ਚੰਡੀਗੜ੍ਹ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੀਆਂ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 28 ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਦੂਜੇ ਦਿਨ ਵੀ ਪੰਜਾਬ ਭਰ ਵਿੱਚ ਕਿਸਾਨ ਰੇਲ ਲਾਈਨਾਂ ’ਤੇ ਬੈਠੇ ਹਨ। ਰੇਲਵੇ ਟਰੈਕ ਜਾਮ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਆਦਿ ਦੇ ਸਾਰੇ ਰਸਤੇ ਪੂਰੀ ਤਰ੍ਹਾਂ ਠੱਪ ਹੋ ਗਏ ਹਨ।ਟਰੇਨਾਂ ਦੇ ਚੱਕਾ ਜਾਮ ਕਾਰਨ ਸੈਂਕੜੇ ਯਾਤਰੀ ਪੰਜਾਬ ਦੇ ਰੇਲਵੇ ਸਟੇਸ਼ਨਾਂ ‘ਤੇ ਫਸੇ ਹੋਏ ਹਨ। ਸ਼ੁੱਕਰਵਾਰ ਜਿੱਥੇ ਕਰੀਬ 60 ਟਰੇਨਾਂ ਪ੍ਰਭਾਵਿਤ ਹੋਈਆਂ। ਸ਼ੁੱਕਰਵਾਰ ਨੂੰ 90 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਣ ਜਾ ਰਹੀਆਂ ਹਨ। ਜਿਨ੍ਹਾਂ ਵਿੱਚੋਂ 80 ਤੋਂ ਵੱਧ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ।