ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਹਕੀਮਪੁਰ ਵਿਖੇ ਮਿਸ਼ਨ ‘ਅਬਾਦ’ ਕੈਂਪ ਤਹਿਤ ਵਿਸ਼ੇਸ਼ ਕੈਂਪ ਲਗਾਇਆ

ਗੁਰਦਾਸਪੁਰ

ਅਬਾਦ ਕੈਂਪ ਦੌਰਾਨ 355 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਰਕਾਰੀ ਵੈੱਲਨੈੱਸ ਸੈਂਟਰ ਹਕੀਮਪੁਰ ਵਿਖੇ ਮਿਸ਼ਨ ‘ਅਬਾਦ’ ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਡੀ.ਐੱਮ ਕਲਾਨੌਰਅਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।

ਅੱਜ ਦੇ ਅਬਾਦ ਕੈਂਪ ਵਿੱਚ ਪਿੰਡ ਹਕੀਮਪੁਰ, ਬਸਤੀ ਬਾਜੀਗਰ, ਔਜਲਾ ਭੰਡਵਾਂ ਅਤੇ ਭੰਡਾਲ ਭੰਗਵਾਂ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗ ਨਾਲ ਸਬੰਧਤ ਸੇਵਾਵਾਂ ਯੋਗ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਿਸ ਵਿੱਚ ਮਰੀਜ਼ਾਂ ਦੀ ਮੁੱਢਲੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈ ਦਿੱਤੀ ਗਈ। ਅਬਾਦ ਕੈਂਪ ਦੌਰਾਨ 355 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਲਿਆ।

ਅਬਾਦ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਹਰ ਸਮੇਂ ਜਨਤਾ ਦੀ ਸੇਵਾ ਵਿੱਚ ਹਾਜ਼ਰ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਅਬਾਦ ਕੈਂਪਾਂ ਅਤੇ ਜਨ-ਸੁਣਵਾਈ ਕੈਂਪਾਂ ਜਰੀਏ ਪਿੰਡਾਂ ਤੇ ਸ਼ਹਿਰਾਂ ਵਿੱਚ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਅਜਿਹੇ ਕੈਂਪਾਂ ਜਰੀਏ ਲੋਕਾਂ ਦੇ ਕੰਮ ਉਨ੍ਹਾਂ ਦੇ ਪਿੰਡਾਂ ਵਿੱਚ ਹੀ ਹੋ ਰਹੇ ਹਨ ਜਿਸ ਨਾਲ ਉਨਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੋ ਰਹੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮਿਸ਼ਨ ਅਬਾਦ ਤਹਿਤ ਜਨ-ਸੁਣਵਾਈ ਕੈਂਪ ਲਗਾ ਕੇ ਜ਼ਿਲ੍ਹੇ ਦੇ ਸਾਰੇ ਪਿੰਡ ਕਵਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅੱਜ ਇਸ ਪਿੰਡ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਆਇਆ ਹੈ ਅਤੇ ਅਗਲੀ ਵਾਰ ਉਨ੍ਹਾਂ ਸਮੱਸਿਆਵਾਂ ਦਾ ਹੱਲ ਲੈ ਕੇ ਆਵੇਗਾ। ਇਸ ਮੌਕੇ ਐੱਸ.ਡੀ.ਐੱਮ ਕਲਾਨੌਰ ਅਮਨਦੀਪ ਕੌਰ, ਐਕਸੀਅਨ ਮੰਡੀ ਬੋਰਡ ਬਲਦੇਵ ਸਿੰਘ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰਾਜੀਵ ਸਿੰਘ ਤੋਂ ਇਲਾਵਾ ਇਲਾਕੇ ਦੇ ਮੋਹਤਬਰ ਹਾਜ਼ਰ ਸਨ।    

Leave a Reply

Your email address will not be published. Required fields are marked *