ਵਾਰਸ ਪੰਜਾਬ ਜਥੇਬੰਦੀ ਦੇ ਆਗੂਆਂ ਤੇ ਚੰਡੀਗੜ੍ਹ ਪੁਲਸ ਵੱਲੋਂ ਬੈਰੀਗੇਟਿੰਗ ਤੋੜਨ ਦੇ ਦੋਸ਼ਾਂ ਹੇਠ ਪਰਚਾ ਦਰਜ ਕਰਨਾ ਬਹੁਤ ਹੀ ਨਿੰਦਣਯੋਗ ਵਰਤਾਰਾ – ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਬੀਤੇ ਦਿਨੀਂ ਵਾਰਸ ਪੰਜਾਬ ਜਥੇਬੰਦੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੀਤਾ ਜਾ ਰਿਹਾ ਸੀ ਅਤੇ ਬੁੜੈਲ ਜੇਲ੍ਹ ਬਾਹਰ ਕੀਤੀ ਗਈ ਜਬਰ ਦਸਤ ਬੈਰੀਗੇਟਿੰਗ ਤੋਂ ਤੋੜਦੇ ਹੋਏ ਸੰਘਰਸ਼ੀ ਅੱਗੇ ਵਧੇ ਭਾਵੇਂ ਉਹਨਾਂ ਨੂੰ ਤੇ ਪਾਣੀ ਦੀਆਂ ਬੁਛਾੜਾਂ ਤੇ ਲਾਠੀਆਂ ਵੀ ਵਰ੍ਹਾਈਆਂ ਗਈਆਂ ਪਰ ਉਹ ਅੱਗੇ ਵਧਣ ਵਿੱਚ ਕਾਮਯਾਬ ਹੋਏ ਅਤੇ ਆਪਣਾਂ ਮੰਗ ਮੰਤਰੀ ਨੂੰ ਦੇਣ ਵਿੱਚ ਸਫ਼ਲ ਹੋਏ ਭਾਵੇਂ ਉਹ ਮੁੱਖ ਮੰਤਰੀ ਨੂੰ ਮਿਲ ਸਕੇ, ਹੁਣ ਤਾਜ਼ਾ ਖ਼ਬਰਾਂ ਤੋਂ ਪਤਾ ਲੱਗਿਆ ਹੈ ਕਿ ਚੰਡੀਗੜ੍ਹ ਪੁਲਸ ਨੇ ਪ੍ਰਦਰਸ਼ਨ ਦੌਰਾਨ ਬੈਰੀਗੇਟਿੰਗ ਤੋੜਨ ਵਾਲੇ ਪ੍ਰਦਰਸ਼ਨਕਾਰੀਆਂ ਤੇ ਪਰਚਾ ਦਰਜ ਕਰ ਲਿਆ,ਇਹ ਤਾਂ ਬਾਅਦ ਵਿੱਚ ਪਤਾ ਲੱਗੇਗਾ ਕਿ ਕਿਹੜੇ ਕਿਹੜੇ ਸਿੰਘਾ ਤੇ ਪੁਲਸ ਨੇ ਪਰਚਾ ਦਰਜ ਕੀਤਾ ਹੈ ਪਰ ਚੰਡੀਗੜ੍ਹ ਪੁਲਸ ਵੱਲੋਂ ਇਹ ਪਰਚਾ ਦਰਜ ਕਰਨ ਦੀ ਨਿੰਦਾ ਹੋ ਰਹੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਬੰਦੀ ਸਿੰਘਾਂ ਦੀ ਰਿਹਾਈ ਲੈਕੇ ਗੁਰਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਤੇ ਪੁਲਸ ਵੱਲੋਂ ਪਰਚਾ ਦਰਜ ਕਰਨ ਦੀ ਨਿੰਦਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ, ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਤੁਰੰਤ ਕੀਤੀ ਜਾਵੇ ਤਾਂ ਕਿ ਪ੍ਰਦਰਸ਼ਨ ਕਾਰੀਆਂ ਨੂੰ ਅਜਿਹੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਦੀ ਲੋੜ ਨਾਂ ਪਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਤੇ ਚੰਡੀਗੜ੍ਹ ਪੁਲਸ ਵੱਲੋਂ ਪਰਚਾ ਦਰਜ ਕਰਨ ਦੀ ਨਿੰਦਾ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਤੁਰੰਤ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣਾ ਕੌਮ ਲਈ ਵੱਡੀ ਚੁਣੌਤੀ ਤੇ ਮੁੱਖ ਮੁੱਦਾ ਬਣ ਚੁਕਿਆ ਹੈ, ਭਾਈ ਖਾਲਸਾ ਨੇ ਕਿਹਾ ਲੰਮੇ ਸਮੇਂ ਤੋਂ ਇਸੇ ਮੰਗ ਨੂੰ ਲੈਕੇ ਚੰਡੀਗੜ੍ਹ ਦੀਆਂ ਬਰੂਹਾਂ ਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਧਰਨਾ ਲਾਇਆ ਹੋਇਆ ਹੈ ਪਰ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕ ਰਹੀ, ਭਾਈ ਖਾਲਸਾ ਨੇ ਕਿਹਾ ਇਸੇ ਹੀ ਵਾਰਸ ਪੰਜਾਬ ਜਥੇਬੰਦੀ ਨੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਐਮ ਪੀ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਚੰਡੀਗੜ੍ਹ ਪੁਲਸ ਵੱਲੋਂ ਵਾਰਸ ਪੰਜਾਬ ਜਥੇਬੰਦੀਆ ਦੇ ਆਗੂਆਂ ਤੇ ਪਰਚਾ ਦਰਜ ਕਰਨ ਦੀ ਨਿੰਦਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਲੰਮੇ ਸਮੇਂ ਤੋਂ ਆਪਣੀਆਂ ਅਦਾਲਤੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਸਿੱਖ ਪੰਥਕ ਜਥੇਬੰਦੀਆਂ ਨੂੰ ਅਜਿਹੇ ਰੋਸ ਪ੍ਰਦਰਸ਼ਨ ਕਰਨ ਦੀ ਲੋੜ ਨਾਂ ਪਵੇ, ਇਸ ਮੌਕੇ ਤੇ ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਦਿਲਬਾਗ ਸਿੰਘ ਗੁਰਦਾਸਪੁਰ ਤੇ ਭਾਈ ਜੱਸਾ ਸਿੰਘ ਬਿਆਸ ਆਦਿ ਆਗੂ ਹਾਜ਼ਰ ਸਨ ।

Leave a Reply

Your email address will not be published. Required fields are marked *