ਐਤਵਾਰ ਨੂੰ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲ੍ਹੋਂ ਅਗਲੇ ਤਿੱਖੇ ਅੰਦੋਲਨ ਦਾ ਐਲਾਨ

ਬਠਿੰਡਾ-ਮਾਨਸਾ

ਮਾਨਸਾ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)–ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਕੋਲ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਲਾਇਆ ਧਰਨਾ ਅੱਜ ਢਾਈ ਮਹੀਨੇ ਪੂਰੇ ਕਰ ਗਿਆ ।ਅੱਜ ਦੇ ਧਰਨੇ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ ।ਧਰਨੇ ਨੂੰ ਸੰਬੋਧਨ ਕਰਦਿਆਂ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਕਨਵੀਨਰ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਭਾਵੇਂ ਅਸੀਂ ਪਰਵਿੰਦਰ ਸਿੰਘ ਝੋਟੇ ਦੀ ਬਿਨਾਂ ਸ਼ਰਤ ਰਿਹਾਈ ਸਮੇਤ ਬਹੁਤ ਸਾਰੇ ਮਸਲੇ ਹੱਲ ਕਰਾ ਲਏ ਹਨ ਅਤੇ ਇਹ ਲਹਿਰ ਪਿੰਡ ਪਿੰਡ ਫੈਲ ਰਹੀ ਹੈ, ਅਜੇ ਸਾਡੇ ਬਹੁਤ ਸਾਰੇ ਮਸਲੇ ਜਿਵੇਂ ਭ੍ਰਿਸ਼ਟ ਅਧਿਕਾਰੀਆਂ ਨੂੰ ਸਜ਼ਾ ਦਵਾਉਣਾ, ਨਸ਼ਾ ਖੋਰਾਂ ਦੀਆਂ ਜਮੀਨ ਜਾਇਦਾਦਾਂ ਨੂੰ ਜਬਤ ਕਰਨਾ, ਮੈਡੀਕਲ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦਾ ਕਾਰੋਬਾਰ ਬੰਦ ਕਰਵਾਉਣਾ ਵਰਗੇ ਮਸਲੇ ਬਾਕੀ ਹਨ। ਪਰ ਨਸ਼ਿਆਂ ਦਿਨ ਮੁਕੰਮਲ ਖਾਤਮੇ ਲਈ ਅਗਲੇ ਤਿਖੇ ਐਕਸ਼ਨਾਂ ਦਾ ਐਲਾਨ ਐਤਵਾਰ ਨੂੰ ਕੀਤਾ ਜਾਵੇਗਾ।


ਉਹਨਾਂ ਕਿਹਾ ਕਿ ਇਹਨਾਂ ਸਾਰੇ ਮਸਲਿਆਂ ਤੇ ਨਵੀਂ ਰਣਨੀਤੀ ਬਣਾਉਣ ਲਈ ਐਤਵਾਰ ਨੂੰ 10 ਵਜੇ ਬਾਬਾ ਬੂਝਾ ਸਿੰਘ ਭਵਨ ਵਿਖੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵਿੱਚ ਸ਼ਾਮਿਲ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਬੁਲਾਈ ਗਈ,ਜਿੱਥੇ ਇਹਨਾਂ ਮਸਲਿਆਂ ਨੂੰ ਨਵੇਂ ਸਿਰੇ ਤੋਂ ਵਿਚਾਰਿਆ ਜਾਵੇਗਾ।
ਧਰਨੇ ਨੂੰ ਸੰਬੋਧਨ ਕਰਦਿਆਂ ਕਾਮਰੇਡ ਨਛੱਤਰ ਸਿੰਘ ਖੀਵਾ, ਕਾਮਰੇਡ ਗੁਰਦੇਵ ਸਿੰਘ, ਦਲੇਰ ਸਿੰਘ ਵਾਲਾ ,ਜਥੇਦਾਰ ਜਸਵੰਤ ਸਿੰਘ ਜਵਾਹਰਕੇ ਅਤੇ ਹਰਬੰਸ ਸਿੰਘ ਨੇ ਕਿਹਾ ਕਿ ਧਰਨੇ ਵਿੱਚ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ, ਪਿੰਡਾਂ ਵਿੱਚੋਂ ਵੱਧ ਤੋਂ ਵੱਧ ਜਨਤਾ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਕੇ ਨਸ਼ਾ ਵਿਰੋਧੀ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਧਰਨੇ ਵਿੱਚ ਪਿੰਡਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਰਣਜੀਤ ਸਿੰਘ ਤਾਮਕੋਟ ,ਰਜਿੰਦਰ ਸਿੰਘ ਸਾਬਕਾ ,ਸਰਪੰਚ ਜਵਾਰਕੇ ਲਾਭ ਸਿੰਘ ਬੱਪੀਆਣਾ ਜਰਨੈਲ ਸਿੰਘ ਮਾਨਸਾ ਸੁਖਦੇਵ ਸਿੰਘ ਮਾਨਸਾ ਗਗਨ ਦੀਪ ਸਿੰਘ ਸ਼ਰਮਾ ਗੁਰਦੀਪ ਸਿੰਘ ਖਿਆਲਾ ਮਨਰਾਜ ਸਿੰਘ ਅਤੇ ਰਣਜੀਤ ਸਿੰਘ ਸਾਬਕਾ ਸਰਪੰਚ ਤਾਮਕੋਟ ਨੇ ਬੀ ਸੰਬੋਧਨ ਕੀਤਾ।

Leave a Reply

Your email address will not be published. Required fields are marked *