤੀ ਗਈ ਉਹਨਾਂ ਵਿੱਚ ਮੁੱਖ ਤੌਰ ਉੱਤੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ 3 ਕਾਲੇ ਕਾਨੂੰਨ ਰੱਦ ਕਰਵਾਉਣ ਲਈ ਚਲੇ ਸੰਘਰਸ਼ ਵਿਚ 1000 ਦੇ ਕਰੀਬ ਕਿਸਾਨ ਸ਼ਹੀਦ ਹੋਏ ਸਨ। ਜਿੰਨਾ ਵਿਚੋਂ 326 ਦੇ ਕਰੀਬ ਕਿਸਾਨਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ,ਬਾਕੀ ਨੌਕਰੀਆਂ ਤੋਂ ਵਾਂਝੇ ਰਹਿੰਦੇ ਪ੍ਰੀਵਾਰਾਂ ਨੂੰ ਤੁਰੰਤ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ।ਜਿਹਨਾਂ ਪ੍ਰੀਵਾਰਾਂ ਨੂੰ ਪੰਜਾਬ ਸਰਕਾਰ ਵਾਲਾ 5 ਲੱਖ ਅਤੇ ਤਿਲੰਗਾਨਾ ਸਰਕਾਰ ਵਾਲੀ 3 ਲੱਖ ਰੁਪਏ ਦੀ ਰਾਸ਼ੀ ਨਹੀਂ ਮਿਲੀ ਉਹਨਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਜੀ।
ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਚਿੱਪ ਵਾਲੇ ਮੀਟਰ ਲਗਾਉਣ ਦਾ ਫੈਸਲਾ ਵਾਪਿਸ ਲਿਆ ਜਾਵੇ ਅਤੇ ਚਿੱਪ ਵਾਲੇ ਮੀਟਰ ਲਗਾਉਣ ਉੱਤੇ ਤੁਰੰਤ ਰੋਕ ਲਗਾਈ ਜਾਵੇ।ਸਰਕਾਰ ਦੇ ਇਸ ਫੈਸਲੇ ਨਾਲ ਬਹੁਤ ਸਾਰੇ ਲੋਕ ਸਰਕਾਰ ਵੱਲੋਂ ਦਿੱਤੀ ਜਾ ਰਹੀ 300 ਮੁਫ਼ਤ ਯੂਨਿਟਾਂ ਦੀ ਸਹੂਲਤ ਤੋਂ ਵਾਂਝੇ ਹਨ।
ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਾਇਲੋ ਨੂੰ ਸਰਕਾਰੀ ਮੰਡੀਆਂ ਘੋਸ਼ਿਤ ਕੀਤਾ ਹੋਇਆ ਹੈ।ਜਿਸ ਨਾਲ ਲੱਖਾਂ ਲੋਕ ਟਰਾਂਸਪੋਰਟਰ,ਲੇਬਰ – ਮਜਦੂਰ ਅਤੇ ਕਈ ਮਹਿਕਮਿਆਂ ਦੇ ਮੁਲਾਜ਼ਮ ਆਦਿ ਬੇਰੋਜਗਾਰ ਹੋ ਜਾਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਨੂੰ ਫਸਲਾਂ ਦੇ ਰੇਟ ਹੋਰ ਵੀ ਘੱਟ ਮਿਲਣਗੇ। ਇਸ ਲਈ ਅਸੀਂ ਮੰਗ ਕਰਦੇ ਹਾਂ ਕਿ ਸਾਈਲੋ ਨੂੰ ਸਰਕਾਰੀ ਮੰਡੀਆਂ ਘੋਸ਼ਿਤ ਕਰਨ ਵਾਲਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ ਅਤੇ ਸਰਕਾਰੀ ਮੰਡੀਆਂ ਬਹਾਲ ਰੱਖ਼ੀਆਂ ਜਾਣ।
ਸਾਰੇ ਫੋਕਲ ਪੁਆਇੰਟ RCC ਪੱਕੇ ਕੀਤੇ ਜਾਣ ਅਤੇ ਫ਼ਸਲਾਂ ਦੀ ਸੰਭਾਲ ਲਈ ਵੱਡੇ ਸ਼ੈਡ ਬਣਾਏ ਜਾਣ।
ਹੜ੍ਹਾਂ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਪ੍ਰਤੀ ਏਕੜ 50 ਹਜ਼ਾਰ ਰੁਪਏ, ਨੁਕਸਾਨੇ ਗਏ ਘਰਾਂ,ਖਰਾਬ ਹੋ ਗਏ ਬੋਰਾਂ (ਮੋਟਰਾਂ) ਅਤੇ ਪਸ਼ੂਆਂ ਦਾ ਅਸਲ ਹੋਏ ਨੁਕਸਾਨ ਦਾ 100 ਫੀਸਦੀ ਮੁਆਵਜ਼ਾ ਦਿੱਤਾ ਜਾਵੇ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਆਗੂਆਂ ਦੀ ਗੱਲ ਸੁਣ ਕੇ ਕਿਹਾ ਕਿ ਸ਼ਹੀਦਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀਆਂ ਜਲਦੀ ਹੀ ਦਿੱਤੀਆਂ ਜਾਣਗੀਆਂ ਅਤੇ ਚਿੱਪ ਵਾਲਾ ਮੀਟਰ ਖਪਤਕਾਰ ਦੀ ਸਹਿਮਤੀ ਨਾਲ ਹੀ ਲਗਾਇਆ ਜਾ ਸਕਦਾ ਹੈ ਕੋਈ ਮੁਲਾਜ਼ਮ ਜ਼ਬਰਦਸਤੀ ਨਹੀਂ ਲਗਾ ਸਕਦਾ।ਇਸ ਬਾਰੇ ਪਾਵਰਕੌਮ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹਾਂ।ਉਹਨਾਂ ਅੱਗੇ ਕਿਹਾ ਕਿ ਅਸੀਂ ਨੁਕਸਾਨੇ ਗਏ ਘਰਾਂ ਦਾ ਮੁਆਵਜ਼ਾ ਦੇ ਦਿੱਤਾ ਹੈ ਫਿਰ ਵੀ ਕੇ ਕੋਈ ਪ੍ਰੀਵਾਰ ਰਹਿ ਗਿਆ ਹੈ ਤਾਂ ਸਾਨੂੰ ਲਿਸਟ ਭੇਜ ਦਿੱਤੀ ਜਾਵੇ।ਸਾਈਲੋ ਵਾਲੇ ਮਸਲੇ ਨੂੰ ਉਹਨਾਂ ਕੈਬਨਿਟ ਮੀਟਿੰਗ ਵਿੱਚ ਵਿਚਰਨ ਦੀ ਗੱਲ ਕਹੀ।
ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ