ਭਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕਰਨ ਦੀ ਅਸਲ ਸਚਾਈ ਸਬੂਤਾਂ ਸਮੇਤ ਪੰਜਾਬ ਦੇ ਲੋਕਾਂ ਨੂੰ ਦੱਸੇ ਮਾਨ ਸਰਕਾਰ : ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ

ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)–ਭਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਚੰਡੀਗੜ੍ਹ ਵਿਖੇ ਉਹਨਾਂ ਦੀ ਰਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ ਕਾਂਗਰਸ ਤੇ ਅਕਾਲੀ ਇਸ ਨੂੰ ਸਿਆਸੀ ਬਦਲਾਖ਼ੋਰੀ ਦੱਸ ਰਹੇ ਹਨ, ਜਦੋਂ ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਇਹ ਕੇਸ ਅਕਾਲੀ ਭਾਜਪਾ ਸਰਕਾਰ ਵੱਲੋਂ ਸੁਖਪਾਲ ਖਹਿਰਾ ਨਸ਼ਾ ਤਸਕਰਾਂ ਨਾਲ ਇਨਵੋਲਵ ਹੋਣ ਕਰਕੇ 2015 ਵਿਚ ਦਰਜ ਕੀਤਾ ਗਿਆ ਸੀ ਜਿਸ ਵਿੱਚ ਉਹ ਜੇਲ੍ਹ ਵੀ ਰਹੇ ਸਨ ਅਤੇ ਉਨ੍ਹਾਂ ਸੁਪਰੀਮ ਕੋਰਟ ਵੱਲੋਂ ਰਾਹਤ ਮਿਲੀ ਸੀ ਅਤੇ ਚੱਲ ਰਹੀ ਇਨਵੈਸਟੀਗੇਸਨ ਵਿਚ ਉਹਨਾਂ ਦੋਸ਼ੀ ਪਾਇਆ ਗਿਆ ਤਾਂ ਹੀ ਉਨ੍ਹਾਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ ਇਸ ਕਰਕੇ ਇਸ ਨੂੰ ਸਿਆਸੀ ਬਦਲਾਖ਼ੋਰੀ ਨਹੀਂ ਦੱਸਿਆ ਜਾ ਸਕਦਾ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਚੰਡੀਗੜ੍ਹ ਵਿਖੇ ਅੱਜ ਭਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗਿਰਫ਼ਤਾਰ ਕਰਨ ਦੀ ਅਸਲ ਸਚਾਈ ਲੋਕਾਂ ਸਾਹਮਣੇ ਲਿਆਉਣ ਦੀ ਸਰਕਾਰ ਤੋਂ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਸਰਕਾਰ ਦੀ ਹਰ ਨੀਤੀ ਦੀ ਖੁੱਲ੍ਹ ਕੇ ਅਲੋਚਨਾ ਕਰਦੇ ਸਨ ਜਿਸ ਕਰਕੇ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇਸ ਗ੍ਰਿਫਤਾਰੀ ਨੂੰ ਭਗਵੰਤ ਸਿੰਘ ਮਾਨ ਦੀ ਸਿਆਸੀ ਬਦਲਾਖ਼ੋਰੀ ਦੱਸਿਆ ਜਾ ਰਿਹਾ ਅਤੇ ਪੰਜਾਬ ਦੇ ਲੋਕ ਇਸ ਗ੍ਰਿਫਤਾਰੀ ਨੂੰ ਲੈ ਕੇ ਤਰ੍ਹਾਂ ਤਰ੍ਹਾਂ ਦੇ ਸਵਾਲ ਪੈਦਾ ਕਰ ਰਹੇ ਹਨ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਗਵੰਤ ਸਿੰਘ ਮਾਨ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਗ੍ਰਿਫਤਾਰੀ ਦੀ ਅਸਲ ਸਚਾਈ ਪੰਜਾਬ ਦੇ ਲੋਕਾਂ ਨੂੰ ਦੱਸੀ ਜਾਵੇ ਉਨ੍ਹਾਂ ਕਿਹਾ ਅਗਰ ਸੁਖਪਾਲ ਸਿੰਘ ਖਹਿਰਾ ਵਾਕਿਆ ਹੀ ਨਸ਼ਾ ਤਸਕਰਾਂ ਵਿੱਚ ਇਨਵੋਲਵ ਹੈ ਤਾਂ ਇਸ ਦੇ ਪੱਕੇ ਸਬੂਤ ਪੇਸ਼ ਹੋਣੇ ਬਹੁਤ ਜ਼ਰੂਰੀ ਹਨ ਅਤੇ ਜੇ ਮੁੱਖ ਮੰਤਰੀ ਨੇ ਸੁਖਪਾਲ ਸਿੰਘ ਖਹਿਰਾ ਨੂੰ ਸਰਕਾਰ ਦੀ ਆਲੋਚਨਾ ਕਰਨ ਕਰਕੇ ਕੀਤਾ ਗਿਆ ਤਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਗ੍ਰਿਫਤਾਰੀ ਦੀ ਨਿੰਦਾ ਕਰਦੀ ਹੈ।

ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ, ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਗੱਲਬਾਤ ਕਰਦੇ ਹੋਏ ।

Leave a Reply

Your email address will not be published. Required fields are marked *