ਬਰਨਾਲਾ, ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਬੀਤੇ ਦਿਨੀਂ ਪੰਜਾਬ ਸਰਕਾਰ ਦੀ ਪੁਲਿਸ ਨੇ ਬਰਨਾਲਾ ਵਿਖੇ ਰੋਸ ਪ੍ਰਦਰਸ਼ਨ ਕਰਨ ਵਾਲੇ ਸਫ਼ਾਈ ਕਰਮਚਾਰੀਆਂ ਤੇ ਅੰਨ੍ਹੇਵਾਹ ਲਾਠੀਚਾਰਜ ਕਰਕੇ ਬਹੁਤ ਸਾਰਿਆਂ ਨੂੰ ਹਸਪਤਾਲ ਸੁੱਟਿਆ ਤੇ ਕਈਆਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ, ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਸਾਰੀਆਂ ਵਿਰੋਧੀ ਪਾਰਟੀਆਂ ਤੇ ਬਹੁਤ ਸਾਰੇ ਸਿਆਸਤਦਾਨਾਂ ਨੇ ਜੰਮ ਕੇ ਨਿੰਦਾ ਕੀਤੀ ਅਤੇ ਤਸ਼ੱਦਦ ਢਾਹੁਣ ਵਾਲੇ ਪੁਲਿਸ ਅਫਸਰਾਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਸਾਰੀਆਂ ਹੱਕੀਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ ਹੈ ਭਾਵੇਂ ਕਿ ਸਰਕਾਰ ਨੇ ਲਾਠੀਚਾਰਜ ਕਰਨ ਵਾਲੇ ਸਬੰਧਤ ਅਫਸਰਾਂ ਤੇ ਕਾਰਵਾਈ ਕਰਨ ਦੇ ਨਾਲ ਨਾਲ ਸਫ਼ਾਈ ਕਰਮਚਾਰੀਆਂ ਦੀ ਤਨਖਾਹ 20500 ਰੁਪਏ ਕਰਕੇ ਇੱਕ ਬਿਆਨ ਰਾਹੀਂ ਲੋਕਾਂ ਨੂੰ ਇਹ ਦੱਸਣ ਦੀ ਕੋਸ਼ਿਸ਼ ਕੀਤੀ ਕਿ ਦੋਹਾਂ ਧਿਰਾਂ ਵਿੱਚ ਸਮਝੌਤਾ ਹੋ ਗਿਆ,ਪਰ ਦੂਸਰੇ ਪਾਸੇ ਸਫ਼ਾਈ ਕਰਮਚਾਰੀਆਂ ਨੇ ਸਰਕਾਰ ਦੇ ਇਸ ਬਿਆਨ ਦਾ ਖੁੱਲਕੇ ਵਿਰੋਧ ਕੀਤਾ ਅਤੇ ਕਿਹਾ ਜਿੰਨੀ ਦੇਰ ਤੱਕ ਉਹਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਹਨੀਂ ਦੇਰ ਤੱਕ ਸਰਕਾਰ ਵਿਰੋਧੀ ਵਿਡਿਆ ਸੰਘਰਸ਼ ਲਗਾਤਾਰ ਜਾਰੀ ਰਹੇਗਾ ਅਤੇ 30 ਜੁਲਾਈ ਨੂੰ ਪੂਰਾ ਪੰਜਾਬ ਬੰਦ ਕਰਨ ਦਾ ਐਲਾਨ ਕਰਦਿਆਂ ਲੋਕਾਂ ਤੋਂ ਮੰਗ ਕੀਤੀ ਗਈ ਹੈ ਕਿ ਉਹਨਾਂ ਦੀ ਇਸ ਬੰਦ ਦੌਰਾਨ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇ, ਸਫ਼ਾਈ ਕਰਮਚਾਰੀਆਂ ਦੀ ਵੱਲੋਂ ਲੋਕਾਂ ਨੂੰ ਮਦਦ ਦੀ ਲਾਈਂ ਗੁਹਾਰ ਅਨੁਸਾਰ ਹੁਣ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਨੇ ਸਫ਼ਾਈ ਸੰਘਰਸੀਆ ਨਾਲ ਪੂਰੀ ਤਰਾਂ ਢੱਟਣ ਦਾ ਐਲਾਨ ਕਰਦਿਆਂ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਤੇ ਤਸ਼ੱਸਦ ਢਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਅਤੇ ਸਫਾਈ ਕਰਮੀਆਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੇ ਨਾਲ ਨਾਲ ਪੁਲਿਸ ਹਿਰਾਸਤ ਵਿੱਚ ਲਏ ਸੰਘਰਸੀਆ ਨੂੰ ਛੱਡਣ ਅਤੇ ਫੱਟੜਾਂ ਦਾ ਇਲਾਜ ਕਰਨ ਦੀ ਮੰਗ ਰੱਖੀ ਹੈ ਅਤੇ ਇਹ ਸਾਰੀਆਂ ਮੰਗਾਂ ਪ੍ਰਵਾਨ ਕਰਨ ਤੱਕ ਸੰਘਰਸ਼ ਨੂੰ ਲਗਾਤਾਰ ਜਾਰੀ ਰੱਖਣ ਵਾਲੇ ਸਫ਼ਾਈ ਕਰਮਚਾਰੀਆਂ ਦੇ 30 ਜੁਲਾਈ ਨੂੰ ਪੰਜਾਬ ਬੰਦ ਕਰਨ ਵਾਲੇ ਫੈਸਲੇ ਦੀ ਪੂਰਨ ਹਮਾਇਤ ਦੇ ਨਾਲ ਨਾਲ ਸਫਾਈ ਕਰਮਚਾਰੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਐਲਾਨ ਕਰ ਦਿੱਤਾ ਹੈ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਨਾਲ ਗੱਲ ਬਾਤ ਕਰਨ ਤੋਂ ਬਾਅਦ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਮਾਲਵਾ ਤਰਨਾ ਦਲ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਨੇ ਸਪੱਸ਼ਟ ਕੀਤਾਂ ਕਿ ਸਰਕਾਰ ਵਿਰੁੱਧ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਕਰਨਾ ਸਫਾਈ ਕਰਮਚਾਰੀਆਂ ਦਾ ਸੰਵਿਧਾਨਕ ਹੱਕ ਸੀ ਪਰ ਸਰਕਾਰ ਨੇ ਪੰਜਾਬ ਪੁਲਿਸ ਰਾਹੀਂ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਜਬਰੀ ਖਤਮ ਕਰਨ ਦੀ ਨੀਅਤ ਨਾਲ ਜਮਹੂਰੀਅਤ ਦਾ ਕਤਲੇਆਮ ਕੀਤਾ ਹੈ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਨੇ ਕਿਹਾ ਸਰਕਾਰ ਧੱਕੇਸ਼ਾਹੀ ਤੇ ਸੀਨਾਜ਼ੋਰੀ ਦੇ ਨਾਲ ਧੋਖਾਬਾਜੀ ਦਾ ਇਸਤੇਮਾਲ ਕਰਕੇ ਝੂਠੇ ਬਿਆਨ ਦੇ ਰਹੀ ਹੈ ਕਿ ਸਰਕਾਰ ਅਤੇ ਸਫਾਈ ਕਰਮਚਾਰੀਆਂ ਵਿਚ ਸਮਝੌਤਾ ਹੋ ਗਿਆ ਹੈ ਅਤੇ ਉਹਨਾਂ ਦੀ ਤਨਖ਼ਾਹ 20500 ਰੁਪਏ ਕਰ ਦਿੱਤੀ ਗਈ ਹੈ ਅਤੇ ਸਬੰਧਤ ਐਸ ਐਚ ਓ ਤੇ ਹੋਰਾਂ ਪੁਲਿਸ ਵਾਲਿਆਂ ਤੇ ਕਾਰਵਾਈ ਵੀ ਹੋ ਚੁੱਕੀ ਹੈ,ਜਥੇਦਾਰ ਸੁਖਪਾਲ ਸਿੰਘ ਫੂਲ ਬਠਿੰਡਾ ਮਾਲਵਾ ਤਰਨਾ ਦਲ ਨੇ ਐਲਾਨ ਕੀਤਾ ਮਾਲਵਾ ਤਰਨਾ ਦਲ ਜਿਥੇ ਸਫਾਈ ਕਰਮਚਾਰੀਆਂ ਵੱਲੋਂ 30 ਜੁਲਾਈ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕਰਦੀ ਹੈ ਉਥੇ ਸਰਕਾਰ ਨੂੰ ਸਪੱਸ਼ਟ ਕਰਦੀ ਹੈ ਕਿ ਸਫਾਈ ਕਰਮਚਾਰੀਆਂ ਦੀਆਂ ਸਾਰੀਆਂ ਹੱਕੀ ਮੰਗਾਂ ਪ੍ਰਵਾਨ ਕੀਤੀਆਂ ਜਾਣ ਅਤੇ ਲਾਠੀਚਾਰਜ ਕਰਕੇ ਸੰਘਰਸ਼ੀਲ ਸਫਾਈ ਕਰਮਚਾਰੀਆਂ ਨੂੰ ਫੱਟੜ ਕਰਨ ਵਾਲਿਆਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ, ਇਸ ਮੌਕੇ ਤੇ ਜਥੇਦਾਰ ਸੁਖਪਾਲ ਸਿੰਘ ਫੂਲ ਬਠਿੰਡਾ ਮਾਲਵਾ ਤਰਨਾ ਦਲ, ਭਾਈ ਗੁਰਪ੍ਰੀਤ ਸਿੰਘ ਘਾਲ ਤੇ ਇਲਾਵਾ ਸੈਂਕੜੇ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ ।


