ਪਟਿਆਲਾ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਤੋਂ ਪੰਜਾਬ ਦੇ ਵੱਡੇ ਹਸਪਤਾਲਾਂ ਦੀ ਕਾਇਆਪਲਟ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਪਟਿਆਲਾ ਦਾ ਮਾਤਾ ਕੌਸ਼ਲਿਆ ਹਸਪਤਾਲ ਪੰਜਾਬ ਦੇ ਬਾਕੀ ਹਸਪਤਾਲਾਂ ਲਈ ਇੱਕ ਮਾਡਲ ਸਾਬਤ ਹੋਵੇਗਾ। ਇਸ ਮੌਕੇ ਉਨ੍ਹਾਂ ਨੇ ਪਟਿਆਲਾ ਵਿਖੇ ਇੱਕ ਵੱਡੀ ਰੈਲੀ ਨੂੰ ਵੀ ਸੰਬੋਧਨ ਕੀਤਾ ਗਿਆ। ਜਿੱਥੇ ਮਾਨ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਪਾਰਟੀ ਦੇ ਅਹੁਦੇਦਾਰਾਂ, ਵਲੰਟੀਅਰਾਂ ਅਤੇ ਆਮ ਜਨਤਾ ਨੇ ਰੱਜ ਕੇ ਸ਼ਮੂਲੀਅਤ ਕੀਤੀ। ਰੈਲੀ ‘ਚ ਆਏ ਲੋਕਾਂ ਦੇ ਇਕੱਠ ਨੇ ਇਸ ਗੱਲ ਦਾ ਸਬੂਤ ਦਿੱਤਾ ਕਿ ਲੋਕ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਕਿੰਨਾ ਜ਼ਿਆਦਾ ਖੁਸ਼ ਨੇ। ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿੱਚ ਹਰ ਕਿਸੇ ਨੂੰ ਮੁਫ਼ਤ ਤੇ ਬਿਹਤਰ ਇਲਾਜ ਮਿਲੇਗਾ।