ਪ੍ਰਮੁੱਖ ਚੌਂਕਾਂ ਅਤੇ ਬਲੈਕ ਸਪਾਟਸ ‘ਤੇ ਆਧੁਨਿਕ ਟ੍ਰੈਫਿਕ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ
ਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ)– ਸ਼ਹਿਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਆਮ ਜਨਤਾ ਨੂੰ ਰੋਜ਼ਾਨਾ ਦੇ ਜਾਮ ਤੋਂ ਨਿਜਾਤ ਦਿਵਾਉਣ ਲਈ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵੱਲੋਂ ਇੱਕ ਵੱਡਾ ਉਪਰਾਲਾ ਕੀਤਾ ਗਿਆ ਹੈ।
ਟਰੱਸਟ ਵੱਲੋਂ ਸ਼ਹਿਰ ਦੇ ਪ੍ਰਮੁੱਖ ਚੌਂਕਾਂ ਅਤੇ ਬਲੈਕ ਸਪਾਟਸ ‘ਤੇ ਆਧੁਨਿਕ ਟ੍ਰੈਫਿਕ ਲਾਈਟਾਂ ਲਗਾਉਣ ਦਾ ਕੰਮ ਅਧਿਕਾਰਤ ਤੌਰ ‘ਤੇ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਵਿਕਾਸ ਕਾਰਜ ਬਾਰੇ ਜਾਣਕਾਰੀ ਦਿੰਦਿਆਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਬਿਹਤਰ ਬਣਾਉਣਾ ਅਤੇ ਰਾਹਗੀਰਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਟਰੱਸਟ ਦੀ ਮੁੱਖ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਾਸੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਕਿਹਾ ਉਹ ਕੀਤਾ, ਜੋ ਕਹਾਂਗਾ ਉਹ ਕਰਾਂਗਾ।
ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੁੱਖ ਚੌਂਕਾਂ ‘ਤੇ ਟ੍ਰੈਫਿਕ ਲਾਈਟਾਂ ਲੱਗਣ ਨਾਲ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।


