ਐਸ.ਜੀ.ਪੀ.ਸੀ ਦੀ ਅਗਵਾਈ ਹੇਠ ਮੀਰੀ ਪੀਰੀ ਦਿਵਸ ਨੂੰ ਸਮਰਪਿਤ 24 ਜੁਲਾਈ ਤੋਂ 4 ਅਗਸਤ ਤੱਕ ਸਜਾਏ ਜਾ ਰਹੇ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ‘ਚ ਨੌਜਵਾਨਾਂ ਨੂੰ ਵੱਡੀ ਗਿਣਤੀ ‘ਚ ਸ਼ਾਮਲ ਹੋਣਾ ਚਾਹੀਦਾ- ਜਥੇਦਾਰ ਬਲਦੇਵ ਸਿੰਘ ਮੁਸਤਫਪੁਰ

ਮਾਲਵਾ

ਫਿਰੋਜ਼ਪੁਰ,ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)–ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 24 ਜੁਲਾਈ ਤੋਂ 4 ਅਗੱਸਤ ਤੱਕ ਸਜਾਏ ਜਾ ਰਹੇ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਵਿੱਚ ਜਿਥੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਅਰੰਭਤਾ ਤੋਂ ਲੈ ਸਮਾਪਤੀ ਤੱਕ ਪੂਰਾ ਪੂਰਾ ਸਹਿਯੋਗ ਕਰ ਰਹੀਆਂ ਹਨ ਉਥੇ ਸਮੂਹ ਨੌਜਵਾਨਾਂ ਦਾ ਇਸ ਵਿੱਚ ਸ਼ਾਮਲ ਹੋਣਾ ਬਹੁਤ ਜ਼ਰੂਰੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਬਲਦੇਵ ਸਿੰਘ ਮੁਸਤਫਪੁਰ ਨੇ ਅੱਜ ਫਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰੇ ਵਜੀਦਪੁਰ ਤੋਂ ਰਾਤਰੀ ਵਿਸ਼ਰਾਮ ਤੋਂ ਉਪਰੰਤ ਅਗਲੇ ਪੜਾਅ ਲਈ ਰਵਾਨਾ ਹੋਏ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਸਮੇਂ ਬੋਲਦਿਆਂ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਨੇ ਕੀਤਾ। ਜਿਸ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪ੍ਰੈਸ ਨੂੰ ਜਾਰੀ ਕੀਤਾ, ਜਥੇਦਾਰ ਮੁਸਤਫਪੁਰ ਨੇ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖਾਸ ਕਰਕੇ ਨੌਜਵਾਨਾਂ ਨੂੰ ਮੀਰੀ ਪੀਰੀ ਦਿਵਸ ਸਬੰਧੀ ਜਾਗਰੂਕ ਕਰਨ ਹਿੱਤ 24 ਜੁਲਾਈ ਤੋਂ ਅਕਾਲਤਖਤ ਸਾਹਿਬ ਤੋਂ ਅਰਦਾਸ ਕਰਕੇ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਨੂੰ ਰਵਾਨਾ ਕੀਤਾ ਗਿਆ ਇਸ ਵਿੱਚ ਜਿਥੇ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਸ਼ਾਮਲ ਹਨ ਉਥੇ ਨੌਜਵਾਨਾਂ ਵਿਚ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਵਿੱਚ ਸ਼ਾਮਲ ਹੋਣ ਲਈ ਪੂਰਾ ਇਤਸਾਹ ਨਜ਼ਰ ਆ ਰਿਹਾ।

ਜਥੇਦਾਰ ਮੁਸਤਫਪੁਰ ਸਾਹਿਬ ਨੇ ਕਿਹਾ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਮਾਂਝਾ ਦੁਆਬਾ ਤੇ ਮਾਲਵਾ ਖੇਤਰ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਰਾਤਰੀ ਵਿਸ਼ਰਾਮ ਕਰਦਾ ਆ ਰਿਹਾ ਅਤੇ ਇਸੇ ਤਹਿਤ ਅੱਜ ਇਹ ਖਾਲਸਾ ਚੇਤਨਾ ਮਾਰਚ ਫਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰੇ ਵਜੀਦਪੁਰ ਰਾਤਰੀ ਵਿਸ਼ਰਾਮ ਕਰਨ ਤੋਂ ਉਪਰੰਤ ਅਗਲੇ ਪੜਾਅ ਲਈ ਰਵਾਨਾ ਹੋਇਆ, ਜਥੇਦਾਰ ਮੁਸਤਫ਼ਾ ਪੁਰ ਨੇ ਦੱਸਿਆ ਖਾਲਸਾ ਚੇਤਨਾ ਮਾਰਚ ਦਾ ਅੱਜ ਦਾ ਰਾਤਰੀ ਵਿਸ਼ਰਾਮ ਫ਼ਰੀਦਕੋਟ ਦੇ ਇਤਿਹਾਸਕ ਗੁਰਦੁਆਰਾ ਬਾਬਾ ਫਰੀਦ ਗੋਦੜੀ ਸਾਹਿਬ ਦੇ ਦੀਵਾਨ ਹਾਲ ਵਿਖੇ ਹੋਵੇਗਾ ਅਤੇ ਸਵੇਰੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ, ਉਹਨਾਂ ਦੱਸਿਆ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਨੂੰ ਰਸਤੇ ਵਿਚ ਸਮੂਹ ਸੰਗਤਾਂ ਦਾ ਅਥਿਹ ਪਿਆਰ ਸਤਿਕਾਰ ਮਿਲ ਰਿਹਾ ਹੈ ਅਤੇ ਸੰਗਤਾਂ ਲਈ ਲੰਗਰ ਪਾਣੀ ਦਾ ਖਾਸ ਪ੍ਰਬੰਧ ਕੀਤਾ ਜਾ ਰਿਹਾ ਹੈ ਜਥੇਦਾਰ ਮੁਸਤਫ਼ਾ ਪੁਰ ਨੇ ਕਿਹਾ ਇਹ ਖਾਲਸਾ ਚੇਤਨਾ ਮਾਰਚ 4 ਅਗਸਤ ਨੂੰ ਸਾਬੋ ਕੀ ਤਲਵੰਡੀ ਬਠਿੰਡਾ ਪਹੁੰਚੇਗਾ ਜਿਥੇ ਸਮਾਪਤੀ ਦੀ ਅਰਦਾਸ ਕੀਤੀ ਜਾਵੇਗੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਮਾਰਚ ਦਾ ਸੰਯੋਗ ਕਰ ਰਹੀਆਂ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਤੇ ਹੋਰ ਸ਼ਾਮਲ ਹੋਈਆਂ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਕੀਤਾ ਜਾਵੇਗਾ, ਜਥੇਦਾਰ ਮੁਸਤਫ਼ਾ ਪੁਰ ਸਾਹਿਬ ਨੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਉਹ ਇਸ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਵਿੱਚ ਸ਼ਾਮਲ ਹੋਣ ਦੀ ਲੋੜ ਤੇ ਜ਼ੋਰ ਦੇਣ, ਇਸ ਮੌਕੇ ਤੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਤੋਂ ਇਲਾਵਾ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲੋਂ, ਜਥੇਦਾਰ ਬਾਬਾ ਸੁਖਪਾਲ ਸਿੰਘ, ਜਥੇਦਾਰ ਬਾਬਾ ਪ੍ਰਗਟ ਕੀਤਾ ਮਜੀਠਾ ਬਾਈਪਾਸ,ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਹੀਰਾ ਸਿੰਘ ਕੋਟ ਖਾਲਸਾ, ਜਥੇਦਾਰ ਸਾਹਿਬ ਸਿੰਘ ਬਟਾਲਾ, ਜਥੇਦਾਰ ਬਲਬੀਰ ਸਿੰਘ ਖਾਪੜਖੇੜੀ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਨਰਿੰਦਰ ਸਿੰਘ ਵੱਲਾ, ਬਾਬਾ ਗੁਰਦਿੱਤ ਸਿੰਘ ਰੀਟਾਉਲ, ਬਾਬਾ ਸਤਪਾਲ ਸਿੰਘ ਵੱਲਾ ਅਨੰਦਪੁਰ ਸਾਹਿਬ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ।

Leave a Reply

Your email address will not be published. Required fields are marked *