ਸ਼ਹੀਦ ਭਗਤ ਸਿੰਘ ਇਨਕਲਾਬ ਦਾ ਚਿੰਨ੍ਹ ਹੈ – ਕਾਮਰੇਡ ਗੁਰਪ੍ਰੀਤ ਰੂੜੇਕੇ

ਸੰਗਰੂਰ-ਬਰਨਾਲਾ

ਬਰਨਾਲਾ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੀ ਪੀ ਆਈ (ਐਮ ਐਲ) ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਸਿਵਲ ਹਸਪਤਾਲ ਤੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਤੱਕ ਮਾਰਚ ਕਰਦੇ ਹੋਏ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦੇ ਸਮਾਜਵਾਦੀ ਭਾਰਤ ਸਿਰਜਣ ਤੱਕ ਜੱਦੋ ਜ਼ਹਿਦ ਜਾਰੀ ਰੱਖਣ ਦਾ ਸੰਕਲਪ ਲਿਆ।

ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਸੀ ਪੀ ਆਈ (ਐਮ ਐਲ) ਲਿਬਰੇਸ਼ਨ ਦੇ ਸੂਬਾਈ ਆਗੂ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਭਾਰਤੀ ਇਨਕਲਾਬ ਦਾ ਚਿੰਨ੍ਹ ਬਣ ਚੁੱਕਿਆ ਹੈ ਤੇ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਮਜ਼ਦੂਰ ਵਿਰੋਧੀ ਕਾਨੂੰਨਾਂ ਖਿਲਾਫ਼ ਅਸੈਂਬਲੀ ਚ ਬੰਬ ਧਮਾਕਾ ਕੀਤਾ ਸੀ, ਮੋਜੂਦਾ ਦੌਰ ਮਜ਼ਦੂਰਾਂ ਦੀ ਕਾਨੂੰਨਣ ਕੰਮ ਦਿਹਾੜੀ ਅੱਠ ਘੰਟੇ ਤੋਂ ਵਧਾ ਕੇ 12ਘੰਟੇ ਕਰਨ ਵਾਲੀ ਅਖੌਤੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਪ੍ਰਣਾਈ ਸਰਕਾਰ ਅਖਵਾਏ ਜਾਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਜਾਂਦਾ। ਉਨ੍ਹਾਂ ਕਿਹਾ ਕਿ ਪੂੰਜੀਪਤੀਆਂ ਦੇ ਹਿੱਤਾਂ ਨੂੰ ਪੂਰਨ ਤੇ ਮਜ਼ਦੂਰ ਹੱਕਾਂ ਤੇ ਡਾਕੇ ਮਾਰਨ ਵਾਲੇ ਸ਼ਹੀਦ ਭਗਤ ਦੇ ਰਾਹਾਂ ਦੇ ਰਾਹੀ ਨਹੀਂ ਹੋ ਸਕਦੇ।ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਭਰ ਚ ਮੋਦੀ ਸਰਕਾਰ ਦੇ ਖ਼ਿਲਾਫ ਲੋਕ ਰੋਹ ਸ਼ੁੱਭ ਸੰਕੇਤ ਹੈ ਤੇ ਆਉਣ ਵਾਲੇ ਸਮੇਂ ਵਿੱਚ ਸ਼ਹੀਦ ਭਗਤ ਹੁਣਾਂ ਦੀ ਵਿਚਾਰਧਾਰਾ ਹੀ ਮੋਦੀ ਸਰਕਾਰ ਵੱਲੋਂ ਉਸਾਰੇ ਜਾ ਰਹੇ ਫਾਸ਼ੀਵਾਦੀ ਨਿਜ਼ਾਮ ਨੂੰ ਢਹਿ ਢੇਰੀ ਕਰਕੇ ਕਿਰਤੀ ਕਾਮਿਆਂ ਦੀ ਪੁੱਗਤ ਵਾਲੇ ਸਮਾਜ ਦੀ ਸਿਰਜਣਾ ਕਰ ਸਕਦੀ ਹੈ।ਇਸ ਤੋਂ ਇਲਾਵਾ ਕਾਮਰੇਡ ਕਰਨੈਲ ਸਿੰਘ ਠੀਕਰੀਵਾਲਾ,ਕਾਮਰੇਡ ਹਰਚਰਨ ਸਿੰਘ ਰੂੜੇਕੇ,ਕਾਮਰੇਡ ਸਿੰਦਰ ਕੌਰ ਹਰੀਗੜ੍ਹ,ਕਾਮਰੇਡ ਸੁਖਦੇਵ ਸਿੰਘ ਮੱਝੂਕੇ,ਜੱਗਾ ਸਿੰਘ ਸੰਘੇੜਾ,ਬੂਟਾ ਸਿੰਘ ਧੋਲਾ,ਕਾਮਰੇਡ ਬਿਹਾਰੀ ਲਾਲ,ਨਾਹਰ ਸਿੰਘ ਭਦੋੜ,ਦਰਸਨ ਸਿੰਘ ਅਤਰਗੜ,ਰਮਨਦੀਪ ਕੌਰ ਠੀਕਰੀਵਾਲਾ,ਮੀਨਾ ਕੌਰ ਤੇ ਹਰਪਾਲ ਕੌਰ ਭਦੌੜ ਆਦਿ ਆਗੂ ਹਾਜਰ ਸਨ।

Leave a Reply

Your email address will not be published. Required fields are marked *