ਸੂਗਰ ਚੈੱਕ ਕੀਤੀ ਤੇ ਮੁਫਤ ਦਵਾਈਆਂ ਦਿੱਤੀਆ
ਬਟਾਲਾ, ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)– ਸਮਾਜ ਸੇਵਾ ਵਿੱਚ ਮੋਹਰੀ ਸਮਾਜਿਕ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਸਥਾਨਕ ਸਮਾਧ ਰੋਡ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਵੀ.ਡੀ.ਜੀ. 321 ਡੀ. ਲਾਇਨ ਵੀ.ਐਮ. ਗੋਇਲ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਪਰਵਿੰਦਰ ਸਿੰਘ ਗੋਰਾਇਆ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਮੁਫ਼ਤ ਮੈਡੀਕਲ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅੱਪ ਕਰਦੇ ਹੋਏ ਮੁਫ਼ਤ ਦਵਾਈਆਂ ਦਿੱਤੀਆਂ। ਇਸ ਦੌਰਾਨ ਸੂਗਰ ਦੇ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ ਗਿਆ ਅਤੇ ਲੋੜੀਂਦੀਆਂ ਦਵਾਈਆਂ ਦਿੱਤੀਆਂ। ਇਸ ਦੌਰਾਨ ਲਾਇਨਜ ਕਲੱਬ 321 ਡੀ. ਵਾਇਸ ਡਿਸਟ੍ਰਿਕ ਗਵਰਨਰ 2 ਲਾਇਨ ਵੀ.ਐਮ. ਗੋਇਲ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਬਟਾਲੇ ਦੀਆਂ ਵੱਖ-ਵੱਖ ਲਾਇਨ ਕਲੱਬਾਂ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਹਾਜ਼ਰ ਹੋਏ। ਇਸ ਮੌਕੇ ਜੋਨ ਚੇਅਰਮੈਨ ਲਾਇਨ ਬਰਿੰਦਰ ਸਿੰਘ ਅਠਵਾਲ, ਕਲੱਬ ਦੇ ਸੈਕਟਰੀ ਲਾਇਨ ਡਾ. ਰਣਜੀਤ ਸਿੰਘ, ਕੈਸ਼ੀਅਰ ਲਾਇਨ ਪ੍ਰਦੀਪ ਸਿੰਘ ਚੀਮਾ , ਪੀ.ਆਰ.ਓ. ਲਾਇਨ ਗਗਨਦੀਪ ਸਿੰਘ, ਲਾਇਨ ਹਰਭਜਨ ਸਿੰਘ ਸੇਖੋਂ , ਲਾਇਨ ਭਾਰਤ ਭੂਸ਼ਨ, ਲਾਇਨ ਦਵਿੰਦਰ ਸਿੰਘ ਕਾਹਲੋਂ, ਲਾਇਨ ਬਖਸ਼ਿੰਦਰ ਸਿੰਘ ਅਠਵਾਲ, ਲਾਇਨ ਅਮਰਦੀਪ ਸਿੰਘ ਸੈਣੀ, ਲਾਇਨ ਗੁਰਪ੍ਰੀਤ ਸਿੰਘ ਲੁੱਧਰ, ਲਾਇਨ ਬਲਕਾਰ ਸਿੰਘ, ਲਾਇਨ ਗੁਰਸ਼ਰਨ ਸਿੰਘ, ਲਾਇਨ ਗੋਬਿੰਦ ਸੈਣੀ , ਲਾਇਨ ਸੰਦੀਪ , ਲਾਇਨ ਸ਼ੁਸ਼ੀਲ ਕੁਮਾਰ, ਲਾਇਨ ਅਨੂਪ ਸਿੰਘ ਮਾਂਗਟ, ਲਾਇਨ ਲਖਬੀਰ ਸਿੰਘ , ਲਾਇਨ ਰਾਜਨ ਜੁਲਕਾ ਆਦਿ ਹਾਜ਼ਰ ਸਨ।


