ਸ਼ੇਖਪੁਰ ਸਕੂਲ ਵਿੱਚ ਨਸ਼ਿਆਂ ਦੇ ਬੁਰੇ ਪ੍ਰਭਾਵ ਅਤੇ ਸਿਹਤ ਸਬੰਧੀ ਜਾਗਰੂਕਤਾ ਕੈਂਪ

ਗੁਰਦਾਸਪੁਰ

ਬਟਾਲਾ, ਗੁਰਦਾਸਪੁਰ 3 ਅਕਤੂਬਰ (ਸਰਬਜੀਤ ਸਿੰਘ)– ਨਸ਼ਿਆਂ ਦੀ ਬਿਰਤੀ ਨੂੰ ਠੱਲ ਪਾਉਣ ਦੀ ਕੋਸ਼ਿਸ਼ ਨੂੰ ਅੱਗੇ ਵਧਾਉਣ ਦੇ ਉਪਰਾਲੇ ਹੇਠ ਸਰਕਾਰੀ ਸੀਨੀ : ਸੈਕੰ: ਸਕੂਲ ਸ਼ੇਖਪੁਰ ਵਿਖੇ ਗਲੋਬਲ ਹਸਪਤਾਲ ਅੰਮ੍ਰਿਤਸਰ ਵੱਲੋਂ ਦੇ ਸਹਿਯੋਗ ਨਾਲ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਦਿਮਾਗ਼ ਰੋਗਾਂ ਦੇ ਮਾਹਿਰ ਡਾ.ਬਰਿੰਦਰ ਸਿੰਘ ਨੇ ਦੱਸਿਆ ਕਿਸੰਸਾਰ ਦੇ ਬਾਕੀ ਦੇਸ਼ਾਂ ਦੇ ਮੁਕਾਬਲੇ ਭਾਰਤ ਵਿੱਚ ਵੱਖ-ਵੱਖ ਕਿਸਮ ਦੇ ਨਸ਼ੇ ਪ੍ਰਚਲਿਤ ਸਨ ਪਰ ਪਰ ਅਜੋਕੇ ਸਮੇਂ ਭਾਰਤ ਖਾਸ ਕਰਕੇ ਪੰਜਾਬ ਵਿੱਚ ਹੋਰ ਮਾਰੂ ਨਸ਼ਿਆਵੇ ਆਉਣ ਕਰਕੇ ਇਨ੍ਹਾਂ ਦੀ ਖਪਤ ਵੱਧ ਗਈ ਹੈ, ਜਿਸ ਦੇ ਸਿੱਟੇ ਵਜੋਂ ਨੌਜਵਾਨ ਪੀੜੀ ਨਸ਼ਿਆਂ ਵਿੱਚ ਗ਼ਰਕ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਅੰਕੜਿਆਂ ਮੁਤਾਬਕ ਔਰਤਾਂ ਦੀ ਭਾਗੀਦਾਰੀ ਦਾ ਦਿਨੋਂ ਦਿਨ ਵੱਧਣਾ ਚਿੰਤਾ ਦਾ ਵਿਸ਼ਾ ਹੈ। ਗਲੋਬਲ ਹਸਪਤਾਲ ਅੰਮ੍ਰਿਤਸਰ ਦੇ ਮੈਨੇਜਿੰਗ ਡਾਇਰੈਕਟਰ ਸੁਨੀਲ ਸਹਿਗਲ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਰੋਜਮਰਾ ਦੀਆਂ ਉਲਝਣਾਂ ਕਰਕੇ ਦਿਮਾਗੀ ਸਮੱਸਿਆਵਾਂ ਹੱਲ ਲਈ ਕੋਈ ਓ.ਪੀ.ਡੀ. ਫੀਸ ਨਹੀਂ ਲਈ ਜਾਵੇਗੀ। ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਨੇ ਨਸ਼ਿਆਂ ਨੂੰ ਠੱਲ ਪਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ। ਇਸ ਮੌਕੇ ਡਾ. ਮਦਨ ਲਾਲ ਲੈਕਚਰਾਰ, ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਤੋ ਪ੍ਰਣ ਲਿਆ ਕਿ ਉਹ ਨਸ਼ਿਆ ਵਰਗੇ ਕੋਹੜ ਤੋਂ ਦੂਰ ਰਹਿਣਗੇ। ਇਸ ਮੌਕੇ ਅਮਨਦੀਪ ਕੌਰ, ਗੁਰਪਾਲ ਸਿੰਘ, ਕਾਲਾ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *