ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਸਮੇਤ 6 ਵਿਅਕਤੀਆਂ ਖਿਲਾਫ ਮਾਮਲਾ ਦਰਜ, ਦੋ ਗ੍ਰਿਫਤਾਰ

ਤੇਕਨੋਲੋਜੀ

ਚੰਡੀਗੜ੍ਹ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)–ਵਿਜੀਲੈਂਸ ਬਿਊਰੋ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਸਮੇਤ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਐਤਵਾਰ ਨੂੰ ਵਿਜੀਲੈਂਸ ਟੀਮ ਨੇ ਰਾਜੀਵ ਕੁਮਾਰ ਅਤੇ ਅਮਨਦੀਪ ਨੂੰ ਗ੍ਰਿਫਤਾਰ ਕਰ ਲਿਆ। ਹਾਲਾਂਕਿ ਇਸ ਮਾਮਲੇ ਵਿੱਚ ਕਿਸੇ ਵੀ ਵਿਜੀਲੈਂਸ ਅਧਿਕਾਰੀ ਨੇ ਕੋਈ ਪੁਸ਼ਟੀ ਨਹੀਂ ਕੀਤੀ ਹੈ। ਪਰ ਸੂਤਰਾਂ ਮੁਤਾਬਕ ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਸੋਮਵਾਰ ਨੂੰ ਵੱਡਾ ਖੁਲਾਸਾ ਕਰ ਸਕਦੇ ਹਨ। ਨਾਮਜ਼ਦ ਮੁਲਜ਼ਮਾਂ ਵਿੱਚ ਮਨਪ੍ਰੀਤ ਬਾਦਲ, ਵਿਕਾਸ ਕੁਮਾਰ, ਪੰਕਜ, ਸ਼ੇਰਗਿੱਲ, ਰਾਜੀਵ ਕੁਮਾਰ ਅਤੇ ਅਮਨਦੀਪ ਦੇ ਨਾਂ ਸ਼ਾਮਲ ਹਨ।
ਜਿਕਰਯੋਗ ਹੈ ਕਿ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਮਾਡਲ ਟਾਊਨ ਵਿੱਚ ਮਹਿੰਗੇ ਪਲਾਟ ਘੱਟ ਭਾਅ ’ਤੇ ਖਰੀਦਣ ਦੀ ਸ਼ਿਕਾਇਤ ਵਿਜੀਲੈਂਸ ਤੇ ਲੋਕਪਾਲ ਨੂੰ ਦਿੱਤੀ ਸੀ। ਵਿਜੀਲੈਂਸ ਇਸ ਸ਼ਿਕਾਇਤ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਸਿੰਗਲਾ ਦੀ ਸ਼ਿਕਾਇਤ ਲੋਕਪਾਲ ਨੇ ਰੱਦ ਕਰ ਦਿੱਤੀ ਸੀ। ਹਾਲ ਹੀ ਵਿੱਚ ਮਨਪ੍ਰੀਤ ਬਾਦਲ ਨੇ ਆਪਣੀ ਗ੍ਰਿਫਤਾਰੀ ਦੇ ਡਰੋਂ ਸਥਾਨਕ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿੱਚ ਉਸ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਸੀ। ਇਸ ’ਤੇ ਅਦਾਲਤ ਨੇ ਵਿਜੀਲੈਂਸ ਨੂੰ ਨੋਟਿਸ ਜਾਰੀ ਕੀਤਾ ਸੀ। ਮਾਮਲੇ ਦੀ ਸੁਣਵਾਈ 26 ਸਤੰਬਰ ਨੂੰ ਹੋਣੀ ਹੈ।

Leave a Reply

Your email address will not be published. Required fields are marked *