ਗੁਰਦਾਸਪੁਰ, 13 ਜੁਲਾਈ (ਸਰਬਜੀਤ) ਪਰਮਜੀਤ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੋਕੇ ਸ੍ਰੀਮਤੀ ਪਰਮਜੀਤ ਕੌਰ ਨੇ ਗੱਲਬਾਤ ਦੋਰਾਨ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਹਰੇਕ ਵਿਅਕਤੀ ਦੀ ਸਮੱਸਿਆ ਪਹਿਲ ਦੇ ਆਧਾਰ ’ਤੇ ਹੱਲ ਕੀਤੀ ਜਾਵੇਗੀ। ਇਸ ਤੋਂ ਪਹਿਲਾ ਸ੍ਰੀਮਤੀ ਪਰਮਜੀਤ ਕੋਰ ਤਰਨਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਸੇਵਾਵਾਂ ਨਿਭਾ ਰਹੇ ਸਨ। ਗੁਰਦਾਸਪੁਰ ਵਿਖੇ ਤਾਇਨਾਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਪਾਲ ਸਿੰਘ ਸੰਧੂ ਦਾ ਤਬਾਦਲਾ ਤਰਨਤਾਰਨ ਵਿਖੇ ਹੋ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ ਨੇ ਦਫਤਰ ਦੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫਤਰ ਵਿਚ ਆਉਣ ਵਾਲੇ ਹਰੇਕ ਵਿਅਕਤੀ ਦੇ ਕੰਮ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣ ਅਤੇ ਸਰਕਾਰ ਦੀਆਂ ਸਕੀਮਾਂ ਸੁਚਾਰੂ ਢੰਗ ਨਾਲ ਲਾਗੂ ਕੀਤੀਆਂ ਜਾਣ। ਉਨਾਂ ਕਿਹਾ ਕਿ ਮਗਨਰੇਗਾ ਅਤੇ ਹੋਰ ਵੱਖ-ਵੱਖ ਸਕੀਮਾਂ ਦਾ ਲਾਭ ਹੇਠਲੇ ਪੱਧਰ ਤਕ ਪੁਹੰਚਾਉਣ ਵਿਚ ਕੋਈ ਢਿੱਲਮੱਠ ਨਾ ਵਰਤੀ ਜਾਵੇ।